ਸਿੱਖ ਸਦਭਾਵਨਾ ਦਲ ਨੇ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਪੁਲਿਸ ਕਮਿਸ਼ਨਰ ਦੇ ਘਰ ਅੱਗੇ ਲਗਾਇਆ ਧਰਨਾ
Published : Jan 7, 2021, 12:58 am IST
Updated : Jan 7, 2021, 12:59 am IST
SHARE ARTICLE
image
image

ਸਿੱਖ ਸਦਭਾਵਨਾ ਦਲ ਨੇ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਪੁਲਿਸ ਕਮਿਸ਼ਨਰ ਦੇ ਘਰ ਅੱਗੇ ਲਗਾਇਆ ਧਰਨਾ

ਅੰਮ੍ਰਿਤਸਰ, 6 ਜਨਵਰੀ (ਅਮਨਦੀਪ ਸਿੰਘ ਕੱਕੜ): ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਏ ਹਨ। ਦੋਸ਼ੀਆਂ ਵਿਰੁਧ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ 4 ਨਵੰਬਰ ਤੋਂ 2020 ਤੋਂ ਸਿੱਖ ਸਦਭਾਵਨਾ ਦਲ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਵਿਰਾਸਤੀ ਮਾਰਗ ਤੇ ਪੰਥਕ ਹੋਕਾ ਮੋਰਚਾ ਲਗਾਇਆ ਹੋਇਆ ਹੈ ਅਤੇ ਅਪਣੇ ਪ੍ਰਦਰਸ਼ਨ ਨੂੰ ਤੇਜ਼ ਕਰਦੇ ਹੋਏ ਅੱਜ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੇ ਘਰ ਦੇ ਬਾਹਰ ਸ਼ਾਂਤਮਈ ਤਰੀਕੇ ਨਾਲ ਕੀਰਤਨ ਕਰਦਿਆਂ ਧਰਨਾ ਲਗਾਇਆ ਗਿਆ। ਉਕਤ ਵਿਚਾਰ ਸਿੱਖ ਸਦਭਾਵਨਾ ਦਲ ਦੇ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਧਰਨੇ ਦੌਰਾਨ ਗੱਲਬਾਤ ਕਰਦਿਆਂ ਪੱਤਰਕਾਰਾਂ ਨਾਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਬਹੁਤ ਸਮਾਂ ਹੋ ਗਿਆ ਹੈ ਪਰ ਅਜੇ ਤਕ ਦੋਸ਼ੀਆਂ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਸਮੇਂ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਨੇ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, 328 ਸਰੂਪਾਂ ਦੇ ਦੋਸ਼ੀਆਂ ਦੇ ਫੜੇ ਜਾਣ ਵਾਲੀ ਗੱਲ ਤੇ ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਪ੍ਰਮਾਤਮਾ ਹੀ ਸਜ਼ਾ ਦਿਵਾਵੇ।

ਫ਼ੋਟੋ ਕੈਪਸ਼ਨ-ਪੁਲਿਸ ਕਮਿਸ਼ਨਰ ਦੇ ਘਰ ਦੇ ਬਾਹਰ ਧਰਨੇ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਅਤੇ ਉਨ੍ਹਾਂ ਦੇ ਸਾਥੀ ਪੁਲਿਸ ਕਮਿਸ਼ਨਰ ਨਾਲ ਗੱਲਬਾਤ ਕਰਦੇ ਹੋਏ। 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement