ਟਰੂਡੋ ਦੀ ਟਿੱਪਣੀ 'ਤੇ ਸਖ਼ਤ ਸੰਦੇਸ਼, ਵਿਦੇਸ਼ ਮੰਤਰੀ ਕੋਰੋਨਾ 'ਤੇ ਕੈਨੇਡੀਅਨ ਬੈਠਕ 'ਚ ਨਹੀਂ ਹੋਣਗੇ ਸ਼ਾ
Published : Dec 6, 2020, 12:43 am IST
Updated : Dec 6, 2020, 12:43 am IST
SHARE ARTICLE
image
image

ਟਰੂਡੋ ਦੀ ਟਿੱਪਣੀ 'ਤੇ ਸਖ਼ਤ ਸੰਦੇਸ਼, ਵਿਦੇਸ਼ ਮੰਤਰੀ ਕੋਰੋਨਾ 'ਤੇ ਕੈਨੇਡੀਅਨ ਬੈਠਕ 'ਚ ਨਹੀਂ ਹੋਣਗੇ ਸ਼ਾਮਲ

ਨਵੀ ਦਿੱਲੀ, 5 ਦਸੰਬਰ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਕਿਸਾਨੀ ਅੰਦੋਲਨ ਬਾਰੇ ਕੀਤੀ ਗਈ ਟਿੱਪਣੀ 'ਤੇ ਭਾਰਤ ਨੇ ਅਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਹੁਣ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੈਨੇਡਾ ਨਾਲ ਹੋਣ ਵਾਲੀ ਮੀਟਿੰਗ ਵਿਚ ਹਿੱਸਾ ਨਾ ਲੈਣ ਦਾ ਫ਼ੈਸਲਾ ਕੀਤਾ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਨਵੀਂ ਦਿੱਲੀ ਨੇ ਓਟਵਾ ਨੂੰ ਦਸਿਆ ਹੈ ਕਿ ਭਾਰਤੀ ਵਿਦੇਸ਼ ਮੰਤਰੀ 7 ਦਸੰਬਰ ਨੂੰ ਹੋਣ ਵਾਲੀ ਬੈਠਕ 'ਚ ਹਿੱਸਾ ਨਹੀਂ ਲੈ ਸਕਣਗੇ।
ਇਸ ਦੇ ਨਾਲ ਹੀ ਜਸਟਿਨ ਟਰੂਡੋ ਦੀ ਟਿੱਪਣੀ ਤੋਂ ਬਾਅਦ ਕੈਨੇਡਾ 'ਚ ਭਾਰਤ ਵਿਰੋਧੀ ਰੈਲੀਆਂ ਸ਼ੁਰੂ ਹੋ ਗਈਆਂ ਹਨ। ਭਾਰਤ ਨੇ ਚੇਤਾਵਨੀ ਦਿਤੀ ਸੀ ਕਿ ਕੈਨੇਡੀਅਨ ਲੀਡਰਸ਼ਿਪ ਦੀ ਕਿਸਾਨੀ ਅੰਦੋਲਨ ਬਾਰੇ ਟਿੱਪਣੀ ਨਾਲ ਉਥੇ ਭਾਰਤ ਵਿਰੋਧੀ ਰੈਲੀਆਂ ਵਧਣਗੀਆਂ। ਕੈਨੇਡਾ 'ਚ ਭਾਰਤ ਵਿਚ ਖੇਤੀਬਾੜੀ ਕਾਨੂੰਨਾਂ ਵਿਰੁਧ ਪ੍ਰਦਰਸ਼ਨਾਂ, ਰੈਲੀਆਂ ਅਤੇ ਮਾਰਚਾਂ ਕਰਨ ਦੀ ਗੱਲ ਕੀਤੀ ਗਈ ਹੈ।
ਨਵੀਂ ਦਿੱਲੀ ਵਿਚ ਕੈਨੇਡੀਅਨ ਹਾਈ ਕਮਿਸ਼ਨਰ ਨਾਦਿਰ ਪਟੇਲ ਨੂੰ ਸ਼ੁਕਰਵਾਰ ਨੂੰ ਵਿਦੇਸ਼ ਮੰਤਰਾਲੇ ਨੇ ਬੁਲਾਇਆ ਅਤੇ ਸਖ਼ਤ ਸੰਦੇਸ਼ ਦਿਤਾ। ਭਾਰਤ ਨੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਟਿੱਪਣੀ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਪ੍ਰਭਾਵਤ ਕਰ ਸਕਦੀ ਹੈ। ਵਿਦੇਸ਼ ਵਿਭਾਗ ਨੇ ਇਕ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਅਜਿਹੀਆਂ ਟਿੱਪਣੀਆਂ ਨੇ ਕੈਨੇਡਾ ਵਿਚ ਭਾਰਤੀ ਮਿਸ਼ਨ ਦੇ ਬਾਹਰ ਅਤਿਵਾਦੀ ਗਤੀਵਿਧੀਆਂ ਨੂੰ “ਉਤਸ਼ਾਹਤ” ਕੀਤਾ ਹੈ। ਜਾਰੀ ਬਿਆਨ ਵਿਚ, ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ, “ਪ੍ਰਧਾਨ ਮੰਤਰੀ ਦੀਆਂ ਇਨ੍ਹਾਂ ਟਿੱਪਣੀਆਂ ਨੇ ਕੈਨੇਡਾ 'ਚ ਸਾਡੇ ਹਾਈ ਕਮਿਸ਼ਨ ਅਤੇ ਕੌਂਸਲੇਟਾਂ ਦੇ ਸਾਹਮਣੇ ਕੱਟੜਪੰਥੀਆਂ ਦੀਆਂ ਮੀਟਿੰਗਾਂ ਨੂੰ ਉਤਸ਼ਾਹਤ ਕੀਤਾ ਹੈ। ਇਸ ਨਾਲ ਸੁਰੱਖਿਆ 'ਤੇ ਸਵਾਲ ਖੜ੍ਹੇ ਹੋ ਗਏ ਹਨ। ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡੀਅਨ ਸਰਕਾਰ ਭਾਰਤੀ ਕੂਟਨੀਤਕ ਕਰਮਚਾਰੀਆਂ ਅਤੇ ਇਸ ਦੇ ਰਾਜਨੀਤਿਕ ਨੇਤਾਵਾਂ ਦੀ ਪੂਰੀ ਸੁਰੱਖਿਆ ਨੂੰ ਯਕੀਨੀ ਕਰੇ।
(ਏਜੰਸੀ)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement