ਅੱਜ ਖੁਲ੍ਹਣਗੇ ਪੰਜਾਬ ਦੇ ਸਾਰੇ ਸਕੂਲ
Published : Jan 7, 2021, 1:30 am IST
Updated : Jan 7, 2021, 1:30 am IST
SHARE ARTICLE
image
image

ਅੱਜ ਖੁਲ੍ਹਣਗੇ ਪੰਜਾਬ ਦੇ ਸਾਰੇ ਸਕੂਲ

ਚੰਡੀਗੜ੍ਹ, 6 ਜਨਵਰੀ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਸਕੂਲ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਾਪਿਆਂ ਦੀ ਪੜ੍ਹਾਈ ਸਬੰਧੀ ਫ਼ਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ | ਸਿੰਗਲਾ ਨੇ ਦਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਰਹੇਗਾ ਅਤੇ ਸਿਰਫ਼ ਪੰਜਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲਾਂ ਵਿਚ ਆ ਕੇ ਕਲਾਸਾਂ ਲਾਉਣ ਦੀ ਆਗਿਆ ਦਿਤੀ ਜਾਵੇਗੀ | ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪਣੀ ਸਹਿਮਤੀ ਦਿੰਦੇ ਹੋਏ ਸਿਖਿਆ ਵਿਭਾਗ ਨੂੰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿਤੇ ਹਨ |  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ  ਹੈ | 

ਤਾਂ ਜੋ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਖ਼ਤਰੇ ਨੂੰ ਰੋਕਿਆ ਜਾ ਸਕਦਾ ਹੈ | 


ਕੈਬਨਿਟ ਮੰਤਰੀ ਨੇ ਦਸਿਆ ਕਿ ਸਿਖਿਆ ਵਿਭਾਗ ਨੇ ਸਕੂਲਾਂ ਦੇ ਮੁਖੀਆਂ ਤੋਂ ਪ੍ਰਤੀਕਰਮ ਲਏ ਸੀ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਮੁਖੀਆਂ ਨੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਲਈ ਅੰਤਮ ਸਮੀਖਿਆ ਤੋਂ ਪਹਿਲਾਂ ਮੁੜ ਸਕੂਲ ਖੋਲਣ ਦੀ ਬੇਨਤੀ ਕੀਤੀ ਸੀ |


imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement