ਪੰਜਾਬ ਐਸ.ਸੀ. ਕਮਿਸ਼ਨ ਵੱਲੋਂ ਰਾਜਪੁਰਾ 'ਚ ਪੇਚਸ਼ ਕਾਰਨ ਚਾਰ ਬੱਚਿਆਂ ਦੀ ਮੌਤ ਦਾ ਸਖ਼ਤ ਨੋਟਿਸ
Published : Nov 6, 2021, 3:19 pm IST
Updated : Nov 6, 2021, 3:19 pm IST
SHARE ARTICLE
Dysentery
Dysentery

ਡਿਪਟੀ ਕਮਿਸ਼ਨਰ ਨੂੰ ਪਰਿਵਾਰਾਂ ਨੂੰ ਯੋੋਗ ਮੁਆਵਜ਼ਾ ਦੇਣ ਅਤੇ ਪਾਣੀ ਦੇ ਪੱਕੇ ਕੁਨੈਕਸ਼ਨ ਦੇਣ ਦੇ ਹੁਕਮ

 

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਰਾਜਪੁਰਾ ਦੀ ਢੇਹਾ ਬਸਤੀ 'ਚ ਪੇਚਸ਼ ਕਾਰਨ ਚਾਰ ਬੱਚਿਆਂ ਦੀ ਹੋਈ ਮੌਤ ਦਾ ਸਖ਼ਤ ਨੋਟਿਸ ਲੈਂਦਿਆਂ ਜਿਥੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ, ਉੱਥੇ ਬਸਤੀ ਵਿਚ ਪੀਣਯੋਗ ਸਾਫ਼ ਪਾਣੀ ਦੇ ਪ੍ਰਬੰਧ ਕਰਨ ਲਈ ਵੀ ਨਿਰਦੇਸ਼ ਦਿੱਤੇ ਹਨ।

 

deathDeath

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਪਟਿਆਲਾ ਇੰਚਾਰਜ ਮੈਂਬਰ ਪਰਮਜੀਤ ਕੌੌਰ ਨੇ ਦੱਸਿਆ ਕਿ ਰਾਜਪੁਰਾ ਦੀ ਢੇਹਾ ਬਸਤੀ ਵਿੱਚ ਦੂਸ਼ਿਤ ਪਾਣੀ ਨਾਲ ਡਾਇਰੀਆ ਹੋੋਣ 'ਤੇ ਗ਼ਰੀਬ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਚਾਰ ਬੱਚਿਆਂ ਦੀ ਮੌਤ ਦਾ ਕਮਿਸ਼ਨ ਨੇ ਗੰਭੀਰ ਨੋੋਟਿਸ ਲਿਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰ, ਪਟਿਆਲਾ ਸ੍ਰੀ ਸੰਦੀਪ ਹੰਸ ਨੂੰ ਪੀੜਤ ਪਰਿਵਾਰਾਂ ਨੂੰ ਯੋੋਗ ਮੁਆਵਜ਼ਾ ਦੇਣ ਅਤੇ ਸਾਫ਼ ਪਾਣੀ ਦੇ ਪ੍ਰਬੰਧ ਲਈ ਪੱਕੇ ਪਾਣੀ ਦੇ ਕੁਨੈਕਸ਼ਨ ਦੇਣ ਲਈ ਕਿਹਾ ਹੈ।

 

DysenteryDysentery

 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਮਿਸ਼ਨ ਨੇ ਬਸਤੀ ਦਾ ਨਾਮ ਵੀ ਜਾਤੀਸੂਚਕ ਤੋਂ ਬਦਲ ਕੇ ਹੋਰ ਨਾਂ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਦਾ ਭਰੋਸਾ ਦਿਵਾਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement