ਨਵਜੋਤ 8 ਨਵੰਬਰ ਨੂੰ ਯਾਦਗਾਰੀ ਸਮਾਗਮਾਂ ਸਬੰਧੀ ਕੌਮੀ ਲਾਗੂਕਰਨ ਕਮੇਟੀ ਮੀਟਿੰਗ 'ਚ ਹਿੱਸਾ ਲੈਣਗੇ
Published : Nov 6, 2018, 4:05 pm IST
Updated : Nov 6, 2018, 4:05 pm IST
SHARE ARTICLE
Navjot Singh Sidhu
Navjot Singh Sidhu

ਯਾਦਗਾਰੀ ਸਮਾਗਮਾਂ ਸਬੰਧੀ ਬਣੀ ਕੌਮੀ ਲਾਗੂਕਰਨ ਕਮੇਟੀ ਦੀ 8 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ ਵਿਚ ਪੰਜਾਬ ਵੱਲੋਂ ਸੱਭਿਆਚਾਰਕ ਮਾਮਲਿਆਂ ਤੇ ਸੈਰ ...

ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਜਲਿਆਂ ਵਾਲੇ ਬਾਗ ਦੇ ਸ਼ਤਾਬਦੀ ਸਮਾਗਮ ਦੀ ਰੂਪ ਰੇਖਾ ਉਲੀਕੀ ਜਾਏਗੀ

ਚੰਡੀਗੜ੍ਹ (ਸਸਸ) :- ਯਾਦਗਾਰੀ ਸਮਾਗਮਾਂ ਸਬੰਧੀ ਬਣੀ ਕੌਮੀ ਲਾਗੂਕਰਨ ਕਮੇਟੀ ਦੀ 8 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ ਵਿਚ ਪੰਜਾਬ ਵੱਲੋਂ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਅਤੇ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਹਿੱਸਾ ਲੈਣਗੇ। ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅਗਲੇ ਸਾਲ 2019 ਵਿਚ ਮਨਾਏ ਜਾਣ ਵਾਲੇ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ

550ਵੇਂ ਪ੍ਰਕਾਸ਼ ਪੁਰਬ ਅਤੇ ਜਲਿਆਂ ਵਾਲੇ ਬਾਗ ਦੇ ਖੂਨੀ ਸਾਕੇ ਦੇ ਸ਼ਤਾਬਦੀ ਸਮਾਗਮ ਸਬੰਧੀ ਮਨਾਉਣ ਸਬੰਧੀ ਪ੍ਰੋਗਰਾਮ ਨਿਰਧਾਰਿਤ ਕਰਨ ਲਈ ਕੌਮੀ ਲਾਗੂਕਰਨ ਕਮੇਟੀ ਦੀ ਮੀਟਿੰਗ 8 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜ ਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਇਸ ਮੀਟਿੰਗ ਵਿਚ ਹਿੱਸਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ  ਕੈਬਨਿਟ ਮੰਤਰੀ ਸ. ਸਿੱਧੂ ਤੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੂੰ ਜਿੰਮੇਵਾਰੀ ਸੌਂਪੀ ਗਈ ਜੋ ਮੀਟਿੰਗ ਵਿਚ ਅਗਲੇ ਸਾਲ ਆ ਰਹੇ ਧਾਰਮਿਕ ਤੇ ਇਤਿਹਾਸਕ ਸਮਾਗਮਾਂ ਨੂੰ ਹੋਰ ਯਾਦਗਾਰ ਬਨਾਉਣ ਲਈ ਰੂਪ ਰੇਖਾ ਉਲੀਕਣਗੇ
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement