ਪਿਉ-ਪੁੱਤ ਨੂੰ ਨਗਨ ਕਰ ਕੇ ਕੁੱਟਮਾਰ ਕਰਨ ਵਾਲੇ ਐਸ.ਐਚ.ਓ ਨੇ ਕੀਤਾ ਆਤਮ ਸਮਰਪਣ
Published : Sep 6, 2020, 1:23 am IST
Updated : Sep 6, 2020, 1:23 am IST
SHARE ARTICLE
image
image

ਪਿਉ-ਪੁੱਤ ਨੂੰ ਨਗਨ ਕਰ ਕੇ ਕੁੱਟਮਾਰ ਕਰਨ ਵਾਲੇ ਐਸ.ਐਚ.ਓ ਨੇ ਕੀਤਾ ਆਤਮ ਸਮਰਪਣ

ਲੁਧਿਆਣਾ, 5 ਸਤੰਬਰ (ਪਪ) : ਖੰਨਾ ਵਿਚ ਅੰਮ੍ਰਿਤਧਾਰੀ ਪਿਉ-ਪੁੱਤ ਨੂੰ ਨਗਨ ਕਰ ਕੇ ਉਨ੍ਹਾਂ ਦੀ ਕੁੱਟਮਾਰ ਕਰਨ ਵਾਲੇ ਐਸਐਚਓ ਬਲਜਿੰਦਰ ਸਿੰਘ ਨੇ ਅੱਜ ਇਥੇ ਆਈਜੀ ਨੌਨਿਹਾਲ ਸਿੰਘ ਸਾਹਮਣੇ ਆਤਮ ਸਮਰਪਣ ਕਰ ਦਿਤਾ ਹੈ। ਜਾਣਕਾਰੀ ਅਨੁਸਾਰ ਐਸ.ਐਚ.ਓ ਵਿਰੁਧ ਖੰਨਾ ਪੁਲੀਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਚਣ ਲਈ ਬਲਜਿੰਦਰ ਸਿੰਘ ਨੇ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਅਗਾਊਂ ਜ਼ਮਾਨਤ ਦੀ ਅਰਜ਼ੀ ਪਹਿਲਾਂ ਸਥਾਨਕ ਅਦਾਲਤ ਫਿਰ ਹਾਈ ਕੋਰਟ ਅਤੇ ਫਿਰ ਸੁਪਰੀਮ ਕੋਰਟ ਵਲੋਂ ਵੀ ਰੱਦ ਕਰ ਦਿਤੀ ਗਈ ਸੀ। ਉਕਤ ਇੰਸਪੈਕਟਰ ਉਤੇ ਪਿਉ-ਪੁੱਤ ਦੀ ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਦੀ ਅਸ਼ਲੀਲ ਵੀਡੀਉ ਵਾਇਰਲ ਕਰਨ ਦਾ ਦੋਸ਼ ਵੀ ਲੱਗਾ ਸੀ। ਹਾਲ ਦੀ ਘੜੀ ਇਸ ਮਾਮਲੇ ਵਿਚ ਭਾਵੇਂ ਪੁਲਿਸ ਅਧਿਕਾਰੀ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਰਹੇ ਹਨ ਪਰ ਸੂਤਰਾਂ ਅਨੁਸਾimageimageਰ ਬਲਜਿੰਦਰ ਸਿੰਘ ਵਲੋਂ ਅੱਜ ਬਾਅਦ ਦੁਪਹਿਰ ਆਈ.ਜੀ. ਸਾਹਮਣੇ ਆਤਮ ਸਮਰਪਣ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement