ਗੁਰਦਵਾਰਾ ਝੰਡਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ
Published : Jan 7, 2021, 12:59 am IST
Updated : Jan 7, 2021, 12:59 am IST
SHARE ARTICLE
image
image

ਗੁਰਦਵਾਰਾ ਝੰਡਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ, 6 ਜਨਵਰੀ (ਅਮਨਦੀਪ ਸਿੰਘ ਕੱਕੜ, ਸੁਰਜੀਤ ਸਿੰਘ ਖ਼ਾਲਸਾ): ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦਵਾਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਨੂੰ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਭਾਈ ਹਰਬੀਰ ਸਿੰਘ ਸੰਧੂ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਜਿੰਦਰ ਸਿੰਘ ਮਹਿਤਾ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ ਆਦਿ ਮੌਜੂਦ ਸਨ।
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement