ਕਿਸਾਨਾਂ ਦੇ ਹੱਕ 'ਚ ਆਏ ਪੰਜਾਬ ਦੇ ਆੜ੍ਹਤੀ, ਮੰਡੀਆਂ ਬੰਦ ਰੱਖਣ ਦਾ ਕੀਤਾ ਐਲਾਨ
Published : Dec 6, 2020, 11:43 am IST
Updated : Dec 6, 2020, 11:43 am IST
SHARE ARTICLE
FARMER
FARMER

ਪਹਿਲਾ ਜਥਾ ਖੰਨਾ ਅਨਾਜ ਮੰਡੀ ਤੋਂ 7 ਦਸੰਬਰ ਨੂੰ ਦਿੱਲੀ ਰਵਾਨਾ ਹੋਵੇਗਾ, ਜਿਸ ’ਚ ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਆੜ੍ਹਤੀ ਸ਼ਾਮਲ ਹੋਣਗੇ।

ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਦਿੱਲੀ ਵਿੱਚ ਲਗਾਤਾਰ ਜਾਰੀ ਹੈ। ਇਸ ਦੌਰਾਨ ਹੁਣ ਆੜ੍ਹਤੀਆਂ ਨੇ ਕਿਸਾਨ ਦੇ ਹੱਕ ਵਿੱਚ ਵੱਡਾ ਐਲਾਨ ਕੀਤਾ ਹੈ। ਕਿਸਾਨ ਦੇ ਹੱਕ ਵਿੱਚ ਪੰਜਾਬ ਦੇ ਆੜ੍ਹਤੀਆਂ ਨੇ 7 ਤੋਂ 9 ਦਸੰਬਰ ਤੱਕ ਸੂਬੇ ਦੀਆਂ ਸਾਰੀਆਂ ਮੰਡੀਆਂ ਬੰਦ ਰੱਖਣ ਦਾ ਐਲਾਨ ਕੀਤਾ ਹੈ। 

farmer

ਪਹਿਲਾ ਜਥਾ 7 ਦਸੰਬਰ ਨੂੰ ਦਿੱਲੀ ਲਈ ਹੋਵੇਗਾ ਰਵਾਨਾ
ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਦੱਸਿਆ ਕਿ ਇਨ੍ਹਾਂ ਤਿੰਨ ਦਿਨਾਂ ’ਚ ਸੂਬੇ ਦੇ ਸਮੂਹ ਆੜ੍ਹਤੀ ਆਪੋ-ਆਪਣੇ ਸ਼ਹਿਰਾਂ ’ਚੋਂ ਦਿੱਲੀ ਵਿੱਚ ਕਿਸਾਨਾਂ ਦੇ ਅੰਦੋਲਨ ’ਚ ਸ਼ਾਮਲ ਹੋਣਗੇ। ਉਨ੍ਹਾਂ ਦੀ ਅਗਵਾਈ ਵਿੱਚ ਪਹਿਲਾ ਜਥਾ ਖੰਨਾ ਅਨਾਜ ਮੰਡੀ ਤੋਂ 7 ਦਸੰਬਰ ਨੂੰ ਦਿੱਲੀ ਰਵਾਨਾ ਹੋਵੇਗਾ, ਜਿਸ ’ਚ ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਆੜ੍ਹਤੀ ਸ਼ਾਮਲ ਹੋਣਗੇ।

farmer protest

ਉਨ੍ਹਾਂ ਮੁਤਾਬਕ 8 ਦਸੰਬਰ ਨੂੰ ਤਰਨ ਤਾਰਨ, ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ, ਜਦਕਿ 9 ਦਸੰਬਰ ਨੂੰ ਫ਼ਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ਜ਼ਿਲ੍ਹਿਆਂ ਦੇ ਆੜ੍ਹਤੀ ਦਿੱਲੀ ਜਾਣਗੇ। ਗੌਰਤਲਬ ਹੈ ਕਿ  ਹੁਣ ਕਿਸਾਨਾਂ ਤੇ ਕੇਂਦਰ ਵਿਚਾਲੇ ਛੇਵੇਂ ਦੌਰ ਦੀ ਗੱਲਬਾਤ 9 ਦਸੰਬਰ ਨੂੰ ਬੁੱਧਵਾਰ ਦੁਪਹਿਰ 12 ਵਜੇ ਹੋਵੇਗੀ।

farmer

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement