ਸੁਖਜਿੰਦਰ ਸਿੰਘ ਰੰਧਾਵਾ ਵਲੋਂ ਗੁਲਾਬੀ ਸੁੰਡੀ ਦੇ ਮਾਮਲੇ ’ਚ ਵਿਸ਼ੇਸ਼ ਗਰਦਾਵਰੀ ਦਾ ਕੰਮ ਤੁਰਤ ਮੁਕੰਮਲ
Published : Oct 6, 2021, 11:09 pm IST
Updated : Oct 6, 2021, 11:09 pm IST
SHARE ARTICLE
image
image

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਗੁਲਾਬੀ ਸੁੰਡੀ ਦੇ ਮਾਮਲੇ ’ਚ ਵਿਸ਼ੇਸ਼ ਗਰਦਾਵਰੀ ਦਾ ਕੰਮ ਤੁਰਤ ਮੁਕੰਮਲ ਕਰਨ ਦੇ ਹੁਕਮ

ਚੰਡੀਗੜ੍ਹ, 6 ਅਕਤੂਬਰ (ਪ੍ਰਕਾਸ਼): ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਪ੍ਰਭਾਵਤ ਹੋਈ ਨਰਮੇ ਦੀ ਫ਼ਸਲ ਦੇ ਨੁਕਸਾਨ ਦਾ ਅਸਲ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰਤ ਮੁਕੰਮਲ ਕਰਨ ਦੇ ਆਦੇਸ਼ ਦਿਤੇ ਹਨ। ਸ. ਰੰਧਾਵਾ ਨੇ ਵਿੱਤ ਕਮਿਸ਼ਨਰ ਵਿਕਾਸ ਨੂੰ ਨਿਰਦੇਸ਼ ਦਿਤੇ ਹਨ ਕਿ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਤੋਂ ਬਾਅਦ ਪ੍ਰਭਾਵਤ ਕਿਸਾਨਾਂ ਨੂੰ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਨਰਮਾ ਪੱਟੀ ਦੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ।
ਇਕ ਬਿਆਨ ਵਿਚ ਉਪ ਮੁੱਖ ਮੰਤਰੀ ਨੇ ਆਖਿਆ ਕਿ ਮਾਲਵਾ ਬੈਲਟ ਵਿਚ ਨਰਮੇ ਦੀ ਫ਼ਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਮੁੱਖ ਮੰਤਰੀ ਦੀ ਅਗਵਾਈ ਵਿਚ ਪ੍ਰਭਾਵਤ ਖੇਤਰਾਂ ਦਾ ਦੌਰਾ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਖੇਤੀਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਨੂੰ ਨਾਲ ਲੈ ਕੇ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਕੇ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਜਾਰੀ ਕੀਤੇ ਸਨ। ਸ. ਰੰਧਾਵਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੂੰ ਇਸ ਮਾਮਲੇ ਵਿਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰਤ ਮੁਕੰਮਲ ਕਰ ਕੇ ਹਰ ਹਾਲ ਵਿਚ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement