ਸੂਬੇ ਵਿਚ 120.90 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Nov 6, 2018, 3:56 pm IST
Updated : Nov 6, 2018, 3:56 pm IST
SHARE ARTICLE
Paddy
Paddy

ਪੰਜਾਬ ਵਿੱਚ 5 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 120.90 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ...

ਚੰਡੀਗੜ੍ਹ (ਸਸਸ) :- ਪੰਜਾਬ ਵਿੱਚ 5 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 120.90 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 120.08 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 81341 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 41.49 ਲੱਖ ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 27.62 ਲੱਖ ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 24.72 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 11.70 ਲੱਖ ਮੀਟ੍ਰਿਕ ਟਨ ਅਤੇ 12.52 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 202938 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement