Bikram Singh Majithia ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ
Published : Sep 6, 2025, 2:26 pm IST
Updated : Sep 6, 2025, 2:26 pm IST
SHARE ARTICLE
Bikram Singh Majithia's Judicial Custody Extended by 14 Days Latest News in Punjabi 
Bikram Singh Majithia's Judicial Custody Extended by 14 Days Latest News in Punjabi 

ਮੋਹਾਲੀ ਅਦਾਲਤ 'ਚ ਵੀਡੀਉ ਕਾਨਫ਼ਰੰਸਿੰਗ ਰਾਹੀਂ ਕੀਤਾ ਪੇਸ਼ 

Bikram Singh Majithia's Judicial Custody Extended by 14 Days Latest News in Punjabi ਐਸ. ਏ. ਐਸ. ਨਗਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਦਾ ਸਮਾਂ ਪੂਰਾ ਹੋਣ ’ਤੇ ਅੱਜ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿਖੇ ਉਨ੍ਹਾਂ ਦੇ ਵਕੀਲ ਐਚ.ਐਸ. ਧਨੋਆ, ਦਮਨਬੀਰ ਸਿੰਘ ਸੋਬਤੀ ਅਤੇ ਸਹਿ ਵਕੀਲ ਇਕਓਮਪਾਲ ਸਿੰਘ ਦੀ ਮੌਜੂਦਗੀ ਵਿਚ ਵੀਡੀਉ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 20 ਸਤੰਬਰ ਤਕ ਵਧਾ ਦਿਤੀ ਹੈ। ਇਸ ਮੌਕੇ ਵਿਸ਼ੇਸ਼ ਜੱਜ ਵਿਜੀਲੈਂਸ ਹਰਦੀਪ ਸਿੰਘ ਦੀ ਅਦਾਲਤ ਵਿਚ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਜੋ ਫ਼ੈਸਲਾ ਹੋਣਾ ਸੀ, ਉਹ ਹੁਣ 9 ਸਤੰਬਰ ਲਈ ਮੁਲਤਵੀ ਕਰ ਦਿਤਾ ਗਿਆ ਹੈ।

ਇਸ ਦੇ ਨਾਲ ਹੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਇਸਤਗਾਸਾ ਪੱਖ ਵਲੋਂ ਦਾਇਰ ਚਾਰਜਸ਼ੀਟ ਦੀ ਹਾਰਡ ਕਾਪੀ ਸਪਲਾਈ ਕਰਨ ਲਈ ਅਦਾਲਤ ਨੇ 9 ਸਤੰਬਰ ਦੀ ਤਰੀਕ ਤੈਅ ਕੀਤੀ ਹੈ। ਕਾਬਿਲ-ਏ-ਗੌਰ ਹੈ ਕਿ ਅੱਜ ਦੀ ਸੁਣਵਾਈ ਮੌਕੇ ਵਿਜੀਲੈਂਸ ਦੇ ਅਧਿਕਾਰੀਆਂ ਸਮੇਤ ਵਿਸ਼ੇਸ਼ ਵਕੀਲ ਫੈਰੀ ਸੋਫ਼ਤ ਅਤੇ ਪ੍ਰੀਤ ਇੰਦਰਪਾਲ ਸਿੰਘ ਵੀ ਮੌਜੂਦ ਰਹੇ।

(For more news apart from Bikram Singh Majithia's Judicial Custody Extended by 14 Days Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement