ਸੁਖਪਾਲ ਖਹਿਰਾ ਮੌਕਾਪ੍ਰਸਤ ਵਿਅਕਤੀ : ਭਗਵੰਤ ਮਾਨ
Published : Jan 7, 2019, 11:00 am IST
Updated : Jan 7, 2019, 11:00 am IST
SHARE ARTICLE
Bhagwant maan with Sukhpal Khaira
Bhagwant maan with Sukhpal Khaira

ਆਮ ਆਦਮੀ ਪਾਰਟੀ ਦੇ ਬਾਗ਼ੀ ਆਗੂ ਸੁਖਪਾਲ ਖਹਿਰਾ ਦੁਆਰਾ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਉੱਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ...

ਬਰਨਾਲਾ, ਚੰਡੀਗੜ੍ਹ,7 ਜਨਵਰੀ (ਸ.ਸ.ਸ.) : ਆਮ ਆਦਮੀ ਪਾਰਟੀ ਦੇ ਬਾਗ਼ੀ ਆਗੂ ਸੁਖਪਾਲ ਖਹਿਰਾ ਦੁਆਰਾ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਉੱਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਅਜਿਹਾ ਪਹਿਲਾਂ ਤੋਂ ਹੀ ਨਿਰਧਾਰਿਤ ਸੀ ਅਤੇ ਖਹਿਰਾ ਵਰਗੇ ਮੌਕਾਪ੍ਰਸਤ ਆਗੂ ਦੇ ਪਾਰਟੀ ਛੱਡਣ ਨਾਲ ਪਾਰਟੀ ਮਜ਼ਬੂਤ ਹੀ ਹੋਵੇਗੀ। ਬਰਨਾਲਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਅਮਨ ਅਰੋੜਾ, ਮਨਜੀਤ ਬਿਲਾਸਪੁਰ, ਕੁਲਵੰਤ ਪੰਡੋਰੀ,

ਰੁਪਿੰਦਰ ਰੂਬੀ ਅਤੇ ਹੋਰ ਆਗੂਆਂ ਨੇ ਕਿਹਾ ਕਿ ਖਹਿਰਾ ਸ਼ੁਰੂ ਤੋਂ ਹੀ ਪਾਰਟੀ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਸ਼ਾਂ ਕਰਦੇ ਰਹੇ ਹਨ। ਮਾਨ ਨੇ ਕਿਹਾ ਕਿ ਖਹਿਰਾ ਨੂੰ ਅਨੁਸ਼ਾਸਨਹੀਣਤਾ ਦੇ ਆਧਾਰ 'ਤੇ ਬਰਖ਼ਾਸਤ ਕੀਤਾ ਸੀ ਅਤੇ ਸਮਝਾਉਣ ਦਾ ਯਤਨ ਕੀਤਾ ਸੀ ਪਰੰਤੂ ਉਹ ਹਮੇਸ਼ਾ ਤੋਂ ਹੀ ਪਾਰਟੀ ਆਗੂਆਂ ਵਿਰੁਧ ਬਿਆਨਬਾਜ਼ੀ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਖਹਿਰਾ ਨੇ ਹਮੇਸ਼ਾ 'ਮੈ' ਦੀ ਰਾਜਨੀਤੀ ਕੀਤੀ ਹੈ ਜੋ ਕਿ ਸਵੀਕਾਰ ਨਹੀਂ ਹੈ। ਮਾਨ ਨੇ ਕਿਹਾ ਕਿ ਐਚ.ਐਸ ਫੂਲਕਾ ਨੂੰ ਵਿਰੋਧੀ ਧਿਰ ਦਾ ਆਗੂ ਬਣਾਉਣ ਸਮੇਂ ਅਤੇ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਬਣਾਉਣ ਸਮੇਂ ਵੀ ਖਹਿਰਾ ਇਤਰਾਜ਼ ਜਤਾਉਂਦੇ ਰਹੇ ਹਨ।

ਜਿਸ ਤੋਂ ਸਿੱਧ ਹੁੰਦਾ ਹੈ ਕਿ ਉਹ ਸਿਰਫ਼ ਅਪਣੀ ਕੁਰਸੀ ਦੀ ਲੜਾਈ ਲੜਦੇ ਹਨ। ਮਾਨ ਨੇ ਕਿਹਾ ਕਿ ਖਹਿਰਾ ਦਾ ਅਸਤੀਫ਼ਾ ਡਰਾਮਾ ਮਾਤਰ ਹੈ ਅਤੇ ਉਨ੍ਹਾਂ ਨੂੰ ਵਿਧਾਇਕੀ ਤੋਂ ਅਸਤੀਫ਼ਾ ਦੇ ਕੇ ਭੁਲੱਥ ਤੋਂ ਦੁਬਾਰਾ ਚੋਣ ਲੜਨੀ ਚਾਹੀਦੀ ਹੈ। ਹਰਪਾਲ ਚੀਮਾ ਨੇ ਕਿਹਾ ਕਿ ਪਾਰਟੀ ਪੰਜਾਬ ਵਿਚ ਮਜ਼ਬੂਤੀ ਨਾਲ ਉੱਭਰ ਰਹੀ ਹੈ ਅਤੇ 2019 ਦੀਆਂ ਚੋਣਾਂ ਅਪਣੇ ਦਮ 'ਤੇ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਰਹਿ ਕੇ ਪਾਰਟੀ ਵਿਰੁਧ ਸਾਜ਼ਿਸ਼ਾਂ ਕਰਨ ਵਾਲਿਆਂ ਲਈ ਪਾਰਟੀ ਵਿਚ ਕੋਈ ਸਥਾਨ ਨਹੀਂ ਹੈ। ਚੀਮਾ ਨੇ ਕਿਹਾ ਕਿ ਆਪ ਕਾਂਗਰਸ ਸਰਕਾਰ ਤੋਂ ਧੋਖਾ ਖਾ ਚੁੱਕੇ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਅਤੇ ਦਲਿਤਾਂ ਦੇ ਮੁੱਦੇ ਜ਼ੋਰ ਨਾਲ ਚੁੱਕਦੀ ਰਹੇਗੀ।

ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪਾਰਟੀ ਕਿਸੇ ਵਿਅਕਤੀ ਵਿਸ਼ੇਸ਼ ਉੱਤੇ ਨਹੀਂ ਖੜੀ ਬਲਕਿ ਪੰਜਾਬ ਦੇ ਆਮ ਲੋਕਾਂ ਅਤੇ ਪਾਰਟੀ ਦੇ ਵਲੰਟੀਅਰਾਂ ਦੇ ਸਹਾਰੇ ਚੱਲਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਨਾਲ ਹੀ ਖਹਿਰਾ ਦਾ ਪੰਜਾਬ ਪ੍ਰਤੀ ਮੋਹ ਖ਼ਤਮ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੇ ਅਤੇ ਬੁਰੇ ਨੂੰ ਪਛਾਣਦੇ ਹਨ। ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਕਾਰਤਮਕ ਰਾਜਨੀਤੀ ਵਿਚ ਵਿਸ਼ਵਾਸ ਨਹੀਂ ਰੱਖਦੀ ਅਤੇ ਹਮੇਸ਼ਾ ਲੋਕਾਂ ਦੇ ਮੁੱਦੇ ਚੁੱਕਦੀ ਹੈ। ਉਨ੍ਹਾਂ ਕਿਹਾ ਕਿ ਖਹਿਰਾ ਰਾਜਨੀਤੀ ਵਿਚ ਮੌਕਾਪ੍ਰਸਤੀ ਦੀ ਮਿਸਾਲ ਹਨ ਅਤੇ ਉਹ ਕਦੀ ਵੀ  ਮਿਲ ਕੇ ਕੰਮ ਨਹੀਂ ਕਰ ਸਕਦੇ।

ਉਨ੍ਹਾਂ ਕਿਹਾ ਕਿ ਖਹਿਰਾ ਕਾਂਗਰਸ ਵਿਚ ਰਹਿੰਦੇ ਹੋਏ ਵੀ ਉਨ੍ਹਾਂ ਦੇ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕਰਦੇ ਰਹੇ ਹਨ। ਜਿਸਤੋਂ ਸਿੱਧ ਹੁੰਦਾ ਹੈ ਕਿ ਉਹ ਟੀਮ ਦੇ ਖਿਡਾਰੀ ਨਹੀਂ ਹਨ। ਉਨ੍ਹਾਂ ਕਿਹਾ ਕਿ ਆਪ ਹਮੇਸ਼ਾ ਲੋਕਾਂ ਆਵਾਜ਼ ਚੁੱਕਦੀ ਰਹੀ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਬਦੌਲਤ ਹੀ ਦੇਸ਼ ਦੇ ਆਮ ਨਾਗਰਿਕ ਨੇ ਭ੍ਰਿਸ਼ਟ ਸ਼ਾਸਕਾਂ ਵਿਰੁਧ ਆਵਾਜ਼ ਚੁੱਕਣੀ ਸ਼ੁਰੂ ਕੀਤੀ ਹੈ। ਚੁੱਕੇ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਅਤੇ ਦਲਿਤਾਂ ਦੇ ਮੁੱਦੇ ਜ਼ੋਰ ਨਾਲ ਚੁੱਕਦੀ ਰਹੇਗੀ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪਾਰਟੀ ਕਿਸੇ ਵਿਅਕਤੀ ਵਿਸ਼ੇਸ਼ ਉੱਤੇ ਨਹੀਂ ਖੜੀ ਬਲਕਿ ਪੰਜਾਬ ਦੇ ਆਮ ਲੋਕਾਂ ਅਤੇ ਪਾਰਟੀ ਦੇ ਵਲੰਟੀਅਰਾਂ ਦੇ ਸਹਾਰੇ ਚੱਲਦੀ ਹੈ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਨਾਲ ਹੀ ਖਹਿਰਾ ਦਾ ਪੰਜਾਬ ਪ੍ਰਤੀ ਮੋਹ ਖ਼ਤਮ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੇ ਅਤੇ ਬੁਰੇ ਨੂੰ ਪਛਾਣਦੇ ਹਨ। ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਕਾਰਤਮਕ ਰਾਜਨੀਤੀ ਵਿਚ ਵਿਸ਼ਵਾਸ ਨਹੀਂ ਰੱਖਦੀ ਅਤੇ ਹਮੇਸ਼ਾ ਲੋਕਾਂ ਦੇ ਮੁੱਦੇ ਚੁੱਕਦੀ ਹੈ। ਉਨ੍ਹਾਂ ਕਿਹਾ ਕਿ ਖਹਿਰਾ ਰਾਜਨੀਤੀ ਵਿਚ ਮੌਕਾਪ੍ਰਸਤੀ ਦੀ ਮਿਸਾਲ ਹਨ ਅਤੇ ਉਹ ਕਦੀ ਵੀ  ਮਿਲ ਕੇ ਕੰਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਖਹਿਰਾ ਕਾਂਗਰਸ ਵਿਚ ਰਹਿੰਦੇ ਹੋਏ ਵੀ ਉਨ੍ਹਾਂ ਦੇ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕਰਦੇ ਰਹੇ ਹਨ।

ਜਿਸਤੋਂ ਸਿੱਧ ਹੁੰਦਾ ਹੈ ਕਿ ਉਹ ਟੀਮ ਦੇ ਖਿਡਾਰੀ ਨਹੀਂ ਹਨ। ਉਨ੍ਹਾਂ ਕਿਹਾ ਕਿ ਆਪ ਹਮੇਸ਼ਾ ਲੋਕਾਂ ਆਵਾਜ਼ ਚੁੱਕਦੀ ਰਹੀ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਬਦੌਲਤ ਹੀ ਦੇਸ਼ ਦੇ ਆਮ ਨਾਗਰਿਕ ਨੇ ਭ੍ਰਿਸ਼ਟ ਸ਼ਾਸਕਾਂ ਵਿਰੁਧ ਆਵਾਜ਼ ਚੁੱਕਣੀ ਸ਼ੁਰੂ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement