ਸਿੱਖ ਕੈਦੀਆਂ ਦੀ ਰਿਹਾਈ ਦਾ ਮਾਮਲਾ ਗਰਮਾਇਆ,  ਮੁਹਾਲੀ ਤੋਂ ਚੰਡੀਗੜ੍ਹ ਵੱਲ ਕੀਤਾ ਜਾ ਰਿਹਾ ਹੈ ਮਾਰਚ 
Published : Jan 7, 2023, 1:57 pm IST
Updated : Jan 7, 2023, 1:57 pm IST
SHARE ARTICLE
 The matter of release of Sikh prisoners is being carried from Garmaya
The matter of release of Sikh prisoners is being carried from Garmaya

ਪੁਲਿਸ ਨੇ ਬੈਰੀਕੇਡਿੰਗ ਲਗਾ ਕੇ ਰੋਕਿਆ

 

ਮੁਹਾਲੀ - ਵੱਖ-ਵੱਖ ਸਿੱਖ ਜਥੇਬੰਦੀਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਦੀ ਮੁਹਾਲੀ ਤੋਂ ਚੰਡੀਗੜ੍ਹ ਜਾਣ ਦੀ ਯੋਜਨਾ ਸੀ। ਹਾਲਾਂਕਿ ਉਨ੍ਹਾਂ ਨੂੰ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਹੀ ਰੋਕ ਦਿੱਤਾ ਗਿਆ ਹੈ। ਅੰਬ ਸਾਹਿਬ ਗੁਰਦੁਆਰੇ ਨੇੜੇ ਸਿੱਖ ਜਥੇਬੰਦੀਆਂ ਨਾਲ ਜੁੜੇ ਲੋਕ ਇਕੱਠੇ ਹੋ ਗਏ ਹਨ। 

ਕੌਮੀ ਇਨਸਾਫ਼ ਮੋਰਚਾ ਚੰਡੀਗੜ੍ਹ ਵੱਲ ਮਾਰਚ ਕਰਨ ਲਈ ਤਿਆਰ ਹੈ ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਣ ਲਈ ਪੂਰੀ ਤਿਆਰੀ ਕਰ ਲਈ ਹੈ। ਫੇਜ਼ 8 ਦੇ ਗੁਰਦੁਆਰੇ ਨੇੜੇ ਸਿੱਖ ਜਥੇਬੰਦੀਆਂ ਇਕੱਠੀਆਂ ਹੋਈਆਂ ਹਨ। ਇਸ ਦੇ ਨਾਲ ਹੀ ਮੁਹਾਲੀ ਫੇਜ਼ 8 ਤੋਂ ਚੰਡੀਗੜ੍ਹ ਜਾਣ ਵਾਲੀ ਸੜਕ ਨੂੰ ਵੀ ਪੁਲਿਸ ਨੇ ਮੋੜ ਦਿੱਤਾ ਹੈ।  
ਸਿੱਖ ਕੈਦੀਆਂ ਦੀ ਰਿਹਾਈ ਪੰਜਾਬ ਵਿਚ ਇੱਕ ਵੱਡਾ ਮੁੱਦਾ ਹੈ। ਸ਼੍ਰੋਮਣੀ ਅਕਾਲੀ ਦਲ ਵੀ ਇਸ ਮੁੱਦੇ ਨੂੰ ਕਈ ਵਾਰ ਉਠਾ ਚੁੱਕੀ ਹੈ। ਸਿੱਖ ਜਥੇਬੰਦੀਆਂ ਇਸ ਮੁੱਦੇ 'ਤੇ ਕਈ ਵਾਰ ਪੰਜਾਬ ਸਰਕਾਰ ਨੂੰ ਵੀ ਮਿਲ ਚੁੱਕੀਆਂ ਹਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement