ਮੈਨੂੰ ਝੂਠੇ ਮਾਮਲੇ 'ਚ ਫਸਾਉਣ ਦੇ ਦਬਾਅ ਕਾਰਨ ਸੀਬੀਆਈ ਅਧਿਕਾਰੀ ਨੇ ਕੀਤੀ ਖ਼ੁਦਕੁਸ਼ੀ : ਸਿਸੋਦੀਆ
Published : Sep 6, 2022, 12:30 am IST
Updated : Sep 6, 2022, 12:30 am IST
SHARE ARTICLE
image
image

ਮੈਨੂੰ ਝੂਠੇ ਮਾਮਲੇ 'ਚ ਫਸਾਉਣ ਦੇ ਦਬਾਅ ਕਾਰਨ ਸੀਬੀਆਈ ਅਧਿਕਾਰੀ ਨੇ ਕੀਤੀ ਖ਼ੁਦਕੁਸ਼ੀ : ਸਿਸੋਦੀਆ

ਨਵੀਂ ਦਿੱਲੀ, 5 ਸਤੰਬਰ : ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੋਮਵਾਰ ਨੂੰ  ਦਾਅਵਾ ਕੀਤਾ ਕਿ ਸੀ. ਬੀ. ਆਈ. ਦੇ ਇਕ ਅਧਿਕਾਰੀ ਨੇ ਇਸ  ਲਈ ਖ਼ੁਦਕੁਸ਼ੀ ਕਰ ਲਈ ਕਿਉਂਕਿ ਉਸ 'ਤੇ ਉਨ੍ਹਾਂ ਨੂੰ  ਝੂਠੇ ਆਬਕਾਰੀ ਮਾਮਲੇ 'ਚ ਫਸਾਉਣ ਲਈ ਦਬਾਅ ਪਾਇਆ ਗਿਆ ਸੀ | ਸਿਸੋਦੀਆ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਸਿਰਫ਼ ਵਿਧਾਇਕਾਂ ਦੀ ਖ਼ਰੀਦ-ਫਰੋਖਤ ਕਰ ਕੇ ਗ਼ੈਰ-ਭਾਜਪਾ ਸੂਬਿਆਂ 'ਚ ਸਰਕਾਰਾਂ ਨੂੰ  ਅਸਥਿਰ ਕਰਨ ਬਾਰੇ ਸੋਚਦੇ ਹਨ |
ਸਿਸੋਦੀਆ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਾਇਆ ਕਿ ਸੀ. ਬੀ. ਆਈ. ਦੇ ਇਕ ਅਧਿਕਾਰੀ 'ਤੇ ਮੈਨੂੰ ਝੂਠੇ ਆਬਕਾਰੀ ਮਾਮਲੇ 'ਚ ਫਸਾਉਣ ਲਈ ਦਬਾਅ ਪਾਇਆ ਗਿਆ | ਉਹ ਮਾਨਸਿਕ ਦਬਾਅ ਨਹੀਂ ਝੱਲ ਸਕਿਆ ਅਤੇ ਦੋ ਦਿਨ ਪਹਿਲਾਂ ਖ਼ੁਦਕੁਸ਼ੀ ਕਰ ਲਈ | ਇਹ ਅਸਲ 'ਚ ਬਦਕਿਸਮਤੀਪੂਰਨ ਹੈ, ਮੈਂ ਬਹੁਤ ਦੁਖੀ ਹਾਂ | '' ਉਨ੍ਹਾਂ ਕਿਹਾ, ''ਮੈਂ ਪ੍ਰਧਾਨ ਮੰਤਰੀ ਨੂੰ  ਪੁੱਛਣਾ ਚਾਹੁੰਦਾ ਹੈ ਕਿ ਅਧਿਕਾਰੀਆਂ 'ਤੇ ਇੰਨਾ ਦਬਾਅ ਕਿਉਂ ਪਾਇਆ ਜਾ ਰਿਹਾ ਹੈ, ਉਹ ਇੰਨਾ ਵੱਡਾ ਕਦਮ ਚੁੱਕਣ ਲਈ ਮਜਬੂਰ ਹੋ ਰਹੇ ਹਨ? ਤੁਸੀਂ ਚਾਹੋ ਤਾਂ ਮੈਨੂੰ ਗਿ੍ਫ਼ਤਾਰ ਕਰ ਲਉ ਪਰ ਅਪਣੇ ਅਧਿਕਾਰੀਆਂ ਦੇ ਪਰਵਾਰਾਂ ਨੂੰ  ਬਰਬਾਦ ਨਾ ਕਰੋ |'' ਉਨ੍ਹਾਂ ਨੇ ਮੋਦੀ ਜੀ ਨੂੰ  ਇਹ ਵੀ ਸਵਾਲ ਕੀਤਾ ਕਿ ਕੀ ਕੇਂਦਰ ਕੋਲ ਸਿਰਫ਼ 'ਆਪਰੇਸ਼ਨ ਲੋਟਸ' ਦਾ ਹੀ ਕੰਮ ਹੈ?
ਦਸਣਯੋਗ ਹੈ ਕਿ ਸੀ.ਬੀ.ਆਈ. ਨੇ ਪਿਛਲੇ ਸਾਲ ਨਵੰਬਰ 'ਚ ਲਿਆਂਦੀ ਗਈ ਦਿੱਲੀ ਆਬਕਾਰੀ ਨੀਤੀ ਤਿਆਰ ਕਰਨ ਅਤੇ ਲਾਗੂ ਕਰਨ 'ਚ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਐਫ਼.ਆਈ.ਆਰ. ਦਰਜ ਕਰਨ ਮਗਰੋਂ ਪਿਛਲੇ ਮਹੀਨੇ ਸਿਸੋਦੀਆ ਦੇ ਦਿੱਲੀ ਸਥਿਤ ਰਿਹਾਇਸ਼ 'ਤੇ ਛਾਪਾ ਮਾਰਿਆ ਸੀ |      (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement