ਪੰਜਾਬ ਕਾਂਗਰਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੀ ਰਾਹਤ ਸਮੱਗਰੀ
Published : Sep 6, 2025, 11:00 am IST
Updated : Sep 6, 2025, 3:04 pm IST
SHARE ARTICLE
Punjab Congress sends relief material to flood-affected areas
Punjab Congress sends relief material to flood-affected areas

ਰਾਜਾ ਵੜਿੰਗ ਬੋਲੇ : ਸੰਕਟ ਦੀ ਇਸ ਘੜੀ 'ਚ ਕਾਂਗਰਸ ਪਾਰਟੀ ਪੰਜਾਬ ਦੇ ਨਾਲ

relief material to flood-affected areas news : ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਡਾ. ਰਾਜਕੁਮਾਰ ਵੇਰਕਾ ਅਤੇ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਨਾਲ ਭਰੇ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਸਮਾਂ ਰਾਜਨੀਤੀ ਕਰਨ ਦਾ ਸਮਾਂ ਨਹੀਂ ਸਗੋਂ ਹੜ੍ਹ ਪ੍ਰਭਾਵਿਤ ਪੰਜਾਬ ਨਾਲ ਅਤੇ ਪੰਜਾਬ ਦੇ ਲੋਕਾਂ ਨਾਲ ਖੜ੍ਹਨ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਕਮੇਟੀ ਵੱਲੋਂ ਦੋ ਕਰੋੜ ਦਾ ਫੰਡ ਇਕੱਠਾ ਕਰਕੇ ਵੱਖ-ਵੱਖ ਇਲਾਕਿਆਂ ਦੇ ਵਿੱਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।

ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਬਿਮਾਰ ਨਹੀਂ ਸਗੋਂ ਸਮੁੱਚੀ ਆਮ ਆਦਮੀ ਪਾਰਟੀ ਬਿਮਾਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਾਣ ਬੁੱਝ ਕੇ ਬਿਮਾਰੀ ਦਾ ਬਹਾਨਾ ਬਣਾ ਰਹੇ ਹਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਕੁੱਝ ਨਹੀਂ ਕੀਤਾ ਜਾ ਰਿਹਾ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement