ਅਦਾਕਾਰ ਅਤੇ ਖਿਡਾਰੀਆਂ ਨੇ ਵੀ ਕਿਸਾਨਾਂ ਦਾ ਕੀਤਾ ਸਮਰਥਨ
Published : Oct 6, 2020, 12:45 am IST
Updated : Oct 6, 2020, 12:45 am IST
SHARE ARTICLE
image
image

ਅਦਾਕਾਰ ਅਤੇ ਖਿਡਾਰੀਆਂ ਨੇ ਵੀ ਕਿਸਾਨਾਂ ਦਾ ਕੀਤਾ ਸਮਰਥਨ

ਪੰਜਾਬ ਦੀ ਕਿਸਾਨੀ ਉਤੇ ਨਿਰਭਰ, ਹਰ ਵਪਾਰ ਖ਼ਤਮ ਹੋ ਜਾਵੇਗਾ: ਯੋਗਰਾਜ

ਮੋਗਾ, 5 ਅਕਤੂਬਰ (ਗੁਰਜੰਟ ਸਿੰਘ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸੋਧ ਕਾਨੂੰਨਾਂ ਦੇ ਵਿਰੁਧ ਕਿਸਾਨਾਂ ਦੇ ਸਮਰਥਨ ਵਿਚ ਪੰਜਾਬੀ ਫ਼ਿਲਮਾਂ ਦੇ ਅਦਾਕਾਰ ਯੋਗਰਾਜ ਸਮੇਤ ਅੰਤਰਰਾਸ਼ਟਰੀ ਖਿਡਾਰੀਆਂ ਨੇ ਵੀ ਸ਼ਹਿਰ ਦੀ ਗਰੀਨ ਸਿਟੀ ਵਿਚ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਲੋਕ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਸਲੀਣਾ ਹੈਲਥ ਕਲੱਬ ਦੇ ਐਮ.ਡੀ ਹਰਵਿੰਦਰ ਸਿੰਘ ਸਲੀਣਾ ਵਲੋਂ ਆਯੋਜਿਤ। ਇਸ ਰੈਲੀ ਵਿਚ ਬਾਬਾ ਗੁਰਮੀਤ ਸਿੰਘ ਖੋਸਾ ਵਾਲੇ, ਯੋਗਰਾਜ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਇਹ ਕਾਨੂੰਨ ਪਾਸ ਕੀਤਾ ਗਿਆ ਹੈ।
    ਉਸ ਨਾਲ ਪੰਜਾਬ ਦਾ ਕਿਸਾਨ ਹੀ ਨਹੀਂ ਬਲਕਿ ਪੰਜਾਬ ਦੀ ਕਿਸਾਨੀ ਉਤੇ ਨਿਰਭਰ ਹਰ ਵਪਾਰ ਖ਼ਤਮ ਹੋ ਜਾਵੇਗਾ। ਕੇਂਦਰ ਸਰਕਾਰ ਨੇ ਪੰਜਾਬ ਦੀ ਕਿਸਾਨੀ ਨੂੰ ਖ਼ਤਮ ਕਰਨ ਦੇ ਲਈ ਜੋ ਇਹ ਕਾਨੂੰਨ ਪਾਸ ਕੀਤਾ ਹੈ। ਉਸ ਨੂੰ ਰੱਦ ਕਰਵਾਉਣ ਦੇ ਲਈ ਸਾਨੂੰ ਇਕਜੁੱਟ ਹੋ ਕੇ ਲੜਾਈ ਲੜਨੀ ਪਵੇਗੀ ਤਾਂ ਹੀ ਅਸੀ ਇਸ ਲੋਕ ਵਿਰੋਧੀ ਕਾਲੇ ਕਾਨੂੰਨ ਨੂੰ ਰੱਦ ਕਰਵਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਅੰਨਦਾਤਾ ਕਹਿਲਾਉਣ ਵਾਲਾ ਕਿਸਾਨ ਸੜਕਾਂ ਉਤੇ ਬੈਠਾ ਹੈ। ਪੰਜਾਬ ਦੀ ਕਿਸਾਨੀ ਨੂੰ ਬਚਾਉਣ ਦੇ ਲਈ ਇਕਜੁੱਟ ਹੋਣਾ ਸਮੇਂ ਦੀ ਲੋੜ ਹੈ। ਪੁਸ਼ਪਿੰਦਰ ਸਿੰਘ ਪੱਪੀ, ਅੰਤਰਰਾਸ਼ਟਰੀ ਹਾਕੀ ਖਿਡਾਰੀ ਇਕਬਾਲ ਸੋਢੀ ਨੇ ਕਿਹਾ ਕਿ ਪੰਜਾਬ ਦੇ ਯੂਥ ਨੂੰ ਖੇਡਾਂ ਵਿਚ ਅੱਗੇ ਆਉਣਾ ਚਾਹੀਦਾ ਹੈ।

ਫੋਟੋ ਨੰਬਰ 05 ਮੋਗਾ ਗੁਰਜੰਟ ਸਿੰਘ 11 ਪੀ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement