ਮੁੱਖ ਮੰਤਰੀ ਵੱਲੋਂ ਮਾਲ ਗੱਡੀਆਂ ਨੂੰ ਰਾਹ ਦੇਣ ਲਈ ਰੇਲ ਰੋਕੋ ਅੰਦੋਲਨ 'ਚ ਢਿੱਲ ਦੀ ਅਪੀਲ
Published : Oct 6, 2020, 10:59 am IST
Updated : Oct 6, 2020, 10:59 am IST
SHARE ARTICLE
Capt. Amarinder Singh
Capt. Amarinder Singh

ਕੋਲੇ ਅਤੇ ਖਾਦ ਦੀ ਥੁੜ ਦਾ ਹਵਾਲਾ ਦਿੱਤਾ, ਝੋਨੇ ਅਤੇ ਕਣਕ ਦੇ ਭੰਡਾਰ ਲਈ ਜਗਾ ਬਣਾਉਣ ਵਾਸਤੇ ਅਨਾਜ ਦੀ ਢੋਆ-ਢੋਆਈ ਦੀ ਲੋੜ ਵੀ ਦਰਸਾਈ

ਚੰਡੀਗੜ -  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਗਟਾ ਰਹੇ ਕਿਸਾਨਾਂ ਨੂੰ ਆਪਣਾ ਅਤੇ ਸਰਕਾਰ ਦੇ ਪੂਰਨ ਸਹਿਯੋਗ ਨੂੰ ਦੁਹਰਾਉਂਦਿਆਂ ਅੱਜ ਕਿਸਾਨਾਂ ਸਮੇਤ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤ ਵਿੱਚ ਮਾਲ ਗੱਡੀਆਂ ਨੂੰ ਲੰਘਣ ਦੇਣ ਲਈ ਰੇਲ ਰੋਕੋ ਅੰਦੋਲਨ ਵਿੱਚ ਢਿੱਲ ਦੇਣ ਦੀ ਅਪੀਲ ਕੀਤੀ ਹੈ।      

captain Amarinder Singh captain Amarinder Singh

ਸੰਘਰਸ਼ਸ਼ੀਲ ਕਿਸਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਉਹਨਾਂ ਨੂੰ ਰੇਲ ਆਵਾਜਾਈ ਨੂੰ ਰੋਕਣ ਵਿੱਚ ਢਿੱਲ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸੂਬਾ ਜਰੂਰੀ ਲੋੜਾਂ ਦੀ ਪੂਰਤੀ ਕਰਨ ਦੇ ਸਮਰੱਥ ਹੋ ਸਕੇ ਅਤੇ ਕਿਸਾਨ ਭਾਈਚਾਰੇ ਸਮੇਤ ਨਾਗਰਿਕਾਂ ਲਈ ਇਹ ਯਕੀਨੀ ਬਣਾ ਸਕੇ ਕਿ ਆਉਂਦੇ ਦਿਨਾਂ ਵਿੱਚ ਕਿਸੇ ਤਰਾਂ ਦੀ ਗੰਭੀਰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।      

farmer protestfarmer protest

ਮੁੱਖ ਮੰਤਰੀ ਨੇ ਕਿਹਾ ਕਿ ਮਾਲ ਗੱਡੀਆਂ ਨੂੰ ਲੰਮਾਂ ਸਮਾਂ ਰੋਕਣ ਕਰਕੇ ਪੰਜਾਬ ਦੇ ਕੋਲੇ ਦੇ ਪਲਾਂਟਾਂ ਦੀ ਸਥਿਤੀ ਨਾਜੁਕ ਹੈ ਅਤੇ ਉਹਨਾਂ ਕੋਲ ਸਿਰਫ 5-6 ਦਿਨਾਂ ਦਾ ਕੋਲਾ ਬਚਿਆ ਹੈ। ਉਹਨਾਂ ਕਿਹਾ ਕਿ ਜੇਕਰ ਸਪਲਾਈ ਨਾ ਹੋਈ ਤਾਂ ਸਰਕਾਰ ਨੂੰ ਮਜਬੂਰਨ ਇਹ ਪਲਾਂਟ ਬੰਦ ਕਰਨੇ ਪੈਣਗੇ ਜਿਸ ਨਾਲ ਸੂਬੇ ਦੀ ਬਿਜਲੀ ਸਪਲਾਈ ਉਤੇ ਬਹੁਤ ਬੁਰਾ ਅਸਰ ਪਵੇਗਾ ਅਤੇ ਨਾਗਰਿਕਾਂ ਨੂੰ ਵੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।      

Captain Amarinder SinghCaptain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਪਿਛਲੇ ਇਕ ਹਫਤੇ ਤੋਂ ਖਾਦ ਦਾ ਇਕ ਵੀ ਰੈਕ ਪੰਜਾਬ ਵਿੱਚ ਦਾਖਲ ਨਹੀਂ ਹੋਇਆ ਜਿਸ ਨਾਲ ਕਣਕ ਦੀ ਫਸਲ ਬੀਜਣ ਲਈ ਕਿਸਾਨਾਂ ਵੱਲੋਂ ਖਾਦ ਕੀਤੀ ਜਾਂਦੀ ਵਰਤੋਂ ਦੀ ਵੱਡੀ ਘਾਟ ਪੈਦਾ ਹੋ ਸਕਦੀ ਹੈ। ਉਹਨਾਂ ਕਿਹਾ ਕਿ ਇਸ ਕਰਕੇ ਸੂਬੇ ਵਿੱਚ ਖਾਦ ਦੇ ਰੈਕ ਲਿਆਉਣ ਦੀ ਇਜਾਜ਼ਤ ਦੇਣ ਦੀ ਫੌਰੀ ਲੋੜ ਹੈ ਤਾਂ ਕਿ ਹਾੜੀ ਸੀਜ਼ਨ ਲਈ ਢੁਕਵਾਂ ਸਟਾਕ ਯਕੀਨੀ ਬਣਾਇਆ ਜਾ ਸਕੇ।    

rail roko agitationrail roko Movement

ਮੁੱਖ ਮਤਰੀ ਨੇ ਝੋਨੇ ਅਤੇ ਕਣਕ ਦੇ ਭੰਡਾਰਨ ਲਈ ਜਗਾ ਬਣਾਉਣ ਦੀ ਲੋੜ ਦਾ ਵੀ ਹਵਾਲਾ ਦਿੱਤਾ ਜਿਸ ਦੀ ਵਾਢੀ ਪੰਜਾਬ ਦੇ ਕਿਸਾਨਾਂ ਵੱਲੋਂ ਅਗਲੇ ਦਿਨਾਂ ਵਿੱਚ ਕੀਤੀ ਜਾਵੇਗੀ। ਉਹਨਾਂ ਜੋਰ ਦੇ ਕੇ ਕਿਹਾ ਕਿ ਅਨਾਜ ਦਾ ਮੌਜੂਦਾ ਸਟਾਕ ਐਫ.ਸੀ.ਆਈ. ਵੱਲੋਂ ਚੁੱਕ ਕੇ ਮੁਲਕ ਦੇ ਬਾਕੀ ਹਿੱਸਿਆਂ ਵਿੱਚ ਭੇਜਿਆ ਜਾਣਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਹਨਾਂ ਗੰਭੀਰ ਚਿੰਤਾਵਾਂ ਵੱਲ ਧਿਆਨ ਦੇਣ ਅਤੇ ਪੰਜਾਬ ਰਾਹੀਂ ਮਾਲ ਗੱਡੀਆਂ ਚੱਲਣ ਦੇਣ ਦੀ ਅਪੀਲ ਕੀਤੀ ਹੈ

Captain Amarinder SinghCaptain Amarinder Singh

ਤਾਂ ਕਿ ਕੋਲਾ, ਖਾਦ ਅਤੇ ਅਨਾਜ ਦੀ ਢੋਆ-ਢੋਆਈ ਦੀ ਇਜਾਜ਼ਤ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਕਿਸਾਨਾਂ ਅਤੇ ਹੋਰ ਪੰਜਾਬੀਆਂ ਨੂੰ ਕਿਸੇ ਤਰਾਂ ਦੀ ਅਸੁਵਿਧਾ ਪੇਸ਼ ਨਾ ਆਉਣ ਦੇਣ ਲਈ ਅਜਿਹੀ ਆਵਾਜਾਈ ਦਾ ਚਾਲੂ ਹੋਣਾ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਸੂਬੇ ਦੇ ਵਡੇਰੇ ਹਿੱਤ ਵਿੱਚ ਉਹਨਾਂ ਦੀ ਨਿੱਜੀ ਬੇਨਤੀ ਉਤੇ ਗੌਰ ਕਰਨ ਦਾ ਸੱਦਾ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement