Bathinda Stubble Burning News: ਪੁਲਿਸ ਨੇ ਅਧਿਕਾਰੀ ਕੋਲੋਂ ਪਰਾਲੀ 'ਚ ਅੱਗ ਲਗਵਾਉਣ ਵਾਲੇ 9 ਕਿਸਾਨਾਂ ਨੂੰ ਛੱਡਿਆ

By : SNEHCHOPRA

Published : Nov 6, 2023, 2:34 pm IST
Updated : Nov 6, 2023, 3:40 pm IST
SHARE ARTICLE
File Photo
File Photo

ਘਟਨਾ ਤੋਂ ਬਾਅਦ ਮੁੱਖਮੰਤਰੀ ਨੇ ਨਿਖੇਦੀ ਕੀਤੀ ਸੀ

Bathinda Stubble Burning News: ਬਠਿੰਡਾ ਪੁਲਿਸ ਨੇ 'ਕਿਸਾਨਾਂ ਵਲੋਂ ਬੰਧਕ ਬਣਾਏ ਸਰਕਾਰੀ ਅਧਿਕਾਰੀ ਕੋਲੋਂ ਪਰਾਲੀ ਨੂੰ ਅੱਗ ਲਗਵਾਉਣ ਵਾਲੇ ਕੇਸ ਵਿਚ 9 ਕਿਸਾਨਾਂ ਨੂੰ ਛੱਡ ਰਿਹਾਅ ਕਰ ਦਿਤਾ ਹੈ। ਇਹ ਸਾਰੇ ਕਿਸਾਨ ਪਿੰਡ ਮਹਿਮਾ ਸਰਜਾ ਦੇ ਸਨ। ਦੱਸ ਦੇਈਏ ਕਿ ਘਟਨਾ ਦੀ ਮੁੱਖ ਮੰਤਰੀ ਨੇ ਨਿਖੇਧੀ ਕੀਤੀ ਸੀ ਤੇ ਪੁਲਿਸ ਨੇ ਮਾਮਲਾ ਦਰਜ ਕਰ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਸੀ ਜਿਸ ਪਿੱਛੋਂ ਸਾਥੀ ਕਿਸਾਨ ਥਾਣੇ ਅੱਗੇ ਲਗਾਤਾਰ ਧਰਨਾ ਦੇ ਰਹੇ ਸਨ।

ਜਾਣੋ ਕੀ ਹੈ ਪੂਰਾ ਮਾਮਲਾ: ਬਠਿੰਡਾ ਵਿਚ ਪਰਾਲੀ ਸਾੜਨ ਤੋਂ ਰੋਕਣ ਆਏ ਸਰਕਾਰੀ ਅਧਿਕਾਰੀ ਦਾ ਕਿਸਾਨਾਂ ਨੇ ਘਿਰਾਓ ਕੀਤਾ ਸੀ। ਕਿਸਾਨਾਂ ਨੇ ਬੰਧਕ ਬਣਾਏ ਸਰਕਾਰੀ ਅਧਿਕਾਰੀ ਕੋਲੋਂ ਹੀ ਪਰਾਲੀ ਨੂੰ ਅੱਗ ਲਗਵਾਈ ਅਤੇ ਫਿਰ ਉਸ ਨੂੰ ਮੌਕੇ ਤੋਂ ਛੱਡ ਦਿਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਸੀ। ਇਸ ਘਟਨਾ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਖੇਧੀ ਕੀਤੀ ਸੀ।

 ਦਰਅਸਲ ਕਿਸਾਨ ਸਰਕਾਰ ਦੀਆਂ ਨੀਤੀਆਂ ਅਤੇ ਪਿਛਲੀ ਬਕਾਇਆ ਰਾਹਤ ਰਾਸ਼ੀ ਬਾਰੇ ਪੁੱਛਣ ਲੱਗੇ ਸਨ।  ਘਿਰਿਆ ਦੇਖ ਕੇ ਟੀਮ ਨੇ ਉਥੋਂ ਜਾਣਾ ਚਾਹਿਆ ਪਰ ਉਨ੍ਹਾਂ ਨੂੰ ਜਾਣ ਤੋਂ ਰੋਕ ਦਿੱਤਾ ਗਿਆ। ਕਿਸਾਨਾਂ ਨੇ ਦਬਾਅ ਬਣਾ ਕੇ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਕਿਹਾ। ਆਪਣੇ ਆਪ ਨੂੰ ਘਿਰਿਆ ਦੇਖ ਕੇ ਅਧਿਕਾਰੀ ਨੇ ਕਿਸਾਨਾਂ ਤੋਂ ਮਾਚਿਸ ਦੀ ਤੀਲੀ ਲਈ ਤੇ ਖੁਦ ਹੀ ਪਰਾਲੀ ਨੂੰ ਅੱਗ ਲਾ ਦਿਤੀ।

(For more news apart from The Officer Was Taken Hostage And The Stubble Was Set On Fire, Stay tuned to Rozana Spokesman).

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement