ਫ਼ਾਜ਼ਿਲਕਾ ਬੱਸ ਸਟੈਂਡ ਦਾ ਰੇੜਕਾ ਖ਼ਤਮ ਹੋਣ ਵੱਲ ਵਧਿਆ ਕਦਮ, ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿਤੇ ਇਹ ਹੁਕਮ 
Published : Dec 6, 2022, 7:59 pm IST
Updated : Dec 6, 2022, 7:59 pm IST
SHARE ARTICLE
Punjab News
Punjab News

ਲਾਲਜੀਤ ਸਿੰਘ ਭੁੱਲਰ ਵੱਲੋਂ ਬੱਸ ਸਟੈਂਡ ਟਰਾਂਸਪੋਰਟ ਵਿਭਾਗ ਨੂੰ ਤਬਦੀਲ ਕਰਨ ਸਬੰਧੀ ਕਾਰਵਾਈ ਅਰੰਭਣ ਦੀ ਹਦਾਇਤ

• ਟਰਾਂਸਪੋਰਟ ਮੰਤਰੀ ਵੱਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਦੋਵਾਂ ਥਾਵਾਂ ਦੀਆਂ ਕੀਮਤਾਂ ਤੁਰੰਤ ਤੈਅ ਕਰਨ ਦੇ ਨਿਰਦੇਸ਼

• ਫ਼ਾਜ਼ਿਲਕਾ ਸ਼ਹਿਰ 'ਚੋਂ ਬੱਸ ਅੱਡਾ ਬਾਹਰ ਆਉਣ ਨਾਲ ਟ੍ਰੈਫ਼ਿਕ ਦੀ ਸਮੱਸਿਆ ਹੋਵੇਗੀ ਹੱਲ

• ਸਰਹੱਦੀ ਖੇਤਰ ਦੇ ਲੋਕਾਂ ਨੂੰ ਮਿਲਣਗੀਆਂ ਬਿਹਤਰ ਬੱਸ ਸਫ਼ਰ ਸਹੂਲਤਾਂ


ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫ਼ਾਜ਼ਿਲਕਾ ਦੇ ਨਵੇਂ ਬੱਸ ਸਟੈਂਡ ਨੂੰ ਛੇਤੀ ਤੋਂ ਛੇਤੀ ਸੁਚਾਰੂ ਢੰਗ ਨਾਲ ਚਲਾਉਣ ਦਾ ਹੱਲ ਕੱਢਦਿਆਂ ਇਸ ਨੂੰ ਟਰਾਂਸਪੋਰਟ ਵਿਭਾਗ ਨੂੰ ਤਬਦੀਲ ਕਰਨ ਲਈ ਚਾਰਾਜੋਈ ਅਰੰਭਣ ਦੀ ਹਦਾਇਤ ਕੀਤੀ ਹੈ।

ਲੰਮੇ ਸਮੇਂ ਤੋਂ ਖ਼ਸਤਾ ਹਾਲਤ ਵੱਲ ਵਧ ਰਹੇ ਨਵੇਂ ਬੱਸ ਸਟੈਂਡ ਨੂੰ ਚਲਾਉਣ ਸਬੰਧੀ ਪੰਜਾਬ ਸਿਵਲ ਸਕੱਤਰੇਤ ਵਿਖੇ ਟਰਾਂਸਪੋਰਟ ਤੇ ਸਥਾਨਕ ਸਰਕਾਰਾਂ ਵਿਭਾਗਾਂ ਸਣੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੇ ਪੈਸੇ ਨੂੰ ਇਸ ਤਰ੍ਹਾਂ ਬਰਬਾਦ ਨਹੀਂ ਹੋਣ ਦੇਵੇਗੀ।

ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਵੇਂ ਬੱਸ ਸਟੈਂਡ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਪੁਰਾਣੇ ਬੱਸ ਸਟੈਂਡ ਦੀ ਮਲਕੀਅਤ ਇੱਕ-ਦੂਜੇ ਨੂੰ ਤਬਦੀਲ ਕੀਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਛੇਤੀ ਤੋਂ ਛੇਤੀ ਥਾਂ ਤਬਦੀਲ ਕਰਨ ਬਾਰੇ ਚਾਰਾਜੋਈ ਕਰਨ ਅਤੇ ਵੱਧ ਕੀਮਤ ਦੂਜੇ ਵਿਭਾਗ ਨੂੰ ਤੁਰੰਤ ਟਰਾਂਸਫ਼ਰ ਕਰਕੇ ਇਸ ਮਾਮਲੇ ਦਾ ਨਿਪਟਾਰਾ ਕੀਤਾ ਜਾਵੇ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਬੱਸਾਂ ਦੇ ਨਵੇਂ ਬੱਸ ਅੱਡੇ ਵਿੱਚ ਤਬਦੀਲ ਹੋਣ ਨਾਲ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਹੱਲ ਹੋ ਜਾਵੇਗੀ ਅਤੇ ਸ਼ਹਿਰ ਵਾਸੀ ਬਿਹਤਰ ਸਫ਼ਰ ਸਹੂਲਤਾਂ ਦਾ ਫ਼ਾਇਦਾ ਲੈ ਸਕਣਗੇ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੂੰ ਬੱਸ ਸਟੈਂਡ ਤਬਦੀਲ ਕਰਨ ਪਿੱਛੋਂ ਅਗਲੇ ਪੜਾਅ ਦੌਰਾਨ ਉਥੇ ਲੋੜੀਂਦੀਆਂ ਸਹੂਲਤਾਂ ਜਿਵੇਂ ਬੱਸਾਂ ਲਈ ਵਰਕਸ਼ਾਪ ਅਤੇ ਡੀਜ਼ਲ ਪੰਪ ਲਗਾਉਣ ਦੀ ਯੋਜਨਾ ਵੀ ਉਲੀਕੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement