Kapurthala Accident News: ਕਪੂਰਥਲਾ 'ਚ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ, 3 ਨੌਜਵਾਨਾਂ ਦੀ ਹੋਈ ਮੌਤ
Published : Oct 6, 2024, 10:34 am IST
Updated : Oct 6, 2024, 10:34 am IST
SHARE ARTICLE
Kapurthala Accident News
Kapurthala Accident News

Kapurthala Accident News: 2 ਨੌਜਵਾਨ ਗੰਭੀਰ ਜ਼ਖ਼ਮੀ

Kapurthala Accident News: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਡਡਵਿੰਡੀ-ਲੋਹੀਆਂ ਰੋਡ 'ਤੇ ਸ਼ਨੀਵਾਰ ਦੇਰ ਰਾਤ ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵਾਂ ਬਾਈਕ 'ਤੇ 5 ਨੌਜਵਾਨ ਸਵਾਰ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਨੋਂ ਮੋਟਰਸਾਈਕਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਏ।

ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹਨ। ਇਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ।
ਘਟਨਾ ਦੀ ਪੁਸ਼ਟੀ ਕਰਦਿਆਂ ਜਾਂਚ ਅਧਿਕਾਰੀ ਐਸ.ਆਈ ਗੁਰਸ਼ਰਨਜੀਤ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਡਡਵਿੰਡੀ ਨੇੜੇ ਤਾਸ਼ਪੁਰ ਮੋੜ ’ਤੇ ਹਾਦਸਾ ਵਾਪਰ ਗਿਆ ਹੈ।

ਉਹ ਤੁਰੰਤ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੀਰੋ ਹਾਂਡਾ ਅਤੇ ਪਲਸਰ ਬਾਈਕ ਦੀ ਟੱਕਰ ਹੋ ਗਈ ਸੀ। ਜਿਸ 'ਤੇ 5 ਨੌਜਵਾਨ ਸਨ। ਇਸ ਹਾਦਸੇ ਵਿੱਚ 3 ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਦਕਿ ਦੋ ਗੰਭੀਰ ਜ਼ਖਮੀ ਹੋ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement