ਸੌਦਾ ਸਾਧ ਦੀ ਬੇਅਦਬੀ ਮਾਮਲੇ 'ਚ ਅੱਜ ਹੋਵੇਗੀ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ

By : GAGANDEEP

Published : Sep 6, 2023, 7:25 am IST
Updated : Sep 6, 2023, 7:25 am IST
SHARE ARTICLE
photo
photo

SIT ਦੀ ਬਜਾਏ CBI ਤੋਂ ਜਾਂਚ ਦੀ ਕੀਤੀ ਮੰਗ

 

 ਚੰਡੀਗੜ੍ਹ : ਸੌਦਾ ਸਾਧ ਦੀ ਬੇਅਦਬੀ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ 'ਚ ਉਸ ਨੇ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) 'ਤੇ ਵਿਸ਼ਵਾਸ ਦੀ ਕਮੀ 'ਤੇ ਚਿੰਤਾ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਰਾਹਤ ਦਿੰਦੇ ਹੋਏ ਹਾਈਕੋਰਟ ਨੇ ਸੀਬੀਆਈ ਵੱਲੋਂ ਇਕੱਠੇ ਕੀਤੇ ਸਬੂਤ ਅਤੇ ਦਸਤਾਵੇਜ਼ ਉਸ ਨੂੰ ਇੱਕ ਹਫ਼ਤੇ ਦੇ ਅੰਦਰ ਉਪਲਬਧ ਕਰਵਾਉਣ ਦਾ ਹੁਕਮ ਦਿਤਾ ਸੀ। ਸੌਦਾ ਸਾਧ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਦਰਜ ਹੋਇਆ ਸੀ ਪਰ ਪੰਜਾਬ ਸਰਕਾਰ ਨੇ ਇਹ ਕੇਸ ਸੀਬੀਆਈ ਤੋਂ ਲੈ ਕੇ ਪੰਜਾਬ ਪੁਲਿਸ ਦੀ ਐਸਆਈਟੀ ਨੂੰ ਸੌਂਪ ਦਿੱਤਾ ਸੀ।

ਇਸ ਕੇਸ ਦੀ ਸੁਣਵਾਈ ਪੰਜਾਬ ਵਿਚ ਚੱਲ ਰਹੀ ਸੀ, ਜਿਸ ਨੂੰ ਬਾਅਦ ਵਿਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪਟੀਸ਼ਨਕਰਤਾ ਨੇ ਜ਼ਿਲ੍ਹਾ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਸੀਬੀਆਈ ਵੱਲੋਂ ਪ੍ਰਾਪਤ ਸਬੂਤਾਂ ਅਤੇ ਦਸਤਾਵੇਜ਼ਾਂ ਪਹੁੰਚਾਉਣ ਦੀ ਮੰਗ ਕੀਤੀ ਸੀ।

ਸੌਦਾ ਸਾਧ ਵੱਲੋਂ ਦਾਇਰ ਪਟੀਸ਼ਨ ਵਿੱਚ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਜ਼ਿਲ੍ਹਾ ਅਦਾਲਤ ਨੇ ਮੰਨਿਆ ਸੀ ਕਿ ਐਸਆਈਟੀ ਨੇ ਸੀਬੀਆਈ ਵੱਲੋਂ ਇਕੱਠੇ ਕੀਤੇ ਦਸਤਾਵੇਜ਼ ਦਿੱਤੇ ਸਨ ਪਰ ਰਾਮ ਰਹੀਮ ਨੇ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਸੀ ਕਿ ਜੋ ਦਸਤਾਵੇਜ਼ ਅਤੇ ਸਬੂਤ ਇਕੱਠੇ ਕੀਤੇ ਗਏ ਹਨ ਉਹ ਉਸ ਨੂੰ ਮੁਹੱਈਆ ਨਹੀਂ ਕਰਵਾਏ ਗਏ। ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਪਟੀਸ਼ਨਰ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਨਹੀਂ ਕਰ ਸਕੇਗਾ। ਇਸ ਕਾਰਨ ਇਸ ਸਬੂਤ ਦੀ ਲੋੜ ਪ੍ਰਗਟਾਈ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement