ਸੰਯੁਕਤ ਰਾਸ਼ਟਰ ਤਕ ਪੁੱਜੀ ਕਿਸਾਨੀ ਅੰਦੋਲਨ ਦੀ ਆਵਾਜ਼, ਬੁਲਾਰੇ ਨੇ ਕਿਹਾ
Published : Dec 6, 2020, 1:26 am IST
Updated : Dec 6, 2020, 1:26 am IST
SHARE ARTICLE
image
image

ਸੰਯੁਕਤ ਰਾਸ਼ਟਰ ਤਕ ਪੁੱਜੀ ਕਿਸਾਨੀ ਅੰਦੋਲਨ ਦੀ ਆਵਾਜ਼, ਬੁਲਾਰੇ ਨੇ ਕਿਹਾ

ਲੋਕਾਂ ਨੂੰ ਸ਼ਾਂਤੀਪੂਰਣ ਪ੍ਰਦਰਸ਼ਨ ਕਰਨ ਦਾ ਹੈ ਪੂਰਾ ਹੱਕ


ਸੰਯੁਕਤ ਰਾਸ਼ਟਰ, 5 ਦਸੰਬਰ : ਸੰਯੁਕਤ ਰਾਸ਼ਟਰ ਦੇ ਮੁੱਖ ਸਕੱਤਰ ਐਂਤੋਨੀਉ ਗੁਤਾਰਸ ਨੇ ਭਾਰਤ 'ਚ ਜਾਰੀ ਕਿਸਾਨਾਂ ਦੇ ਪ੍ਰਦਰਸ਼ਨ ਦੇ ਵਿਸ਼ੇ 'ਚ ਕਿਹਾ ਕਿ ਲੋਕਾਂ ਨੂੰ ਸ਼ਾਂਤੀਪੂਰਣ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਇਹ ਕਰਨ ਦੇਣਾ ਚਾਹੀਦਾ ਹੈ। ਭਾਰਤ ਨੇ ਕਿਸਾਨ ਪ੍ਰਦਰਸ਼ਨਾਂ ਬਾਰੇ ਵਿਦੇਸ਼ੀ ਆਗੂਆਂ ਦੀਆਂ ਟਿੱਪਣੀਆ ਨੂੰ ''ਗੁਮਰਾਹਕੁਨ'' ਅਤੇ ''ਗ਼ੈਰ ਜ਼ਰੂਰੀ'' ਦਸਿਆ ਅਤੇ ਕਿਹਾ ਕਿ ਇਹ ਇਕ ਲੋਕਤੰਤਰ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਜੁੜਿਆ ਹੋਇਆ ਵਿਸ਼ਾ ਹੈ।
ਮੁੱਖ ਸਕੱਤਰ ਦੇ ਬੁਲਾਰੇ ਸਟੀਫ਼ਨ ਦੁਜਾਰਿਕ ਨੇ ਸ਼ੁਕਰਵਾਰ ਨੂੰ ਇਹ ਕਿਹਾ, ''ਜਿਥੇ ਤਕ ਭਾਰਤ ਦਾ ਸਵਾਲ ਹੈ ਤਾਂ ਮੈਂ ਉਹ ਹੀ ਕਹਿਣਾ ਚਾਹੁੰਦਾ ਹਾਂ ਕਿ ਜੋ ਮੈਂ ਇਨ੍ਹਾਂ ਮੁੱਦਿਆਂ ਨੂੰ ਚੁੱਕਣ ਵਾਲੇ ਹੋਰ ਲੋਕਾਂ ਨੂੰ ਕਿਹਾ ਹੈ ਕਿ ਲੋਕਾਂ ਨੂੰ ਸ਼ਾਂਤੀਪੂਰਣ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਇਹ ਕਰਨ ਦੇਣਾ ਚਾਹੀਦਾ ਹੈ।'' ਦੁਜਾਰਿਕ ਭਾਰਤ 'ਚ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਜੁੜੇ ਇਕ ਸਵਾਲ 'ਤੇ ਪ੍ਰਤੀਕਿਰਿਆ ਦੇ ਰਹੇ ਸਨ। ਭਾਰਤ ਨੇ ਸ਼ੁਕਰਵਾਰ ਨੂੰ ਕੈਨੇਡਾ ਦੇ ਹਾਈ ਕਮਿਸ਼ਨ ਨਾਦਿਰ ਪਟੇਲ ਨੂੰ ਤਲਬ ਕਰ ਕੇ ਉਨ੍ਹਾਂ ਨੂੰ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦੇ ਸਬੰਧ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਥੇ ਦੇ ਕੁੱਝ ਹੋਰ ਆਗੂਆਂ ਦੀ ਟਿਪਣੀ ਦੇਸ਼ ਦੇ ਅੰਦਰੂਨੀ ਮਾਮਲਿਆਂ 'ਚ ਇਕ 'ਗ਼ੈਰ ਜ਼ਰੂਰੀ ਦਖ਼ਲ' ਦੇ ਬਰਾਬਰ ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਦੇ ਡਿਪਲੋਮੇਟ ਤੋਂ ਇਹ ਵੀ ਕਿਹਾ ਗਿਆ ਹੈ ਕਿ ਅਜਿਹੀ ਗਤੀਵਿਧੀਆਂ ਜੇਕਰ ਜਾਰੀ ਰਹਿੰਦੀ ਹੈ ਤਾਂ ਇਸ ਨਾਲ ਦੁੱਵਲੇ ਸੰਬੰਧਾਂ ਨੂੰ ਗੰਭੀਰ ਨੁਕਸਾਨ ਪਹੁੰਚੇਗਾ।  (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement