ਰਜਿੰਦਰਾ ਹਸਪਤਾਲ ਤੋਂ ਕੈਦੀ ਫ਼ਰਾਰ ਹੋਣ ਦੇ ਮਾਮਲੇ ਵਿਚ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਈ ਅਧਿਕਾਰੀ ਕੀਤੇ ਮੁਅੱਤਲ
Published : Oct 6, 2022, 6:37 pm IST
Updated : Oct 6, 2022, 6:37 pm IST
SHARE ARTICLE
Harjot Bains
Harjot Bains

ਜੇਲ੍ਹ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ.(ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ 

ਪਟਿਆਲਾ ਜੇਲ੍ਹ ਦੇ ਅਸਿਸਟੈਂਟ ਸੁਪਰੀਟੈਂਡੇਟ ਕਮ ਵਾਰੰਟ ਅਫ਼ਸਰ ਹਰਬੰਸ ਸਿੰਘ, ਜੇਲ੍ਹ ਵਾਰਡਰ  ਸਤਪਾਲ ਸਿੰਘ ਅਤੇ ਮਨਦੀਪ ਸਿੰਘ ਨੂੰ ਕੀਤਾ ਮੁਅੱਤਲ

 ਜੇਲ੍ਹ ਸੁਪਰਡੈਂਟ ਪਟਿਆਲਾ ਮਨਜੀਤ ਸਿੰਘ ਟਿਵਾਣਾ ਅਤੇ ਅਸਿਸਟੈਂਟ ਜੇਲ੍ਹ ਸੁਪਰਡੈਂਟ ਪਟਿਆਲਾ ਜਗਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ : ਰਜਿੰਦਰ ਹਸਪਤਾਲ ਪਟਿਆਲਾ ਤੋਂ ਇਲਾਜ਼ ਕਰਵਾਉਣ ਗਏ ਕੈਦੀ ਅਮਰੀਕ ਸਿੰਘ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਪੰਜਾਬ ਰਾਜ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਅਨੁਸਾਰ ਅੱਜ ਡਿਪਟੀ ਸੁਪਰਡੈਂਟ ਸੁਰਖਿਆ ਪਟਿਆਲਾ ਜੇਲ੍ਹ, ਵਾਰੰਟ ਅਫ਼ਸਰ ਪਟਿਆਲਾ ਅਤੇ ਦੋ ਵਾਰਡਰ ਨੂੰ ਮੁਅੱਤਲ ਕਰ  ਦਿੱਤਾ ਗਿਆ ਹੈ।

ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਜੇਲ੍ਹ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ.(ਸੁਰੱਖਿਆ) ਵਰੁਣ ਸ਼ਰਮਾ , ਪਟਿਆਲਾ ਜੇਲ੍ਹ ਦੇ ਅਸਿਸਟੈਂਟ ਸੁਪਰੀਟੈਂਡੇਟ ਕਮ ਵਾਰੰਟ ਅਫ਼ਸਰ ਹਰਬੰਸ ਸਿੰਘ, ਜੇਲ੍ਹ ਵਾਰਡਰ  ਮੁਅੱਤਲ ਸਤਪਾਲ ਸਿੰਘ ਬੈਲਟ ਨੰਬਰ 707 ਅਤੇ ਮਨਦੀਪ ਸਿੰਘ ਬੈਲਟ  ਨੰਬਰ 562 ਨੂੰ  ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੇਲ੍ਹ ਸੁਪਰਡੈਂਟ ਪਟਿਆਲਾ ਮਨਜੀਤ ਸਿੰਘ ਟਿਵਾਣਾ ਅਤੇ ਅਸਿਸਟੈਂਟ ਜੇਲ੍ਹ ਸੁਪਰਡੈਂਟ ਪਟਿਆਲਾ ਜਗਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ।

ਇਥੇ ਇਹ ਦੱਸਣਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਘੱਗਾ ਬਲਾਕ ਦੇ ਦੇਦਨਾ ਪਿੰਡ ਦਾ ਰਹਿਣ ਵਾਲਾ ਅਮਰੀਕ ਸਿੰਘ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਸੀ ਜਿਥੋਂ ਉਹ ਇਲਾਜ਼ ਦੇ ਬਹਾਨੇ ਰਜਿੰਦਰ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਇਸ ਕੈਦੀ ਨੂੰ ਪਟਿਆਲਾ ਜੇਲ੍ਹ ਤੋਂ ਰਜਿੰਦਰਾ ਹਸਪਤਾਲ ਵਿਚ ਤਬਦੀਲ ਕਰਨ ਦੌਰਾਨ ਰਾਜ ਸਰਕਾਰ ਵਲੋਂ ਤੈਅ ਨਿਯਮਾਂ ਦੀ ਵੀ ਉਲੰਘਣਾ ਕੀਤੀ ਗਈ ਸੀ। ਜੇਲ੍ਹ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement