Punjab News: ਬੇਅਦਬੀ ਮਾਮਲਿਆਂ ਦੇ ਦੋਸ਼ੀ ਨੂੰ ਅਦਾਲਤ ਨੇ ਦੋ ਕੇਸਾਂ 'ਚ ਸੁਣਾਈ 5-5 ਸਾਲ ਦੀ ਕੈਦ
Published : Nov 6, 2024, 9:34 am IST
Updated : Nov 6, 2024, 9:34 am IST
SHARE ARTICLE
The court sentenced the accused of blasphemy cases to 5 years imprisonment in two cases
The court sentenced the accused of blasphemy cases to 5 years imprisonment in two cases

Punjab News: 2020 ਵਿੱਚ ਸਰਹਿੰਦ ਨੇੜਲੇ ਪਿੰਡ ਤਰਖਾਣਮਾਜਰਾ ਤੇ ਪਿੰਡ ਜੱਲ੍ਹਾ ਦੇ ਗੁਰਦੁਆਰਿਆਂ ’ਚ ਕੀਤੀ ਸੀ ਬੇਅਦਬੀ

 

Punjab News:  ਅਕਤੂਬਰ 2020 ਵਿੱਚ ਸਰਹਿੰਦ ਨੇੜਲੇ ਪਿੰਡ ਤਰਖਾਣਮਾਜਰਾ ਅਤੇ ਪਿੰਡ ਜੱਲ੍ਹਾ ਦੇ ਗੁਰੂਦੁਆਰਾ ਸਾਹਿਬਾਨਾਂ 'ਚ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੇ ਦੋਸ਼ 'ਚ ਥਾਣਾ ਸਰਹਿੰਦ ਦੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਹਿਜਵੀਰ ਨਾਮਕ ਵਿਅਕਤੀ ਨੂੰ ਅੱਜ ਇੱਥੋਂ ਦੀ ਇੱਕ ਅਦਾਲਤ ਵੱਲੋਂ ਦੋਵੇਂ ਮਾਮਲਿਆਂ 'ਚ ਦੋਸ਼ੀ ਕਰਾਰ ਦਿੰਦੇ ਹੋਏ ਪੰਜ-ਪੰਜ ਸਾਲ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ।

ਮਾਮਲੇ 'ਚ ਪੰਥਕ ਧਿਰਾਂ ਵਜੋਂ ਪੇਸ਼ ਹੋਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ 12 ਅਕਤੂਬਰ 2020 ਨੂੰ ਇੱਕ ਗਿਣੀ ਮਿਥੀ ਸਾਜ਼ਿਸ਼ ਦੇ ਤਹਿਤ ਸਹਿਜਵੀਰ ਵਾਸੀ ਪਿੰਡ ਬਰੜਵਾਲ ਥਾਣਾ ਨਾਭਾ (ਪਟਿਆਲਾ) ਵੱਲੋਂ ਪਹਿਲਾਂ ਪਿੰਡ ਜੱਲ੍ਹਾ ਦੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜਿਸ ਤੋਂ ਤੁਰੰਤ ਬਾਅਦ ਉਕਤ ਵਿਅਕਤੀ ਪਿੰਡ ਤਰਖਾਣਮਾਜਰਾ ਦੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਬੇਅਦਬੀ ਕਰਨ ਲੱਗ ਪਿਆ ਜਿਸ ਨੂੰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਅਤੇ ਸੰਗਤ ਵੱਲੋਂ ਮੌਕੇ ਉੱਤੇ ਹੀ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ।

ਬੇਅਦਬੀ ਦੇ ਉਕਤ ਦੋਵੇਂ ਕੇਸਾਂ ਦੀ ਸੁਣਵਾਈ ਪੂਰੀ ਹੋਣ ਉੱਤੇ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਸਹਿਜਵੀਰ ਨੂੰ ਦੋਵਾਂ ਮੁਕੱਦਮਿਆ ਵਿੱਚ ਅ/ਧ 295ਏ ਆਈਪੀਸੀ ਤਹਿਤ ਦੋਸ਼ੀ ਮੰਨਦੇ ਹੋਏ ਤਿੰਨ-ਤਿੰਨ ਸਾਲ ਕੈਦ, ਅ/ਧ 504 ਆਈਪੀਸੀ ਤਹਿਤ ਦੋਸ਼ੀ ਮੰਨਦੇ ਹੋਏ ਦੋ-ਦੋ ਸਾਲ ਕੈਦ ਅਤੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement