ਦਿੱਲੀ ਵਿਧਾਨ ਸਭਾ ਦੇ ਪੈਨਲ ਸਾਹਮਣੇ ਪੇਸ਼ ਹੋਣ ਲਈ ਕੰਗਨਾ ਰਣੌਤ ਨੇ ਮੰਗਿਆ ਹੋਰ ਸਮਾਂ
Published : Dec 6, 2021, 11:59 pm IST
Updated : Dec 6, 2021, 11:59 pm IST
SHARE ARTICLE
image
image

ਦਿੱਲੀ ਵਿਧਾਨ ਸਭਾ ਦੇ ਪੈਨਲ ਸਾਹਮਣੇ ਪੇਸ਼ ਹੋਣ ਲਈ ਕੰਗਨਾ ਰਣੌਤ ਨੇ ਮੰਗਿਆ ਹੋਰ ਸਮਾਂ

ਨਵੀਂ ਦਿੱਲੀ, 6 ਦਸੰਬਰ: ਕੰਗਨਾ ਰਣੌਤ ਨੇ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ। ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੰਗਨਾ ਰਣੌਤ ਦੇ ਵਕੀਲ ਨੇ ਇਕ ਪੱਤਰ ਲਿਖ ਕੇ ਸੂਚਿਤ ਕੀਤਾ ਹੈ ਕਿ ਕੰਗਨਾ ਨਿਜੀ ਅਤੇ ਪੇਸ਼ੇਵਰ ਕਾਰਨਾਂ ਕਰ ਕੇ ਅੱਜ ਨਹੀਂ ਆ ਸਕਦੀ। ਕੰਗਨਾ ਨੇ ਕੱੁਝ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਅੱਜ ਦੀ ਮੀਟਿੰਗ ਮੁਲਤਵੀ ਕਰ ਦਿਤੀ ਗਈ ਹੈ ਅਤੇ ਉਸ ਦੇ ਕਹਿਣ ’ਤੇ ਕਮੇਟੀ ਅਪਣਾ ਫ਼ੈਸਲਾ ਲੈ ਕੇ ਉਸ ਨੂੰ ਸੂਚਿਤ ਕਰੇਗੀ।
ਜ਼ਿਕਰਯੋਗ ਹੈ ਕਿ ਅਭਿਨੇਤਰੀ ਕੰਗਨਾ ਰਣੌਤ ਵਲੋਂ ਲਗਾਤਾਰ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁਧ ਨਫ਼ਰਤ ਭਰੇ ਬਿਆਨ ਦਿਤੇ ਜਾ ਰਹੇ ਹਨ। ਕਮੇਟੀ ਨੂੰ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਨੇ ਕੰਗਨਾ ਰਣੌਤ ਨੂੰ ਨੋਟਿਸ ਭੇਜਿਆ ਹੈ। ਅਭਿਨੇਤਰੀ ਨੂੰ ਭੇਜੇ ਨੋਟਿਸ ਵਿਚ ਉਸ ਨੂੰ 6 ਦਸੰਬਰ ਨੂੰ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਹਾਲਾਂਕਿ ਅੱਜ ਕੰਗਨਾ ਰਣੌਤ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਸਾਹਮਣੇ ਪੇਸ਼ ਨਹੀਂ ਹੋਈ।
ਕੰਗਨਾ ਰਣੌਤ ਨੇ ਵਿਧਾਨ ਸਭਾ ਕਮੇਟੀ ਤੋਂ ਕੱੁਝ ਹੋਰ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ ਕੰਗਨਾ ਅਕਸਰ ਆਪਣੇ ਵਿਵਾਦਤ ਬਿਆਨਾਂ ਕਾਰਨ ਸੁਰਖੀਆਂ ਵਿਚ ਰਹਿੰਦੀ ਹੈ। ਕੰਗਨਾ ਨੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਲੈ ਕੇ ਵੀ ਵਿਵਾਦਤ ਬਿਆਨ ਦਿਤਾ ਸੀ, ਜਿਸ ਕਾਰਨ ਉਸ ਦੀ ਕਾਫ਼ੀ ਆਲੋਚਨਾ ਹੋਈ। ਇਸ ਦੇ ਚਲਦਿਆਂ ਬੀਤੇ ਦਿਨੀਂ ਕਿਸਾਨਾਂ ਵਲੋਂ ਕੰਗਨਾ ਰਣੌਤ ਦਾ ਘਿਰਾਉ ਵੀ ਕੀਤਾ ਗਿਆ।                 (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement