ਪੰਜਾਬ ਐਸ.ਸੀ. ਕਮਿਸ਼ਨ ਵੱਲੋਂ ਰਾਜਪੁਰਾ 'ਚ ਪੇਚਸ਼ ਕਾਰਨ ਚਾਰ ਬੱਚਿਆਂ ਦੀ ਮੌਤ ਦਾ ਸਖ਼ਤ ਨੋਟਿਸ
Published : Nov 6, 2021, 5:31 pm IST
Updated : Nov 6, 2021, 5:31 pm IST
SHARE ARTICLE
Patiala Incharge Member of the Commission Mrs. Paramjit Kaur
Patiala Incharge Member of the Commission Mrs. Paramjit Kaur

ਡਿਪਟੀ ਕਮਿਸ਼ਨਰ ਨੂੰ ਪਰਿਵਾਰਾਂ ਨੂੰ ਯੋੋਗ ਮੁਆਵਜ਼ਾ ਦੇਣ ਅਤੇ ਪਾਣੀ ਦੇ ਪੱਕੇ ਕੁਨੈਕਸ਼ਨ ਦੇਣ ਦੇ ਹੁਕਮ

 

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਰਾਜਪੁਰਾ ਦੀ ਢੇਹਾ ਬਸਤੀ 'ਚ ਪੇਚਸ਼ ਕਾਰਨ ਚਾਰ ਬੱਚਿਆਂ ਦੀ ਹੋਈ ਮੌਤ ਦਾ ਸਖ਼ਤ ਨੋਟਿਸ ਲੈਂਦਿਆਂ ਜਿਥੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ, ਉੱਥੇ ਬਸਤੀ ਵਿਚ ਪੀਣਯੋਗ ਸਾਫ਼ ਪਾਣੀ ਦੇ ਪ੍ਰਬੰਧ ਕਰਨ ਲਈ ਵੀ ਨਿਰਦੇਸ਼ ਦਿੱਤੇ ਹਨ।

Punjab SC Commission Punjab SC Commission

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਪਟਿਆਲਾ ਇੰਚਾਰਜ ਮੈਂਬਰ ਸ੍ਰੀਮਤੀ ਪਰਮਜੀਤ ਕੌੌਰ ਨੇ ਦੱਸਿਆ ਕਿ ਰਾਜਪੁਰਾ ਦੀ ਢੇਹਾ ਬਸਤੀ ਵਿੱਚ ਦੂਸ਼ਿਤ ਪਾਣੀ ਨਾਲ ਡਾਇਰੀਆ ਹੋੋਣ 'ਤੇ ਗ਼ਰੀਬ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਚਾਰ ਬੱਚਿਆਂ ਦੀ ਮੌਤ ਦਾ ਕਮਿਸ਼ਨ ਨੇ ਗੰਭੀਰ ਨੋੋਟਿਸ ਲਿਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰ, ਪਟਿਆਲਾ ਸ੍ਰੀ ਸੰਦੀਪ ਹੰਸ ਨੂੰ ਪੀੜਤ ਪਰਿਵਾਰਾਂ ਨੂੰ ਯੋੋਗ ਮੁਆਵਜ਼ਾ ਦੇਣ ਅਤੇ ਸਾਫ਼ ਪਾਣੀ ਦੇ ਪ੍ਰਬੰਧ ਲਈ ਪੱਕੇ ਪਾਣੀ ਦੇ ਕੁਨੈਕਸ਼ਨ ਦੇਣ ਲਈ ਕਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਮਿਸ਼ਨ ਨੇ ਬਸਤੀ ਦਾ ਨਾਮ ਵੀ ਜਾਤੀਸੂਚਕ ਤੋਂ ਬਦਲ ਕੇ ਹੋਰ ਨਾਂ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਦਾ ਭਰੋਸਾ ਦਿਵਾਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement