ਸੋਸ਼ਲ ਮੀਡੀਆ ‘ਤੇ ਕੈਪਟਨ ਖਿਲਾਫ਼ ਅਧਿਆਪਕ ਨੂੰ ਟਿੱਪਣੀ ਕਰਨੀ ਪਈ ਮਹਿੰਗੀ, ਹੋਈ ਇਹ ਕਾਰਵਾਈ
Published : Dec 6, 2019, 5:04 pm IST
Updated : Dec 6, 2019, 5:12 pm IST
SHARE ARTICLE
File Photo
File Photo

ਕੈਪਟਨ ਅਮਰਿੰਦਰ ਸਿੰਘ ਨੇ ਟੇਬਲ ਉੱਤੇ ਰੱਖ ਕੇ ਛਕਿਆ ਸੀ ਲੰਗਰ ਪ੍ਰਸ਼ਾਦਾ

ਚੰਡੀਗੜ੍ਹ : ਸੋਸ਼ਲ ਮੀਡੀਆ ‘ਤੇ ਇਕ ਅਧਿਆਪਕ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਟਿੱਪਣੀ ਕਰਨੀ ਮਹਿੰਗੀ ਪੈ ਗਈ। ਸਿੱਖਿਆ ਵਿਭਾਗ ਨੇ ਉਸ ਅਧਿਆਪਕ ਨੂੰ ਸਸਪੈਂਡ ਕਰ ਦਿੱਤਾ ਹੈ।

file photofile photo

ਸਰਕਾਰੀ ਮੁਲਾਜ਼ਮ ਸੋਸ਼ਲ ਮੀਡੀਆ ਉੱਤੇ ਸਰਕਾਰ ਬਾਰੇ ਟਿੱਪਣੀ ਸੋਚ ਸਮਝ ਕੇ ਕਰਨ ਨਹੀਂ ਤਾਂ ਮੁਸ਼ਕਲ ਖੜ੍ਹੀ ਹੋ ਸਕਦੀ ਹੈ। ਮਾਮਲਾ ਗੁਰਦਾਸਪੁਰ ਦੇ ਸਰਕਾਰੀ ਐਲਮੈਂਟਰੀ ਸਕੂਲ ਦਾ ਹੈ। ਦਰਅਸਲ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਸਮਾਗਮ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕਠੇ ਲੰਗਰ ਛਕਿਆ ਸੀ। ਇਸ ਵਿਚ ਕੈਪਟਨ ਟੇਬਲ ਉੱਪਰ ਲੰਗਰ ਪ੍ਰਸ਼ਾਦ ਰੱਖ ਕੇ ਛੱਕ ਰਹੇ ਹਨ। ਇਹ ਪੋਸਟ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਵੀ ਹੋਈ। ਲੋਕਾਂ ਨੇ ਇਸ ਉਪਰ ਕਈਂ ਤਰ੍ਹਾਂ ਦੇ ਕੁਮੈਂਟ ਵੀ ਕੀਤੇ ਪਰ ਗੁਰਦਾਸਪੁਰ ਦੇ ਸਰਕਾਰੀ ਸਕੂਲ ਵਿਚ ਪੜਾਉਣ ਵਾਲੇ ਅਧਿਆਪਕ ਨੂੰ ਪੋਸਟ 'ਤੇ ਕੁਮੈਂਟ ਕਰਨਾ ਮਹਿੰਗਾ ਪੈ ਗਿਆ। ਪੋਸਟ ਤੇ ਮੁੱਖ ਮੰਤਰੀ ਨੂੰ ਕੁਮੈਂਟ ਕਰਨ ਕਰਕੇ ਹੈੱਡ ਟੀਚਰ ਨੂੰ ਮੁੁਅੱਤਲ ਕਰ ਦਿੱਤਾ ਗਿਆ ਹੈ।

file photofile photo

ਇਸ ਮਾਮਲੇ ਦੀ ਜਾਂਚ ਕਰ ਰਹੀ ਜ਼ਿਲ੍ਹਾਂ ਸਿੱਖਿਆ ਅਫ਼ਸਰ ਰਕੇਸ਼ ਬਾਲਾ ਨੇ ਦੱਸਿਆ ਕਿ ਗੁਰਮੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਆਲੇ ਚੱਕ(ਗੁਰਦਾਸਪੁਰ) ਵਿਚ ਬਤੌਰ ਹੈੱਡ ਟੀਚਰ ਕੰਮ ਕਰ ਰਹੇ ਹਨ। ਉਨ੍ਹਾਂ ਕੈਪਟਨ ਦੀ ਲੰਗਰ ਖਾਣ ਵਾਲੀ ਫੋਟੋ ਨੂੰ ਅਧਿਕਾਰਕ ਗਰੁੱਪ ਵਿਚ ਭੇਜ ਕੇ ਗਲਤ ਟਿੱਪਣੀ ਕੀਤੀ ਸੀ। ਗਰੁੱਪ ਵਿਚ ਡਿਪਟੀ ਕਮਿਸ਼ਨ ਗੁਰਦਾਸਪੁਰ ਵਿਪੁਲ ਉੱਜਵਲ ਵੀ ਸ਼ਾਮਲ ਸਨ। 

file photofile photo

ਉਨ੍ਹਾਂ ਨੇ ਇਸ ਦਾ ਨੋਟਿਸ ਲੈਂਦਿਆ ਕਾਰਵਾਈ ਕਰਨ ਦਾ ਹੁਕਮ ਦਿੱਤਾ। ਜਦੋਂ ਇਸ ਦੀ ਪੜਤਾਲ ਕੀਤੀ ਗਈ ਤਾਂ ਅਧਿਆਪਕ ਨੇ ਆਪਣੀ ਗਲਤੀ ਵੀ ਮੰਨੀ। ਇਸ ਦੀ ਰਿਪੋਰਟ ਬਣਾ ਕੇ ਸਿੱਖਿਆ ਸਕੱਤਰ ਨੂੰ ਭੇਜੀ ਗਈ। ਇਸ ਤੋਂ ਬਾਅਦ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement