Khanuri Border News : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ 11ਵੇਂ ਦਿਨ ਮਰਨ ਵਰਤ ਜਾਰੀ 

By : BALJINDERK

Published : Dec 6, 2024, 6:37 pm IST
Updated : Dec 6, 2024, 6:37 pm IST
SHARE ARTICLE
 ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ’ਤੇ ਮਰਨ ਵਰਤ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ’ਤੇ ਮਰਨ ਵਰਤ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Khanuri Border News :ਕਿਸਾਨ ਆਗੂਆਂ ਨੇ ਕਿਹਾ ਕਿ ਸਾਰੇ ਕਿਸਾਨ ਸੁਚੇਤ ਰਹਿਣ ਅਤੇ ਮੋਰਚਿਆਂ 'ਤੇ ਮਜ਼ਬੂਤੀ ਬਣਾਈ ਰੱਖਣ।

Khanuri Border News : ਅੱਜ 11ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਸਰਹੱਦ ’ਤੇ ਮਰਨ ਵਰਤ ਜਾਰੀ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਕਹਿੰਦੀ ਸੀ ਕਿ ਉਨ੍ਹਾਂ ਨੂੰ ਕਿਸਾਨਾਂ ਦੀਆ ਟਰੈਕਟਰ-ਟਰਾਲੀਆਂ ’ਤੇ ਇਤਰਾਜ਼ ਹੈ ਇਸ ਲਈ ਕਿਸਾਨ ਬਿਨਾਂ ਟਰੈਕਟਰ-ਟਰਾਲੀਆਂ ਤੋਂ ਦਿੱਲੀ ਆ ਸਕਦੇ ਹਨ, ਪਰ ਅੱਜ ਜਦੋਂ 101 ਕਿਸਾਨਾਂ ਦਾ ਜੱਥਾ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਵਧਿਆ ਤਾਂ ਸਰਕਾਰ ਵੱਲੋ ਕਿਸਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਕੈਮੀਕਲ ਵਾਲੇ ਸਪਰੇਆ ਦਾ ਇਸਤੇਮਾਲ ਕੀਤਾ ਗਿਆ। 

1

ਪੁਲਿਸ ਵੱਲੋਂ  ਕੀਤੀ ਗਈ ਇਸ ਹਿੰਸਕ ਕਾਰਵਾਈ ’ਚ 7 ਕਿਸਾਨ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਖਨੌਰੀ ਬਾਰਡਰ ਤੋਂ ਜੱਥੇ ਦਿੱਲੀ ਭੇਜਣ ਦਾ ਕੋਈ ਪ੍ਰੋਗਰਾਮ ਨਹੀਂ ਹੈ ਪਰ ਇਸ ਦੇ ਬਾਵਜੂਦ ਖਨੌਰੀ ਬਾਰਡਰ ਤੋਂ ਉਚਾਨਾ ਤੱਕ 3 ਥਾਵਾਂ ’ਤੇ ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ। ਹਜ਼ਾਰਾਂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

1

ਕਿਸਾਨ ਆਗੂਆਂ ਨੇ ਕਿਹਾ ਕਿ ਖਨੌਰੀ ਅਤੇ ਸ਼ੰਭੂ ਮੋਰਚਿਆਂ ਨੂੰ ਲਗਾਤਾਰ ਮਜ਼ਬੂਰ ਕੀਤਾ ਜਾ ਰਿਹਾ ਹੈ ਅਤੇ ਦੋਵਾਂ ਮੋਰਚਿਆਂ ਦੇ ਆਗੂ ਗੱਲਬਾਤ ਕਰਕੇ ਆਉਣ ਵਾਲੀ ਰਣਨੀਤੀ ਦਾ ਐਲਾਨ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸਾਰੇ ਕਿਸਾਨ ਸੁਚੇਤ ਰਹਿਣ ਅਤੇ ਮੋਰਚਿਆਂ 'ਤੇ ਮਜ਼ਬੂਤੀ ਬਣਾਈ ਰੱਖਣ।

(For more news apart from  Kisan leader Jagjit Singh Dallewal's fast to death continues on the 11th day News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement