ਖ਼ਬਰਾਂ |

ਤਾਜ਼ਾ |

ਪਠਾਨਕੋਟ ਦੇ ਪਿੰਡ ਲਾਹੜੀ ’ਚ ਜ਼ਿੰਮੀਦਾਰ ਦੇ ਘਰ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ
Published : Aug 6, 2026, 2:37 pm IST
Updated : Aug 6, 2026, 2:37 pm IST
SHARE ARTICLE
Unknown persons fired shots at the house of a landowner in Lahri village of Pathankotਗੋਲੀ ਕੰਧ ਅਤੇ ਸ਼ੀਸ਼ੇ ’ਚ ਲੱਗੀ, ਜਾਨੀ ਨੁਕਸਾਨ ਤੋਂ ਬਚਾਅ
Unknown persons fired shots at the house of a landowner in Lahri village of Pathankotਗੋਲੀ ਕੰਧ ਅਤੇ ਸ਼ੀਸ਼ੇ ’ਚ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

ਗੋਲੀ ਕੰਧ ਅਤੇ ਸ਼ੀਸ਼ੇ ’ਚ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

ਪਠਾਨਕੋਟ: ਪਠਾਨਕੋਟ ਜ਼ਿਲ੍ਹੇ ਦੇ ਪਿੰਡ ਲਾਹੜੀ 318 ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਬੀਤੀ ਸ਼ਾਮ ਅਣਪਛਾਤੇ ਵਿਅਕਤੀਆਂ ਨੇ ਇੱਕ ਜ਼ਿੰਮੀਦਾਰ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ। ਘਰ ਅੰਦਰ ਗੋਲੀ ਕੰਧ ਅਤੇ ਸ਼ੀਸ਼ੇ 'ਚ ਲੱਗੀ, ਚੰਗੀ ਕਿਸਮਤ ਰਹੀ ਕਿ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੌਕੇ 'ਤੇ ਪਹੁੰਚੀ ਪੁਲਿਸ ਅਤੇ ਫੋਰੈਂਸਿਕ ਟੀਮਾਂ ਵੀ ਜਾਂਚ 'ਚ ਜੁਟ ਗਈਆਂ ਹਨ। ਦੱਸ ਦੇਈਏ ਕਿ ਜਿਵੇਂ ਹੀ ਇਹ ਘਟਨਾ ਵਾਪਰੀ, ਉਸ ਤੋਂ ਬਾਅਦ ਪੂਰੇ ਇਲਾਕੇ 'ਚ ਹੜਕੰਪ ਮਚ ਗਿਆ ਅਤੇ ਲੋਕ ਆਪਣੇ ਘਰਾਂ ’ਚੋਂ ਬਾਹਰ ਨਿਕਲ ਆਏ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਤੋਂ ਤੱਥ ਜੁਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਪੁਲਿਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਜਾਣਕਾਰੀ ਦਿੰਦਿਆਂ ਘਰ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਅੰਦਰ ਅਣਪਛਾਤੇ ਹਮਲਾਵਰਾਂ ਨੇ ਲੱਗਦਾ ਹੈ ਕਿ ਦੋ ਰਾਊਂਡ ਫਾਇਰਿੰਗ ਕੀਤੀ। ਗੋਲੀਆਂ ਦੀ ਆਵਾਜ਼ ਸੁਣਦੇ ਹੀ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਪਰਿਵਾਰ ਦੇ ਮੈਂਬਰਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਜਾਂ ਕਿਸੇ ਪ੍ਰਕਾਰ ਦੇ ਜਾਨ-ਮਾਲ ਦੇ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement