ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਖੇਤੀ ਕਾਨੂੰਨ ਵਿਰੁਧ ਮੋਦੀ ਸਰਕਾਰ ਦਾ ਪੁਤਲਾ ਸਾੜਿਆ
Published : Dec 6, 2020, 12:27 am IST
Updated : Dec 6, 2020, 12:27 am IST
SHARE ARTICLE
image
image

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਖੇਤੀ ਕਾਨੂੰਨ ਵਿਰੁਧ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਅਹਿਮਦਗੜ੍ਹ, 5 ਦਸੰਬਰ (ਰਾਮਜੀ ਦਾਸ ਚੌਹਾਨ) : ਟੈਕਨੀਕਲ ਸਰਵਿਸ ਯੂਨੀਅਨ ਅਹਿਮਦਗੜ੍ਹ ਵੱਲੋਂ ਸੂਬਾ ਕਮੇਟੀ ਦੇ ਸੱਦੇ ਤੇ 66 ਕੇ.ਵੀ ਗਰਿੱਡ ਅਹਿਮਦਗੜ੍ਹ ਵਿਖੇ ਮੰਡਲ ਪ੍ਰਧਾਨ ਸੁਖਚਰਨਜੀਤ ਦੀ ਅਗਵਾਈ ਵਿੱਚ ਕਿਸਾਨਾਂ ਦੇ ਹੱਕ ਵਿੱਚ ਰੋਹ ਭਰਪੂਰ ਗੈਟੀ ਰੈਲੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ।ਇਸ ਮੌਕੇ ਬੋਲਣ ਵਾਲੇ ਬੁਲਾਰਿਆ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ 3 ਖੇਤੀ ਕਾਨੂੰਨਾਂ ਨੂੰ ਕਾਲੇ ਕਾਨੂੰਨ ਲੋਕ ਅਤੇ ਕਿਸਾਨ ਵਿਰੋਧੀ ਅਤੇ ਬਿਜਲੀ ਐਕਟ 2020 ਪਾਸ  ਕੀਤੇ ਗਏ ਹਨ ਇਹਨਾ ਨੂੰ ਕਾਲੇ ਕਾਨੂੰਨ ਦੱਸਦਿਆਂ ਜੋਰਦਾਰ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਪਾਸ ਕਰਕੇ ਕੇਂਦਰ ਦੀ ਸਰਕਾਰ ਕਿਸਾਨ ਮਜਦੂਰ ਮੁਲਾਜਮ ਤੇ ਆਮ ਜਨਤਾ ਦਾ ਘਾਣ ਕਰਨ ਜਾ ਰਹੀ ਹੈ। ਇਹਨਾਂ ਕਾਲੇ ਕਾਨੂੰਨਾਂ ਵਿਰੁੱਧ ਲੋਕ ਅਤੇ ਕਿਸਾਨਾਂ ਦੇ ਦਿੱਲੀ ਵਿੱਚ ਕਿਸਾਨਾਂ ਦੇ ਘੋਲ ਦੀ ਜੋਰਦਾਰ ਹਮਾਇਤ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਟੈਕਨੀਕਲ ਸਰਵਿਸਜ ਯੂਨੀਅਨ ਇਹਨਾ ਪਾਸ ਕੀਤੇ ਬਿੱਲਾ ਦਾ ਪੁਰਜੋਰ ਵਿਰੋਧ ਕਰਦੀ ਹੈ ਕਿ ਇਹਨਾਂ ਬਿੱਲਾ ਨੂੰ ਰੱਦ ਕੀਤਾ ਜਾਵੇ ਜੇਕਰ ਇਹਨਾਂ ਬਿੱਲਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਇਸਦੇ ਗੰਭੀਰ ਨਿਕਲਣ ਵਾਲੇ ਸਿੱਟਿਆ ਦਾ ਜੁੰਮੇਵਾਰ ਕੇਂਦਰ ਸਰਕਾਰ ਹੋਵੇਗੀ। ਇਸ ਮੌਕੇ ਪ੍ਰਧਾਨ ਰਾਜਵੀਰ ਸਿੰਘ, ਸਕੱਤਰ ਆਸ਼ੂ ਕੁਮਾਰ ਬੈਂਸ, ਪ੍ਰਧਾਨ ਚਮਕੌਰ ਸਿੰਘ, ਜਰਨੈਲ ਸਿੰਘ, ਪ੍ਰਧਾਨ ਪ੍ਰਿਤਪਾਲ ਸਿੰਘ, ਸਕੱਤਰ ਲਖਵਿੰਦਰ ਸਿੰਘ, ਪ੍ਰਧਾਨ ਹਰਪ੍ਰੀਤ ਸਿੰਘ, ਗੁਰਮੀਤ ਸਿੰਘ, ਰਿਟਾ. ਐਸੋਸੀਏਸ਼ਨ ਵੱਲੋਂ ਪ੍ਰਧਾਨ ਹਰੀ ਦੱਤ ਅਤੇ ਪੀ.ਐਸ.ਈਬੀ ਵੱਲੋਂ ਚਮਨ ਲਾਲ ਤੇ ਜਸਵੀਰ ਸਿੰਘ ਹਾਜਰ ਸਨ।  
ਫੋਟੋ ਨੰ. 5 ਐਸ.ਐਨ.ਜੀ 10

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement