Punjab News : ਲੁਧਿਆਣਾ, 'ਚ ਪਹਿਲੀ ਵਾਰ ਬਣੇਗੀ ਮਹਿਲਾ ਮੇਅਰ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

By : BALJINDERK

Published : Jan 7, 2025, 8:06 pm IST
Updated : Jan 7, 2025, 8:06 pm IST
SHARE ARTICLE
ਪੰਜਾਬ ਸਰਕਾਰ ਵਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ
ਪੰਜਾਬ ਸਰਕਾਰ ਵਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ

Punjab News : ਜਦਕਿ ਬਾਕੀ 4 ਨਗਰ ਨਿਗਮਾਂ ਦੇ ਮੇਅਰ ਦੇ ਅਹੁਦੇ ਜਨਰਲ ਹੋਣਗੇ।

Punjab News in Punjabi : ਪੰਜਾਬ ’ਚ ਨਗਰ ਨਿਗਮ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਹੁਣ ਮੇਅਰ ਦੀ ਨਿਯੁਕਤੀ ਲਈ ਜਦੋਂ ਮੁਕਾਬਲਾ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਿਸ ’ਚ ਸਪੱਸ਼ਟ ਲਿਖਿਆ ਗਿਆ ਹੈ ਕਿ ਲੁਧਿਆਣਾ ਨਗਰ ਨਿਗਮ ਮੇਅਰ ਦਾ ਅਹੁਦਾ ਔਰਤਾਂ ਲਈ ਰਾਖਵਾਂ ਹੋਵੇਗਾ। ਜਦਕਿ ਬਾਕੀ 4 ਨਗਰ ਨਿਗਮਾਂ ਦੇ ਮੇਅਰ ਦੇ ਅਹੁਦੇ ਜਨਰਲ ਹੋਣਗੇ।

ਜ਼ਿਕਰਯੋਗ ਹੈ ਕਿ 21 ਦਸੰਬਰ 2024 ਨੂੰ ਪੰਜਾਬ ਦੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ’ਚ ਨਗਰ ਨਿਗਮ ਚੋਣਾਂ ਹੋਈਆਂ ਸਨ। ਮੇਅਰ ਦੇ ਅਹੁਦੇ ਲਈ ਕਾਫ਼ੀ ਮੁਕਾਬਲਾ ਚੱਲ ਰਿਹਾ ਹੈ। ਇਸ ਵਿਵਾਦ ਦਰਮਿਆਨ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਲੁਧਿਆਣਾ ’ਚ ਮੇਅਰ ਦਾ ਅਹੁਦਾ ਔਰਤਾਂ ਲਈ ਰਾਖਵਾਂ ਹੈ। ਸਾਫ਼ ਹੈ ਕਿ ਲੁਧਿਆਣਾ ਦੀ ਮੇਅਰ ਇੱਕ ਮਹਿਲਾ ਹੋਵੇਗੀ।

ਜਾਰੀ ਨੋਟੀਫਿਕੇਸ਼ਨ ਅਨੁਸਾਰ ਨਗਰ ਨਿਗਮ ਲੁਧਿਆਣਾ ਵਿੱਚ ਮੇਅਰ ਦਾ ਅਹੁਦਾ ਇੱਕ ਔਰਤ ਲਈ ਰਾਖਵਾਂ ਕੀਤਾ ਗਿਆ ਹੈ। ਬਾਕੀ 4 ਨਗਰ ਨਿਗਮਾਂ ’ਚ ਮੇਅਰ ਦਾ ਅਹੁਦਾ ਜਨਰਲ ਹੋਵੇਗਾ। ਇਸ ਸਬੰਧੀ ਵਿਭਾਗ ਨੇ ਡਿਵੀਜ਼ਨਲ ਕਮਿਸ਼ਨਰ ਨੂੰ ਸੂਚਨਾ ਭੇਜੀ ਹੈ ਕਿ ਲੁਧਿਆਣਾ ਸੀਟ ਔਰਤਾਂ ਲਈ ਰਾਖਵੀਂ ਰੱਖੀ ਜਾਵੇ। ਜੇਕਰ ਅਜਿਹਾ ਹੁੰਦਾ ਹੈ ਤਾਂ ਪਹਿਲੀ ਵਾਰ ਲੁਧਿਆਣਾ ਵਿੱਚ ਕੋਈ ਮਹਿਲਾ ਮੇਅਰ ਬਣੇਗੀ।

(For more news apart from first time in Ludhiana, woman mayor will be elected, Punjab government has issued notification News in Punjabi, stay tuned to Rozana Spokesman)

 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement