3 ਦਸੰਬਰ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਪੀ.ਡਬਲਿਊ.ਡੀ ਦਿਵਸ
Published : Nov 6, 2020, 6:06 pm IST
Updated : Nov 6, 2020, 6:06 pm IST
SHARE ARTICLE
PWD Day
PWD Day

ਉਨ੍ਹਾਂ ਇਹ ਵੀ ਦੱਸਿਆ ਕਿ ਬ੍ਰੇਲ ਵਿਚ ਲਿਖਣ ਮੁਕਾਬਲੇ ਅਤੇ ਸੰਕੇਤਕ ਭਾਸ਼ਾ ਵਿਚ ਭਾਸ਼ਣ ਮੁਕਾਬਲੇ ਵੀ ਕਰਵਾਏ ਜਾਣਗੇ।

ਚੰਡੀਗੜ੍ਹ : ਚੋਣ ਪ੍ਰਕਿਰਿਆ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ(ਪੀ.ਡਬਲਿਊ.ਡੀ) ਦੀ ਭਾਗੀਦਾਰੀ ਵਾਧਾ ਕਰਨ ਅਤੇ ਉਹਨਾਂ ਦੀ ਮਹੱਤਤਾ ਨੂੰ ਦਰਸਾਉਣ ਲਈ ਮੁੱਖ ਚੋਣ ਦਫ਼ਤਰ ਵਲੋਂ ਇੰਕਲੂਸਿਵ ਇਲੈਕਸ਼ਨ ਐਂਡ ਐਸ਼ੋਰਡ ਮਿਨੀਮਮ ਫੈਸਿਲਟੀ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਪੀ.ਡਬਲਿ.ਡੀ ਦਿਵਸ 3 ਦਸੰਬਰ ਨੂੰ ਮਨਾਇਆ ਜਾਵੇਗਾ।

PWD DayPWD Day

ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ. ਕਰੁਨਾ ਰਾਜੂ ਨੇ ਦੱਸਿਆ ਕਿ ਕਮਿਸ਼ਨ ਨੇ ਇਸ ਦਿਵਸ ਨੂੰ ਮਨਾਉਣ ਲਈ ਫੇਸਬੁੱਕ ਲਾਈਵ ਈਵੈਂਟ ਆਯੋਜਿਤ ਕਰਨ ਅਤੇ ਇਸ ਸੂਬਾ ਪੱਧਰੀ ਸਮਾਗਮ ਦੌਰਾਨ ਜਿ਼ਲ੍ਹਾ ਪੱਧਰ ਦੇ ਜੇਤੂਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਨੇ 27 ਨਵੰਬਰ,2020 ਤੋਂ ਪਹਿਲਾਂ ਅਜਿਹੇ ਹੋਰ ਸਮਾਗਮ ਮਨਾਉਣ ਸੂਬੇ ਦੀਆਂ ਹੋਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਆਨਲਾਈਨ ਪ੍ਰਸ਼ਨ ਉੱਤਰ ਮੁਕਾਬਲੇ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ, ਕਵਿਤਾ ਉਚਾਰਣ, ਪੇਂਟਿੰਗ ਅਤੇ ਸੰਗੀਤ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਬ੍ਰੇਲ ਵਿਚ ਲਿਖਣ ਮੁਕਾਬਲੇ ਅਤੇ ਸੰਕੇਤਕ ਭਾਸ਼ਾ ਵਿਚ ਭਾਸ਼ਣ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਲੈਕਟੋਰਲ ਲਿਟਰੇਸੀ ਕਲੱਬਾਂ (ਈ.ਐਲ.ਸੀ), ਈ.ਐਲ.ਸੀ ਇੰਚਾਰਜ, ਪੀ.ਡਬਲਿਊ.ਡੀ ਐਸੋਸੀਏਸ਼ਨਾਂ / ਐਨਜੀਓ ਅਤੇ ਆਮ ਲੋਕਾਂ ਵਿੱਚੋਂ ਕੋਈ ਵੀ ਦਿਵਿਆਂਗ ਵਿਅਕਤੀ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈ ਸਕਣਗੇ।    

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement