ਅਕਾਲੀ ਉਮੀਦਵਾਰ ਮਨਤਾਰ ਸਿੰਘ ਬਰਾੜ ਦਾ ਕਿਸਾਨਾਂ ਨੇ ਕੀਤਾ ਵਿਰੋਧ
Published : Sep 6, 2021, 7:20 am IST
Updated : Sep 6, 2021, 7:20 am IST
SHARE ARTICLE
image
image

ਅਕਾਲੀ ਉਮੀਦਵਾਰ ਮਨਤਾਰ ਸਿੰਘ ਬਰਾੜ ਦਾ ਕਿਸਾਨਾਂ ਨੇ ਕੀਤਾ ਵਿਰੋਧ

ਕੋਟਕਪੂਰਾ, 5 ਸਤੰਬਰ (ਗੁਰਿੰਦਰ ਸਿੰਘ) : ਨੇੜਲੇ ਪਿੰਡ ਚਹਿਲ ਵਿਚ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ, ਸਾਬਕਾ ਵਿਧਾਇਕ ਅਤੇ ਬਾਦਲ ਦਲ ਵਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਦੁਬਾਰਾ ਫਿਰ ਐਲਾਨੇ ਗਏ ਉਮੀਦਵਾਰ ਮਨਤਾਰ ਸਿੰਘ ਬਰਾੜ ਦਾ ਕਿਸਾਨਾਂ ਨੇ ਘਿਰਾਉ ਕਰਦਿਆਂ ਦੋਸ਼ ਲਾਇਆ ਕਿ ਉਹ ਪਿੰਡਾਂ ਵਿਚ ਧੜੇਬੰਦੀ ਪੈਦਾ ਕਰਨ ਦੀ ਗ਼ਲਤੀ ਨਾ ਦੁਹਰਾਉੁਣ ਕਿਉਂਕਿ ਇਸ ਨਾਲ ਭਰਾਵਾਂ ਵਿਚ ਦੋਫਾੜ ਪੈਦਾ ਹੁੰਦਾ ਹੈ ਅਤੇ ਭਾਈਚਾਰਕ ਸਾਂਝ ਨੂੰ  ਖ਼ਤਰਾ ਬਣਨਾ ਸੁਭਾਵਕ ਹੈ | 
ਪ੍ਰਾਪਤ ਜਾਣਕਾਰੀ ਅਨੁਸਾਰ ਮਨਤਾਰ ਸਿੰਘ ਬਰਾੜ ਪਾਰਟੀ ਆਗੂ ਨਿਰਮਲ ਸਿੰਘ ਦੇ ਘਰ ਪਿੰਡ ਚਹਿਲ ਵਿਖੇ ਮੀਟਿੰਗ ਕਰਨ ਲਈ ਪੁੱਜੇ ਸਨ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਇਕਾਈ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਵਿਚ ਕਿਸਾਨਾ ਨੇ ਨਿਰਮਲ ਸਿੰਘ ਦੇ ਘਰ ਨੂੰ  ਜਾਣ ਵਾਲੇ ਰਸਤੇ 'ਤੇ ਨਾਕਾਬੰਦੀ ਕਰ ਦਿਤੀ | ਜਦੋਂ ਮਨਤਾਰ ਸਿੰਘ ਬਰਾੜ ਅਪਣੇ ਸਾਥੀਆਂ ਸਮੇਤ ਬਾਹਰ ਆਇਆ ਤਾਂ ਕਿਸਾਨਾ ਦੇ ਤਿੱਖੇ ਸਵਾਲਾਂ ਦਾ ਜਵਾਬ ਦੇਣ ਮੌਕੇ ਉਸ ਨੇ ਦਲੀਲ ਦਿਤੀ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਸਿਰਫ਼ ਭਾਜਪਾ ਦਾ ਵਿਰੋਧ ਕਰਨ ਦੇ ਬਿਆਨਾਂ ਤੋਂ ਬਾਅਦ ਹੀ ਉਨ੍ਹਾਂ ਮੀਟਿੰਗਾਂ ਕਰਨ ਦੀ ਵਿਉਂਤਬੰਦੀ ਕੀਤੀ ਹੈ | 
ਬਰਾੜ ਮੁਤਾਬਕ ਕਿਸਾਨਾਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਕਾਇਦਾ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਕਿਸਾਨਾਂ ਨਾਲ ਗੱਲਬਾਤ ਕਰੇਗੀ | ਕਿਸਾਨਾਂ ਨੇ ਆਖਿਆ ਕਿ ਉਹ ਅਪਣੇ ਘਰ ਤਕ ਸੀਮਿਤ ਰਹਿੰਦਿਆਂ ਮੀਟਿੰਗਾਂ ਕਰ ਸਕਦੇ ਹਨ ਪਰ ਇਸ ਤਰ੍ਹਾਂ ਸ਼ਰੇਆਮ ਪਿੰਡਾਂ 'ਚ ਮੀਟਿੰਗਾਂ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ | ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਤਾਰ ਸਿੰਘ ਬਰਾੜ ਨੇ ਦੋਸ਼ ਲਾਇਆ ਕਿ ਕਿਸਾਨਾਂ ਦੇ ਭੇਸ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰ ਅਕਾਲੀ ਦਲ ਦੇ ਆਗੂਆਂ ਦਾ ਵਿਰੋਧ ਕਰ ਰਹੇ ਹਨ |

ਫੋਟੋ :- ਕੇ.ਕੇ.ਪੀ.-ਗੁਰਿੰਦਰ-5-5ਈ
ਕੈਪਸ਼ਨ : 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement