ਪੰਜਾਬ ਸਰਕਾਰ ਖ਼ਾਸਕਰ ਐਸਆਈਟੀ ਵਿਰੁਧ ਹੱਤਕ ਪਟੀਸ਼ਨ ਦਾਖ਼ਲ
Published : Nov 6, 2020, 7:09 am IST
Updated : Nov 6, 2020, 7:09 am IST
SHARE ARTICLE
image
image

ਪੰਜਾਬ ਸਰਕਾਰ ਖ਼ਾਸਕਰ ਐਸਆਈਟੀ ਵਿਰੁਧ ਹੱਤਕ ਪਟੀਸ਼ਨ ਦਾਖ਼ਲ

ਦੋ ਹਫ਼ਤਿਆਂ ਵਿਚ ਮੁੱਖ ਦੋਸ਼ੀਆਂ ਨੂੰ ਫੜਨ ਦੀ ਕੀਤੀ ਸੀ ਤਾਕੀਦ



ਚੰਡੀਗੜ੍ਹ, 5 ਨਵੰਬਰ (ਨੀਲ ਭਾਲਿੰਦਰ ਸਿੰਘ) : ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੌੜ ਮੰਡੀ ਵਿਚ ਹੋਏ ਬੰਬ ਧਮਾਕੇ ਦੇ ਕੇਸ ਦਾ ਅੱਜ ਇਕ ਤਰ੍ਹਾਂ ਨਾਲ ਮੁੜ ਖੁਲ੍ਹ ਗਿਆ ਹੈ। ਇਸ ਕੇਸ ਦੀ ਪਟੀਸ਼ਨਰ ਗੁਰਜੀਤ ਸਿੰਘ ਪਾਤੜਾਂ ਵਲੋਂ ਅੱਜ ਐਡਵੋਕੇਟ ਰਵਨੀਤ ਸਿੰਘ ਜੋਸ਼ੀ ਰਾਹੀਂ ਹਾਈ ਕੋਰਟ ਵਿਚ ਹੱਤਕ ਪਟੀਸ਼ਨ ਦਾਖ਼ਲ ਕਰ ਦਿਤੀ ਗਈ ਹੈ। ਇਸ ਹੱਤਕ ਪਟੀਸ਼ਨ 'ਚ ਪੰਜਾਬ ਸਰਕਾਰ ਖ਼ਾਸਕਰ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਪੰਜਾਬ ਦੇ ਪੁਲਿਸ ਮੁਖੀ ਤੇ ਐਸਆਈਟੀ ਮੁਖੀ ਈਸ਼ਵਰ ਸਿੰਘ ਤੇ ਹੋਰਨਾਂ ਉਤੇ ਹਾਈ ਕੋਰਟ ਦੀ ਹੁਕਮ ਅਦੂਲੀ ਨਾ ਕਰਨ ਦੇ ਦੋਸ਼ ਲਾਏ ਗਏ ਹਨ।
17 ਸਤੰਬਰ ਨੂੰ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਸਬੰਧ ਵਿਚ ਪੰਜਾਬ ਪੁਲਿਸ ਦੀ ਐਸਆਈਟੀ ਦੀ ਹੁਣ ਤਕ ਦੀ ਕਾਰਗੁਜ਼ਾਰੀ ਉੱਤੇ ਡਾਢੀ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਸੀ ਕਿ ਜੇ ਹੋ ਸਕੇ ਤਾਂ ਆਉਂਦੇ ਦੋ ਹਫ਼ਤਿਆਂ 'ਚ ਮੁੱਖ ਦੋਸ਼ੀਆਂ ਨੂੰ ਕਾਬੂ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਜਾਵੇ। ਬੈਂਚ ਨੇ ਇਸ ਦੇ ਨਾਲ ਹੀ ਇਸ ਬਾਬਤ ਵਿਚਾਰ ਅਧੀਨ ਪਟੀਸ਼ਨ ਖ਼ਾਰਜ ਕਰ ਦਿਤੀ ਸੀ। ਦਸਣਯੋਗ ਹੈ ਕਿ ਪਹਿਲਾਂ ਹਾਈ ਕੋਰਟ ਨੇ ਹੀ ਪੁਰਾਣੀ ਐਸਆਈਟੀ ਨੂੰ ਭੰਗ ਕਰ ਕੇ ਡੀਜੀਪੀ ਲਾਅ ਐਂਡ ਆਰਡਰ ਦੀ ਨਿਗਰਾਨੀ ਵਿਚ ਨਵੀਂ ਐਸਆਈਟੀ ਗਠਿਤ ਕਰਨ ਦੇ ਨਿਰਦੇਸ਼ ਦਿਤੇ ਸਨ।  ਐਸਆਈਟੀ ਨੇ ਇਸ ਮਾਮਲੇ ਵਿਚ 18 ਅਕਤੂਬਰ 2019 ਨੂੰ ਜਾਂਚ ਪੂਰੀ ਕਰ ਦਿਤੀ ਸੀ। ਇਸਦੇ ਬਾਅਦ 29 ਜਨਵਰੀ 2020 ਨੂੰ ਐਸਆਈਟੀ ਨੇ ਟਰਾਏਲ ਕੋਰਟ ਵਿਚ ਚਲਾਨ ਪੇਸ਼ ਕਰ ਦਿਤਾ ਸੀ। ਬੈਂਚ ਨੇ ਨਾਲ ਹੀ ਕਿਹਾ ਕਿ ਜੇਕਰ ਹਾਲਾਤ ਅਨੁਕੂਲ ਹੋਣ ਤਾਂ ਪਟੀਸ਼ਨਰ ਟਰਾਏਲ ਕੋਰਟ ਕੋਲ ਇਸ ਮਾਮਲੇ 'ਚ ਪਹੁੰਚ ਕਰ ਸਕਦਾ ਹੈ।
ਇਸ ਮਾਮਲੇ ਵਿਚ ਗੁਰਜੀਤ ਸਿੰਘ ਪਾਤੜਾ ਨੇ ਜਾਂਚ ਸੀਬੀਆਈ ਜਾਂ ਐਨਆਈਏ ਕੋਲੋਂ ਕਰਾਏ ਜਾਣ ਦੀ ਮੰਗ ਕੀਤੀ ਸੀ। ਅੱੱਜ ਦੀ ਅਦਾਲਤੀ ਕਾਰਵਾਈ ਮੁਤਾਬਿਕ ਜਸਟਿਸ ਰਾਜੀਵ ਸ਼ਰਮਾ ਅਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਨੇ ਐਸਆਈਟੀ ਨੂੰ 2 ਹਫ਼ਤੇ ਵਿਚ ਇਸ ਮਾਮਲੇ ਦੇ ਮੁੱਖ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕਰਨ ਦੇ ਨਿਰਦੇਸ਼ ਦਿਤੇ ਹਨ। ਇਸ ਬਾਰੇ ਪਟੀਸ਼ਨ  ਵਿਚ ਕਿਹਾ ਗਿਆ ਸੀ ਕਿ 9 ਮਹੀਨੇ ਲੰਘ ਜਾਣ ਦੇ ਬਾਵਜੂਦ ਨਵੀਂ ਐਸਆਈਟੀ ਇਸ ਮਾਮਲੇ ਵਿਚ ਇਕ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਇਸਤੋਂimageimage ਸਾਫ਼ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਕਿਸੇ ਨਤੀਜੇ ਉੱਤੇ ਨਹੀਂ ਪੁੱਜਣਾ ਚਾਹੁੰਦੀ ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement