ਬ੍ਰਹਮ ਮਹਿੰਦਰਾ ਨੇ ਕੈਪਟਨ ਸਰਕਾਰ ਦੀ ਪੋਲ ਖੋਲੀ - ਆਪ
Published : Nov 6, 2018, 3:39 pm IST
Updated : Nov 6, 2018, 3:39 pm IST
SHARE ARTICLE
AAP
AAP

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ 'ਚ ਫੈਲੇ ਡੇਂਗੂ ਦੇ ਪ੍ਰਕੋਪ ਮਾਮਲੇ ਸੰਬੰਧੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਸਿਹਤ ਮੰਤਰੀ ਦੇ ਉਸ ...

ਚੰਡੀਗੜ੍ਹ (ਸਸਸ) :- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ 'ਚ ਫੈਲੇ ਡੇਂਗੂ ਦੇ ਪ੍ਰਕੋਪ ਮਾਮਲੇ ਸੰਬੰਧੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਸਿਹਤ ਮੰਤਰੀ ਦੇ ਉਸ ਬਿਆਨ ਨੂੰ ਗੈਰ ਜਿੰਮੇਵਾਰਨਾ ਕਿਹਾ ਹੈ, ਜਿਸ 'ਚ ਬ੍ਰਹਮ ਮਹਿੰਦਰਾ ਨੇ ਡੇਂਗੂ ਦੀ ਬਿਮਾਰੀ ਦਾ ਠੀਕਰਾ ਨਵਜੋਤ ਸਿੰਘ ਸਿੱਧੂ ਦੇ ਸਥਾਨਕ ਸਰਕਾਰਾਂ ਮਹਿਕਮੇ ਸਿਰ ਭੰਨਿਆ ਹੈ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਚੀਫ਼ ਸਪੋਕਸਪਰਸਨ ਪ੍ਰੋ. ਬਲਜਿੰਦਰ ਕੌਰ ਨੇ ਸਪੋਕਸਮੈਨ ਮੀਤ ਹੇਅਰ (ਦੋਵੇਂ ਵਿਧਾਇਕ) ਨੇ ਕਿਹਾ ਕਿ ਲੋਕ ਅਤੇ ਲੋਕਾਂ ਦੀਆਂ ਸਮੱਸਿਆਵਾਂ ਕਾਂਗਰਸ ਸਰਕਾਰ ਦੇ ਏਜੰਡੇ 'ਤੇ ਨਹੀਂ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਬਾਕੀ ਮੰਤਰੀ ਵੀ 'ਸੱਤਾ ਸੁੱਖ' ਭੋਗਣ 'ਚ ਮਸਰੂਫ਼ ਹਨ ਅਤੇ ਆਪਣੀਆਂ ਜ਼ਿੰਮੇਵਾਰੀਆਂ ਦੂਸਰਿਆਂ ਸਿਰ ਸੁੱਟਣ 'ਚ ਮਾਹਿਰ ਹਨ। ਪ੍ਰੋ. ਬਲਜਿੰਦਰ ਕੌਰ ਅਤੇ ਮੀਤ ਹੇਅਰ ਨੇ ਕਿਹਾ ਕਿ ਬ੍ਰਹਮ ਮਹਿੰਦਰਾ ਦੇ ਇਕਬਾਲੀਆ ਬਿਆਨ ਨੇ ਜਿੱਥੇ ਸਿਹਤ ਵਿਭਾਗ ਦੀਆਂ ਨਾਕਾਮੀਆਂ ਨੂੰ ਨੰਗਾ ਕੀਤਾ ਹੈ, ਉੱਥੇ ਨਵਜੋਤ ਸਿੰਘ ਸਿੱਧੂ ਦੇ ਮਹਿਕਮੇ ਦੀ ਵੀ ਪੋਲ ਖੋਲੀ ਹੈ।

ਬੇਸ਼ੱਕ ਸਿਹਤ ਮੰਤਰੀ ਨੇ ਆਪਣੇ ਮਹਿਕਮੇ ਦੀ ਅਸਫਲਤਾ ਛੁਪਾਉਣ ਦੀ ਕੋਸ਼ਿਸ਼ 'ਚ ਨਵਜੋਤ ਸਿੰਘ ਸਿੱਧੂ 'ਤੇ ਸਿਆਸੀ ਤੀਰ ਮਾਰਿਆ ਹੈ, ਪਰੰਤੂ ਇਹ ਸਾਬਤ ਕਰ ਦਿੱਤਾ ਹੈ ਕਿ ਕੈਪਟਨ ਸਰਕਾਰ ਸਿਹਤ ਅਤੇ ਸਫ਼ਾਈ ਸਹੂਲਤਾਂ ਦੇਣ ਸਮੇਤ ਹਰ ਫ਼ਰੰਟ 'ਤੇ ਫ਼ੇਲ• ਹੋਈ ਹੈ। 'ਆਪ' ਆਗੂਆਂ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਕਿਹਾ ਕਿ ਜੇਕਰ ਉਹ ਸੂਬੇ ਦੇ ਲੋਕਾਂ ਨੂੰ ਸੱਚਮੁੱਚ ਸਿਹਤ ਸਹੂਲਤਾਂ ਦੇਣ ਦਾ ਇਰਾਦਾ ਰੱਖਦੇ ਹਨ ਤਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਉਹ ਦਿੱਲੀ ਦੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਜਾ ਰਹੀਆਂ ਸਰਕਾਰੀ ਸਿਹਤ ਸਹੂਲਤਾਂ ਆਪਣੇ ਅੱਖੀਂ ਵੇਖ ਕੇ ਆਉਣ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement