ਭਾਜਪਾ ਹਮੇਸ਼ਾਂ ਹੀ ਕਿਸਾਨਾਂ ਦੀ ਭਲਾਈ ਬਾਰੇ ਸੋਚਦੀ ਹੈ-ਸੰਨੀ ਦਿਓਲ
Published : Dec 6, 2020, 7:27 pm IST
Updated : Dec 6, 2020, 7:35 pm IST
SHARE ARTICLE
Sanny deol
Sanny deol

ਮੈਂ ਦੀਪ ਸਿੱਧੂ ਦੀਆਂ ਗਤੀਵਿਧੀਆਂ ਨਾਲ ਕਿਸੇ ਵੀ ਤਰ੍ਹਾਂ ਸਬੰਧਤ ਨਹੀਂ ਹਾਂ।

ਪਠਾਨਕੋਟ : ਆਪਣੇ ਟਵੀਟ ਵਿਚ ਗੁਰਦਾਸਪੁਰ ਤੋਂ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਸੰਸਦ ਮੈਂਬਰ ਨੇ ਕਿਹਾ ਕਿ ਮੇਰੀ ਪੂਰੀ ਦੁਨੀਆ ਤੋਂ ਬੇਨਤੀ ਹੈ ਕਿ ਇਹ ਮੁੱਦਾ ਕਿਸਾਨ ਅਤੇ ਸਾਡੀ ਸਰਕਾਰ ਦਾ ਮਸਲਾ ਹੈ । ਇਸ ਵਿਚ ਕੋਈ ਵੀ ਨਾ ਆਏ ਕਿਉਂਕਿ ਦੋਨੋਂ ਆਪਸ ਵਿਚ ਗੱਲਬਾਤ ਕਰ ਕੇ ਇਸ ਦਾ ਹੱਲ ਕੱਢ ਲੈਣਗੇ । ਉਨ੍ਹਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਕਈ ਲੋਕ ਇਸ ਦਾ ਫਾਇਦਾ ਚੁੱਕਣਾ ਚਾਹੁੰਦੇ ਹਨ ਅਤੇ ਉਹ ਲੋਕ ਅੜਚਨਾਂ ਪਾ ਰਹੇ ਹਨ । ਮੈਂ ਆਪਣੀ ਪਾਰਟੀ ਤੇ ਕਿਸਾਨਾਂ ਦੇ ਨਾਲ ਹਾਂ ਤੇ ਹਮੇਸ਼ਾ ਕਿਸਾਨਾਂ ਦੇ ਨਾਲ ਰਹਾਂਗਾ 

photophotoਸੰਸਦ ਮੈਂਬਰ ਸੰਨੀ ਦਿਓਲ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਉਨ੍ਹਾਂ ਦੀ ਪਾਰਟੀ ਉਨ੍ਹਾਂ ਦੀ ਭਲਾਈ ਬਾਰੇ ਸੋਚੇਗੀ। ਟਵਿੱਟਰ 'ਤੇ ਦਿਓਲ ਨੇ ਚੱਲ ਰਹੇ ਕਿਸਾਨਾਂ ਦੇ ਵਿਰੋਧ 'ਤੇ ਆਪਣੇ ਬਿਆਨ ਦੀ ਤਸਵੀਰ ਪੋਸਟ ਕੀਤੀ ਹੈ। "ਮੈਂ ਸਾਰੀ ਦੁਨੀਆ ਨੂੰ ਬੇਨਤੀ ਕਰਦਾ ਹਾਂ ਕਿ ਇਹ ਸਾਡੇ ਕਿਸਾਨਾਂ ਅਤੇ ਸਰਕਾਰ ਦੇ ਵਿਚਕਾਰ ਮਾਮਲਾ ਹੈ।

farmerfarmerਉਨ੍ਹਾਂ ਵਿਚਕਾਰ ਨਾ ਆਓ,ਕਿਉਂਕਿ ਦੋਵੇਂ ਵਿਚਾਰ ਵਟਾਂਦਰੇ ਤੋਂ ਬਾਅਦ ਇੱਕ ਰਸਤਾ ਲੱਭਣਗੇ। ਮੈਨੂੰ ਪਤਾ ਹੈ ਕਿ ਬਹੁਤ ਸਾਰੇ ਲੋਕ ਇਸ ਤੋਂ ਲਾਭ ਲੈਣਾ ਚਾਹੁੰਦੇ ਹਨ ਅਤੇ ਸਮੱਸਿਆਵਾਂ ਪੈਦਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਕਿਸਾਨਾਂ ਦੀ ਸੋਚ ਨਹੀਂ ਹੈ। ਉਨ੍ਹਾਂ ਦਾ ਆਪਣਾ ਏਜੰਡਾ ਹੋ ਸਕਦਾ ਹੈ।ਦੀਪ ਸਿੱਧੂ,ਜੋ ਚੋਣਾਂ ਦੌਰਾਨ ਮੇਰੇ ਨਾਲ ਸਨ,ਲੰਬੇ ਸਮੇਂ ਤੋਂ ਮੇਰੇ ਨਾਲ ਨਹੀਂ ਰਹੇ ਅਤੇ ਜੋ ਵੀ ਉਹ ਬੋਲ ਰਹੇ ਹਨ,ਉਹ ਆਪਣੇ ਆਪ ਕਹਿ ਰਹੇ ਹਨ। ਮੈਂ ਉਸ ਦੀਆਂ ਗਤੀਵਿਧੀਆਂ ਨਾਲ ਕਿਸੇ ਵੀ ਤਰ੍ਹਾਂ ਸਬੰਧਤ ਨਹੀਂ ਹਾਂ।

Farmers ProtestFarmers Protest
ਮੈਂ ਆਪਣੀ ਪਾਰਟੀ ਅਤੇ ਕਿਸਾਨਾਂ ਦੇ ਨਾਲ ਖੜਾ ਹਾਂ ਅਤੇ ਹਮੇਸ਼ਾਂ ਕਿਸਾਨਾਂ ਦੇ ਨਾਲ ਰਹਾਂਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਦੀ ਬਿਹਤਰੀ ਬਾਰੇ ਸੋਚਦੀ ਹੈ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਸਹੀ ਨਤੀਜਿਆਂ ਨੂੰ ਯਕੀਨੀ ਬਣਾਏਗੀ

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement