ਡਰੋਨ ਰਾਹੀਂ ਤਸਕਰੀ ਰੋਕਣ ਲਈ BSF ਨੇ ਸਰਹੱਦੀ ਪਿੰਡਾਂ 'ਚ ਲਗਾਏ ਪੋਸਟਰ
Published : Oct 6, 2022, 3:07 pm IST
Updated : Oct 18, 2022, 2:46 pm IST
SHARE ARTICLE
PHOTO
PHOTO

ਸੂਚਨਾ ਦੇਣ ਵਾਲੇ ਨੂੰ ਇਨਾਮ ਦੇਣ ਦਾ ਕੀਤਾ ਐਲਾਨ

 

ਗੁਰਦਾਸਪੁਰ: ਡਰੋਨ ਰਾਹੀਂ ਤਸਕਰੀ ਰੋਕਣ ਲਈ ਸੀਮਾ ਸੁਰੱਖਿਆ ਬਲ ਨੇ ਸਰਹੱਦੀ ਪਿੰਡਾਂ ਵਿੱਚ ਇੱਕ ਲੱਖ ਰੁਪਏ ਦੇ ਇਨਾਮ ਦੇ ਪੋਸਟਰ ਲਗਾਏ ਹਨ। ਬੀ.ਐਸ.ਐਫ ਦੀ 89 ਬਟਾਲੀਅਨ ਦੇ ਜਵਾਨਾਂ ਨੇ ਬੀਓਪੀ ਮੇਟਲਾ, ਅਗਵਾਨ, ਬੋਹੜ ਪਠਾਣਾ, ਮੀਰਕਚਾਨਾ, ਮੋਮਨਪੁਰ, ਰੋਜ਼ਾ, ਪਕੀਵਾਂ, ਧੀਦੋਵਾਲ, ਬਰੀਲਾ, ਰੁੜਿਆਣਾ, ਦੋਸਤਪੁਰ, ਬੋਹੜ ਵਡਾਲਾ, ਚੌਦ ਖੁਰਦ ਆਦਿ ਦੇ ਕਰੀਬ ਇੱਕ ਦਰਜਨ ਪਿੰਡਾਂ ਵਿੱਚ ਪੋਸਟਰ ਲਗਾਏ ਹਨ।

ਜਿਸ ਵਿੱਚ ਡਰੋਨ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਬੀਐਸਐਫ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਡਰੋਨ ਰਾਹੀਂ ਤਸਕਰੀ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਅਤੇ ਡਰੋਨਾਂ ਬਾਰੇ 9417809047, 9417901144, 9417809014, 9417809014, 9417809018, 9417901150, 01812233347150, 018122333479191307 'ਤੇ ਜਾਣਕਾਰੀ ਸਾਂਝੀ ਕਰਨ। ਇਸ ਤੋਂ ਇਲਾਵਾ ਹੈਰੋਇਨ ਫੜ ਵਾਲੇ ਵਿਅਕਤੀ ਨੂੰ ਵੀ ਇਨਾਮ ਦਿੱਤਾ ਜਾਵੇਗਾ। ਡੀਆਈਜੀ ਪ੍ਰਭਾਕਰ ਜੋਸ਼ੀ ਨੇ ਸਪੱਸ਼ਟ ਕੀਤਾ ਕਿ ਸੂਚਨਾ ਦੇਣ ਵਾਲਿਆਂ ਦੇ ਨਾਂ ਪੂਰੀ ਤਰ੍ਹਾਂ ਗੁਪਤ ਰੱਖੇ ਜਾਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement