ਕਸ਼ਮੀਰ 'ਚ ਬਰਫ਼ਬਾਰੀ ਕਾਰਨ ਜਨ-ਜੀਵਨ ਪ੍ਰਭਾਵਤ, ਹਾਈਵੇਅ ਬੰਦ
Published : Jan 7, 2021, 12:20 am IST
Updated : Jan 7, 2021, 12:20 am IST
SHARE ARTICLE
image
image

ਕਸ਼ਮੀਰ 'ਚ ਬਰਫ਼ਬਾਰੀ ਕਾਰਨ ਜਨ-ਜੀਵਨ ਪ੍ਰਭਾਵਤ, ਹਾਈਵੇਅ ਬੰਦ

ਕਈ ਇਲਾਕਿਆਂ 'ਚ ਬਰਫ਼ ਪੈਣ ਦਾ ਸਿਲਸਿਲਾ ਜਾਰੀ, ਉਡਾਣਾਂ ਰੱਦ

ਸ਼੍ਰੀਨਗਰ, 6 ਜਨਵਰੀ : ਕਸ਼ਮੀਰ ਘਾਟੀ ਵਿਚ ਭਾਰੀ ਬਰਫ਼ਬਾਰੀ ਕਾਰਨ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ ਅਤੇ ਮੁਗ਼ਲ ਰੋਡ ਬੰਦ ਰਹਿਣ ਕਾਰਨ ਲਗਾਤਾਰ ਚੌਥੇ ਦਿਨ ਬੁਧਵਾਰ ਨੂੰ ਦੇਸ਼ ਦੇ ਬਾਕੀ ਹਿਸਿਆਂ ਨਾਲ ਘਾਟੀ ਦਾ ਸੰਪਰਕ ਕਟਿਆ ਰਿਹਾ | ਹਵਾਈ ਉਡਾਣਾਂ ਦੀ ਆਵਾਜਾਈ ਵੀ ਰੱਦ ਹੈ | ਐਤਵਾਰ ਨੂੰ ਬਰਫ਼ਬਾਰੀ ਸ਼ੁਰੂ ਹੋਈ ਅਤੇ ਹੁਣ ਤਕ ਕਈ ਇਲਾਕਿਆਂ 'ਚ ਬਰਫ਼ ਪੈਣ ਦਾ ਸਿਲਸਿਲਾ ਜਾਰੀ ਹੈ | 
ਮੌਸਮ ਮਹਿਕਮੇ ਨੇ ਦਸਿਆ ਕਿ ਦੁਪਹਿਰ ਬਾਅਦ ਮੌਸਮ 'ਚ ਕੁਝ ਸੁਧਾਰ ਆਉਣ ਦੀ ਸੰਭਾਵਨਾ ਹੈ | ਟ੍ਰੈਫ਼ਿਕ ਕੰਟਰੋਲ ਰੂਮ ਦੇ ਇਕ ਅਧਿਕਾਰੀ ਨੇ ਦਸਿਆ ਕਿ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ 'ਤੇ ਆਵਾਜਾਈ ਦੀ ਆਗਿਆ ਨਹੀਂ, ਕਿਉਾਕਿ ਉਥੇ ਬਰਫ਼ ਜਮੀਂ ਹੋਈ ਹੈ ਅਤੇ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ | ਉਨ੍ਹਾਂ ਨੇ ਦਸਿਆ ਕਿ ਜਵਾਹਰ ਸੁਰੰਗ ਨੇੜੇ ਬਰਫ਼ ਇਕੱਠੀ ਹੋਣ ਨਾਲ ਹਾਈਵੇਅ ਬੰਦ ਹੈ | ਅਧਿਕਾਰੀਆਂ ਨੇ ਦਸਿਆ ਕਿ ਦਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸਭ ਤੋਂ ਜ਼ਿਆਦਾ ਬਰਫ਼ਬਾਰੀ ਹੋਈ ਹੈ | ਬਰਫ਼ ਹਟਾਉਣ ਦਾ ਕੰਮ ਜਾਰੀ ਹੈ ਅਤੇ 260 ਕਿਲੋਮੀਟਰ ਲੰਮੇ ਹਾਈਵੇਅ 'ਤੇ ਫਸੇ ਵਾਹਨਾਂ ਨੂੰ ਕੱਢਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀimageimage ਹੈ | ਅਨੰਤਨਾਗ ਜ਼ਿਲ੍ਹੇ ਵਿਚ ਵੀ ਭਾਰੀ ਬਰਫ਼ਬਾਰੀ ਹੋਈ | ਸ਼੍ਰੀਨਗਰ ਸ਼ਹਿਰ ਵਿਚ ਪਿਛਲੇ 3 ਦਿਨਾਂ ਤੋਂ ਭਾਰੀ ਬਰਫ਼ਬਾਰੀ ਹੋ ਰਹੀ ਹੈ ਅਤੇ ਅੰਤਰ-ਜ਼ਿਲ੍ਹਾ ਮਾਰਗਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਨੂੰ ਤਹਿਸੀਲ ਨਾਲ ਜੋੜਨ ਵਾਲੇ ਮੁੱਖ ਮਾਰਗਾਂ 'ਤੇ ਬਰਫ਼ ਹਟਾਉਣ ਦਾ ਕੰਮ ਜਾਰੀ ਹੈ |                 (ਪੀਟੀਆਈ) 


 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement