ਦੀਵਾਲੀ ਮਗਰੋਂ ਜੰਤਰ-ਮੰਤਰ 'ਤੇ ਕਾਂਗਰਸ ਸ਼ੁਰੂ ਕਰੇਗੀ ਲੜੀਵਾਲ ਧਰਨਾ : ਜਾਖੜ
Published : Nov 6, 2020, 7:13 am IST
Updated : Nov 6, 2020, 7:13 am IST
SHARE ARTICLE
image
image

ਦੀਵਾਲੀ ਮਗਰੋਂ ਜੰਤਰ-ਮੰਤਰ 'ਤੇ ਕਾਂਗਰਸ ਸ਼ੁਰੂ ਕਰੇਗੀ ਲੜੀਵਾਲ ਧਰਨਾ : ਜਾਖੜ

ਚੰਡੀਗੜ੍ਹ, 5 ਨਵੰਬਰ (ਨੀਲ ਭਲਿੰਦਰ ਸਿੰਘ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਪੰਜਾਬ ਦੇ ਕਿਸਾਨ ਅਤੇ ਅਰਥਚਾਰੇ ਨੂੰ ਤਬਾਹ ਕਰਨ ਵਾਲੀ ਕੇਂਦਰ ਸਰਕਾਰ ਨੂੰ ਜਗਾਉਣ ਲਈ ਦੀਵਾਲੀ ਤੋਂ ਬਾਅਦ ਪੰਜਾਬ ਕਾਂਗਰਸ ਵਲੋਂ ਕਿਸਾਨਾਂ ਨੂੰ ਕੇਂਦਰ ਦੇ ਕਾਲੇ ਕਾਨੂੰਨਾਂ ਤੋਂ ਬਚਾਉਣ ਲਈ ਜੰਤਰ-ਮੰਤਰ 'ਤੇ ਲੜੀਵਾਰ ਧਰਨਾ ਸ਼ੁਰੂ ਕੀਤਾ ਜਾਵੇਗਾ।
ਅੱਜ ਇਥੋਂ ਜਾਰੀ ਬਿਆਨ ਵਿਚ ਸ਼੍ਰੀ ਸੁਨੀਲ ਜਾਖੜ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਅਪਨਾਇਆ ਗਿਆ ਅੜੀਅਲ ਰੁੱਖ ਦੇਸ਼ ਦੇ ਸੰਘੀ ਢਾਂਚੇ ਲਈ ਵੱਡਾ ਖ਼ਤਰਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨਾ ਤਾਂ ਪੰਜਾਬ ਦੀ ਚੁਣੀ ਹੋਈ ਸਰਕਾਰ ਦੀ ਗੱਲ ਸੁਣ ਰਹੀ ਹੈ ਅਤੇ ਨਾ ਹੀ ਪੰਜਾਬ ਦੇ ਕਰੋੜਾਂ ਲੋਕਾਂ ਦੇ ਰੋਹ ਨੂੰ ਸਮਝ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੇਂਦਰ ਸਰਕਾਰ ਪੰਜਾਬ ਦੀ ਖੇਤੀ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ ਇਸ ਦੇ ਦੂਰਗਾਮੀ ਤੇ ਮਾੜੇ ਨਤੀਜੇ ਨਿਕਲਣਗੇ।
ਸ਼੍ਰੀ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਕਾਨੂੰਨ ਬਣਾ ਕੇ ਲਾਗੂ ਕਰਨ ਦੀ ਕੀਤੀ ਜਾ ਰਹੀ ਜਿੱਦ ਨਾਲ ਪੰਜਾਬ ਪੂਰੀ ਤਰ੍ਹਾਂ ਆਰਥਕ ਤੌਰ 'ਤੇ ਬਰਬਾਦ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀ ਅਧਾਰਤ ਸੂਬਾ ਹੈ ਅਤੇ ਕਿਸਾਨੀ ਦੇ ਬਰਬਾਦ ਹੋ ਜਾਣ ਤੋਂ ਬਾਅਦ ਪੰਜਾਬ ਬਚ ਨਹੀਂ ਸਕੇਗਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੇ ਇਨ੍ਹਾਂ ਕਾਲੇ ਕਾਨੂਨਾਂ ਦਾ ਅਸਰ ਸਮਾਜ ਦੇ ਸਾਰੇ ਵਰਗਾਂ 'ਤੇ ਪਵੇਗਾ। ਜਾਖੜ ਨੇ ਕਿਹਾ ਕਿ ਇਹ ਪੰਜਾਬ ਹੀ ਸੀ ਜਿਸ ਨੇ ਦੇਸ਼ ਨੂੰ ਅੰਨ ਦੇ ਮਾਮਲੇ ਵਿਚ ਆਤਮ ਨਿਰਭਰ ਕੀਤਾ ਸੀ ਪਰ ਹੁਣ ਕੇਂਦਰ ਸਰਕਾਰ ਪੰਜਾਬ ਦੇ ਕਿਸਾਨ ਨੂੰ ਕੰਪਨੀਆਂ ਦਾ ਗ਼ੁਲਾਮ ਬਣਾ ਕੇ ਦੇਸ਼ ਦੀ ਅੰਨ ਸੁਰੱਖਿਆ ਨੂੰ ਹੀ ਦਾਅ 'ਤੇ ਲਗਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਬਹਾਦਰ ਲੋਕ ਕੇਂਦਰ ਦੇ ਇਸ ਸਿਤਮ ਨੂੰ ਸਹਿਣ ਨਹੀਂ ਕਰਣਗੇ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement