ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਕਰਨ ਦਾ ਸੱਦਾ 
Published : Oct 6, 2020, 11:56 am IST
Updated : Oct 6, 2020, 11:56 am IST
SHARE ARTICLE
Farmer Protest
Farmer Protest

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਪੱਕਾ ਮੋਰਚਾ 13ਵੇਂ ਦਿਨ ਵੀ ਜਾਰੀ, ਜੰਮ ਕੇ ਕੀਤੀ ਜਾ ਰਹੀ ਹੈ ਨਾਅਰੇਬਾਜ਼ੀ

ਅੰਮ੍ਰਿਤਸਰ: ਜ਼ਿਲ੍ਹੇ ਦੇ ਦੇਵੀਦਾਸਪੁਰਾ ਵਿਖੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਟ੍ਰੈਕ 'ਤੇ ਪਿਛਲੇ 12 ਦਿਨਾਂ ਤੋਂ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਇਹ ਧਰਨਾ 13ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਾਂਝੇ ਤੌਰ 'ਤੇ ਲਗਾਇਆ ਗਿਆ ਹੈ।

farmer protestFarmer Protest 

ਇਸ ਦੇ ਚਲਦਿਆਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸਤਨਾਮ ਸਿੰਘ ਮਾਣੋਚਾਹਲ ਦੀ ਅਗਵਾਈ ਹੇਠ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਇਸ ਸੰਘਰਸ਼ ਦੀ ਹਮਾਇਤ ਕਰਨ ਅਤੇ ਸਿਆਸੀ ਪਾਰਟੀਆਂ ਅਤੇ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਗਿਆ ਹੈ।

Farmer Protest On RailwayFarmer Protest On Railway

ਇਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਦੱਸ ਦਈਏ ਕਿ ਬੀਤੇ ਦਿਨ ਇਸ ਰੇਲ ਰੋਕੋ ਅੰਦੋਲਨ ਵਿਚ ਮੋਦੀ ਸਰਕਾਰ ਦੇ ਪੁਤਲੇ ਸਾੜੇ ਗਏ। ਕਿਸਾਨ ਵਿਰੋਧੀ ਕਾਨੂੰਨ ਖਿਲਾਫ਼ ਜਾਰੀ ਇਸ ਧਰਨੇ ਵਿਚ ਬੀਬੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ ਹੈ। ਇਸ ਧਰਨੇ ਜ਼ਰੀਏ ਬੀਬੀਆਂ ਵੱਲੋਂ ਵੀ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨ ਦਾ ਬਾਈਕਾਟ ਕੀਤਾ ਜਾ ਰਿਹਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement