ਦੇਸ਼ 'ਚ ਕੋਵਿਡ-19 ਦੇ 36 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਕੁੱਲ ਪੀੜਤਾਂ ਦੀ ਗਿਣਤੀ 96 ਲੱਖ ਦੇ ਪਾਰ
Published : Dec 6, 2020, 12:35 am IST
Updated : Dec 6, 2020, 12:35 am IST
SHARE ARTICLE
image
image

ਦੇਸ਼ 'ਚ ਕੋਵਿਡ-19 ਦੇ 36 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਕੁੱਲ ਪੀੜਤਾਂ ਦੀ ਗਿਣਤੀ 96 ਲੱਖ ਦੇ ਪਾਰ

ਨਵੀਂ ਦਿੱਲੀ, 5 ਦਸੰਬਰ : ਦੇਸ਼ 'ਚ ਸਨਿਚਰਵਾਰ ਨੂੰ ਕੋਵਿਡ-19 ਦੇ ਇਕ ਦਿਨ 'ਚ 36,652 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਵਾਇਰਸ ਦੇ ਕੁੱਲ ਮਾਮਲੇ 96.08 ਲੱਖ ਦੇ ਪਾਰ ਚੱਲੇ ਗਏ। ਕੇਂਦਰੀ ਸਿਹਤ ਮੰਤਰਾਲੇ ਨੇ ਦਸਿਆ ਕਿ ਹੁਣ ਤਕ ਕੁੱਲ 90,58,822 ਲੋਕ ਕੋਰੋਨਾ ਵਾਇਰਸ ਤੋਂ ਸਿਹਤਯਾਬ ਹੋ ਗਏ ਹਨ, ਜਿਸ ਨਾਲ ਠੀਕ ਹੋਣ ਵਾਲਿਆਂ ਦੀ ਰਾਸ਼ਟਰੀ ਦਰ 94.28 ਫ਼ੀ ਸਦੀ ਹੋ ਗਈ।
   ਮੰਤਰਾਲਾ ਦੇ ਸ਼ਨੀਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਦੇ ਕੁੱਲ 96,08,211 ਮਾਮਲੇ ਹਨ। ਇਸ ਅਨੁਸਾਰ ਬੀਤੇ 24 ਘੰਟਿਆਂ 'ਚ ਦੇਸ਼ 'ਚ 512 ਪੀੜਤਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,39,700 ਹੋ ਗਈ ਹੈ। ਕੋਵਿਡ-19 ਕਾਰਨ ਮਰਨ ਵਾਲਿਆਂ ਦੀ ਦਰ 1.45 ਫ਼ੀ ਸਦੀ ਹੈ। ਅੰਕੜਿਆਂ ਅਨੁਸਾਰ ਦੇਸ਼ 'ਚ ਕੋਰੋਨਾ ਵਾਇਰਸ ਨਾਲ ਪੀੜਤ 4,09,689 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਵਾਇਰਸ ਦੇ ਕੁੱਲ ਮਾਮਲਿਆਂ ਦਾ 4.26 ਫ਼ੀ ਸਦੀ ਹੈ।
ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਲਾਗ ਦੇ ਪ੍ਰਸਾਰ ਨੂੰ ਰੋਕਣ ਦੀ ਹਰ ਸੰਭਵ ਕੋਸ਼ਿਸ਼ ਤੋਂ ਬਾਅਦ ਵੀ ਆਏ ਦਿਨ ਇਥੇ ਮਰੀਜ਼ਾਂ ਦੀ ਗਿਣਤੀ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ। ਇਥੇ ਲਾਗ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 5,86,125 ਹੋ ਗਈ ਹੈ। ਕੋਰੋਨਾ ਦੇ ਕੁੱਲ ਮਾਮਲਿਆਂ 'ਚ ਸਰਗਰਮ ਮਾਮਲਿਆਂ ਦੀ ਗਿਣਤੀ 28,252 ਹੈ। ਉੱਥੇ ਹੀ 5,48,376 ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁਕੇ ਹਨ। ਇੱਥੇ ਹੁਣ ਤਕ 9,497 ਲੋਕਾਂ ਦੀ ਜਾਨ ਜਾ ਚੁਕੀ ਹੈ। (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement