ਭਗਵੰਤ ਮਾਨ ਨੇ ਟਵੀਟ ਜ਼ਰੀਏ ਵਿਰੋਧੀ ਪਾਰਟੀਆਂ ਨੂੰ ਲਿਆ ਨਿਸ਼ਾਨੇ 'ਤੇ
Published : Oct 6, 2020, 12:02 am IST
Updated : Oct 6, 2020, 12:02 am IST
SHARE ARTICLE
image
image

ਭਗਵੰਤ ਮਾਨ ਨੇ ਟਵੀਟ ਜ਼ਰੀਏ ਵਿਰੋਧੀ ਪਾਰਟੀਆਂ ਨੂੰ ਲਿਆ ਨਿਸ਼ਾਨੇ 'ਤੇ

ਕਿਸਾਨਾਂ ਦੇ ਹੱਕ 'ਚ ਮਾਰਿਆ ਨਾਹਰਾ
 

ਚੰਡੀਗੜ੍ਹ, 5 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਖੇਤੀ ਆਰਡੀਨੈਂਸ ਨੂੰ ਲੈ ਕੇ ਕਿਸਾਨ ਅਤੇ ਕਈ ਸਿਆਸੀ ਪਾਰਟੀਆਂ ਲਗਾਤਾਰ ਵਿਰੋਧ ਕਰ ਰਹੀਆਂ ਹਨ ਤੇ ਹੁਣ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਅਤੇ 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕੇਂਦਰ ਦੇ ਖੇਤੀ ਬਿਲਾਂ ਵਿਰੁਧ ਕਿਸਾਨਾਂ ਦੇ ਹੱਕ 'ਚ ਨਾਹਰਾ ਮਾਰਿਆ ਹੈ। ਭਗਵੰਤ ਮਾਨ ਨੇ ਟਵਿੱਟਰ ਜ਼ਰੀਏ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵਿਰੁਧ ਸਿਆਸੀ ਜੰਗ ਛੇੜ ਦਿਤੀ ਹੈ। ਕਿਸਾਨਾਂ ਦੇ ਮੁੱਦੇ 'ਤੇ ਭਗਵੰਤ ਮਾਨ ਨੇ ਤਿੰਨਾਂ ਸਿਆਸੀ ਪਾਰਟੀਆਂ ਨੂੰ ਨਿਸ਼ਾਨੇ 'ਤੇ ਲਿਆ ਹੈ। ਭਗਵੰਤ ਮਾਨ ਨੇ ਟਵੀਟ ਜ਼ਰੀਏ ਸਿਆਸੀ ਪਾਰਟੀਆਂ ਵਿਰੁਧ ਅਪਣੇ ਮਨ ਦੀ ਭੜਾਸ ਕੱਢੀ। ਭਗਵੰਤ ਮਾਨ ਦੇ ਇਨ੍ਹਾਂ ਟਵੀਟਸ 'ਤੇ ਕਈ ਲੋਕਾਂ ਨੇ ਉਨ੍ਹਾਂ ਨੂੰ ਟਰੋਲ ਵੀ ਕੀਤਾ ਤੇ ਕਈ ਉਨ੍ਹਾਂ ਦੇ ਹੱਕ ਵਿਚ ਵੀ ਨਿਤਰੇ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤਾ ਗਏ ਖੇਤੀ ਬਿਲ ਹੁਣ ਕਾਨੂੰਨ ਦਾ ਰੂਪ ਲੈ ਚੁੱਕੇ ਹਨ ਅਤੇ ਪੰਜਾਬ-ਹਰਿਆਣਾ 'ਚ ਇਸ ਕਾਨੂੰਨ ਵਿਰੁਧ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਜਿਥੇ ਕਾਂਗਰਸ ਦੇ ਨਾਲ-ਨਾਲ ਭਾਜਪਾ ਦੀ ਭਾਈਵਾਲ ਰਹੀ ਅਕਾਲੀ ਦਲ ਪਾਰਟੀ ਨੇ ਵੀ ਕੇਂਦਰ ਸਰਕਾਰ 'ਤੇ ਇਸ ਕਾਨੂੰਨ ਲਈ ਨਿਸ਼ਾਨਾ ਸਾਧਿਆ ਹੈ, ਉਥੇ ਹੀimageimage ਆਮ ਆਦਮੀ ਪਾਰਟੀ ਵੀ ਲਗਾਤਾਰ ਪੰਜਾਬ 'ਚ ਅਪਣੀ ਸਥਿਤੀ ਮਜ਼ਬੂਤ ਕਰਨ ਲਈ ਸਾਰੀਆਂ ਪਾਰਟੀਆਂ ਨੂੰ ਘੇਰ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement