ਵੱਡੀ ਗਿਣਤੀ 'ਚ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਕਰ ਰਹੇ ਹਨ ਸਮਰਥਨ: ਤੋਮਰ
Published : Jan 7, 2021, 12:25 am IST
Updated : Jan 7, 2021, 12:25 am IST
SHARE ARTICLE
image
image

ਵੱਡੀ ਗਿਣਤੀ 'ਚ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਕਰ ਰਹੇ ਹਨ ਸਮਰਥਨ: ਤੋਮਰ

ਨਵੀਂ ਦਿੱਲੀ, 6 ਜਨਵਰੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁਧਵਾਰ ਨੂੰ ਕਿਹਾ ਕਿ ਦੇਸ਼ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਦੇ ਸਮਰਥਨ ਵਿਚ ਆ ਰਹੇ ਹਨ¢ ਇਸ ਦੇ ਨਾਲ ਹੀ ਮੰਤਰੀ ਨੇ ਪ੍ਰਦਰਸ਼ਨ ਕਰ ਰਹੇ ਕਿਸਾਨ ਯੂਨੀਅਨਾਂ ਨੂੰ ਤਿੰਨ ਕਾਨੂੰਨਾਂ ਰਾਹੀਂ ਸੁਧਾਰਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਅਪੀਲ ਕੀਤੀ¢ ਤੋਮਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਦਰਸ਼ਨਕਾਰੀ ਸੰਘ ਕਿਸਾਨਾਂ ਦੇ ਹਿਤਾਂ 'ਤੇ ਧਿਆਨ ਕੇਂਦਰਤ ਕਰਨਗੀਆਂ ਅਤੇ ਸਰਕਾਰ ਨੂੰ ਉਸਾਰੂ ਗੱਲਬਾਤ ਰਾਹੀਂ ਹੱਲ ਕੱਢਣ ਵਿਚ ਸਹਾਇਤਾ ਕਰਨਗੇ¢ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਇਕ ਸਮੂਹ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੋਮਰ ਨੇ ਕਿਹਾ ਕਿ ਸਰਕਾਰ ਦੇਸ਼ 
ਦੇ ਕਿਸਾਨਾਂ ਅਤੇ ਉਨ੍ਹਾਂ ਦੇ ਹਿਤਾਂ ਲਈ ਵਚਨਬੱਧ ਹੈ¢
ਮੰਤਰੀ ਨੇ ਕਿਹਾ ਕਿ ਅਸੀਂ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰ ਰਹੇ ਹਾਂ ਜੋ ਤਿੰਨ ਕਾਨੂੰਨਾਂ ਦੇ ਸਮਰਥਨ ਵਿਚ ਆ ਰਹੇ ਹਨ¢ ਇਕੱਠੇ ਮਿਲ ਕੇ ਇਸ ਐਕਟ ਦਾ ਵਿਰੋਧ ਕਰਨ ਵਾਲਿਆਂ ਨਾਲ ਗੱਲਬਾਤ ਜਾਰੀ ਹੈ¢
ਤੋਮਰ ਨੇ ਕਿਹਾ ਕਿ ਦੇਸ਼ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਕਾਨੂੰਨਾਂ ਦੇ ਸਮਰਥਨ ਵਿਚ ਆ ਰਹੇ ਹਨ¢ ਅਸੀਂ ਉਨ੍ਹਾਂ ਨੂੰ ਮਿਲ ਰਹੇ ਹਾਂ ਅਤੇ ਉਨ੍ਹਾਂ ਦੇ ਪੱਤਰ ਅਤੇ ਫ਼ੋਨ ਵੀ ਆ ਰਹੇ ਹਨ¢ ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ ਅਤੇ ਉਨ੍ਹਾਂ ਦਾ ਧਨਵਾਦ ਪ੍ਰਗਟ ਕਰਦੇ ਹਾਂ¢
ਕਿਸਾਨ ਸਤੰਬਰ ਵਿਚ ਪਾਸ ਕੀਤੇ imageimageਕਾਨੂੰਨਾਂ ਵਿਰੁਧ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ¢ ਇਸ ਬਾਰੇ ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਨੁਮਾਇੰਦਿਆਂ ਵਿਚਾਲੇ ਸੱਤ ਦÏਰ ਗੱਲਬਾਤ ਹੋ ਚੁੱਕੀ ਹੈ, ਪਰ ਉਹ ਅੰਦੋਲਨ ਨੂੰ ਰੋਕਣ ਵਿਚ ਅਸਫ਼ਲ ਰਹੇ ਹਨ¢ (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement