ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨੇ ਦਿਤਾ ਪਾਰਟੀ ਤੋਂ ਅਸਤੀਫ਼ਾ
Published : Jan 7, 2021, 12:42 am IST
Updated : Jan 7, 2021, 12:42 am IST
SHARE ARTICLE
image
image

ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨੇ ਦਿਤਾ ਪਾਰਟੀ ਤੋਂ ਅਸਤੀਫ਼ਾ

ਬੰਗਾ, 6 ਜਨਵਰੀ (ਮਨਜਿੰਦਰ ਸਿੰਘ): ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਿੰਮਤ ਤੇਜਪਾਲ ਸਾਬਕਾ ਕੌਂਸਲਰ ਬੰਗਾ ਵਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿਚ ਭਾਜਪਾ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਹਿੰਮਤ ਤੇਜਪਾਲ ਨੇ ਕਿਹਾ ਹੈ ਕਿ ਕਿਸਾਨ ਵਿਰੋਧੀ ਬਿਲਾਂ, ਬਿਜਲੀ-2020 ਅਤੇ ਪਰਾਲੀ ਆਰਡੀਨੈਂਸ ਦੇ ਵਿਰੋਧ ਵਿਚ ਅੱਜ ਅਪਣੇ ਹੀ ਨਾਗਰਿਕਾਂ ਨੂੰ ਸਰਕਾਰ ਵਿਰੁਧ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।  ਉਨ੍ਹਾਂ ਕਿਹਾ,‘‘ਮੈਂ ਆਸ ਕਰਦਾ ਸੀ ਕਿ ਸਰਕਾਰ 4 ਜਨਵਰੀ ਦੀ ਮੀਟਿੰਗ ਵਿਚ ਸਰਕਾਰ ਇਹ ਤਿੰਨੇ ਖੇਤੀ ਬਿੱਲਾਂ ਨੂੰ ਰੱਦ ਕਰ ਦੇਵੇਗੀ। ਪਾਰਟੀ ਵਲੋਂ ਲੋਕ ਹਿਤ ਨੂੰ ਧਿਆਨ ਵਿਚ ਰਖਦਿਆਂ ਹੋਇਆਂ ਖੇਤੀ ਵਿਰੋਧੀ ਬਿਲ ਨਾਂ ਰੱਦ ਕੀਤੇ ਜਾਣ ਕਰ ਕੇ ਉਹ ਭਾਜਪਾ ਨੂੰ ਅਲਵਿਦਾ ਆਖ ਰਹੇ ਹਨ। ਉਹ ਹੋਣ ਜਾ ਰਹੀ  ਨਗਰ ਕੌਂਸਲ ਦੀ ਚੋਣ ਆਜ਼ਾਦ ਉਮੀਦਵਾਰ ਵਜੋਂ  ਲੜਨਗੇ।’’ ਇਸ ਮੌਕੇ ਉਨ੍ਹਾਂ ਦੇ ਸਾਥੀਆਂ ਰਵਿੰਦਰ ਸਿੰਘ, ਮੰਗਲ ਸੈਨ ਅਤੇ ਮੁਕੇਸ਼ ਕੁਮਾਰ ਵਲੋਂ ਵੀ ਅਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕੀਤਾ ਗਿਆ। ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਿਤਪਾਲ ਬਜਾਜ ਨੇ ਕਿਹਾ ਕਿ ਹਿੰਮਤ ਤੇਜਪਾਲ ਅਤੇ ਦੂਸਰੇ ਵਰਕਰਾਂ ਦਾ ਅਸਤੀਫ਼ਾ ਦੇਣਾ ਮੰਦਭਾਗਾ ਹੈ। 

ਤਸਵੀਰ 06 ਜਨਵਰੀ 03
ਫੋਟੋ ਕੈਪਸ਼ਨ ਬੰਗਾ ਵਿਖੇ ਜ਼ਿਲ੍ਹਾ ਭਾਜਪਾ ਵਾਈਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰਦੇ ਹੋਏ ਹਿੰਮਤ ਤੇਜਪਾਲ ਅਤੇ ਹੋਰ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement