ਭਾਜਪਾਈ ਤੇ ਐਫ਼.ਸੀ.ਆਈ. ਦੇ ਯੂਨੀਅਨ ਆਗੂ 'ਆਪ' 'ਚ ਹੋਏ ਸ਼ਾਮਲ
Published : Feb 7, 2021, 12:03 am IST
Updated : Feb 7, 2021, 12:03 am IST
SHARE ARTICLE
image
image

ਭਾਜਪਾਈ ਤੇ ਐਫ਼.ਸੀ.ਆਈ. ਦੇ ਯੂਨੀਅਨ ਆਗੂ 'ਆਪ' 'ਚ ਹੋਏ ਸ਼ਾਮਲ

ਚੰਡੀਗੜ੍ਹ, 6 ਫ਼ਰਵਰੀ (ਸੁਰਜੀਤ ਸਿੰਘ ਸੱਤੀ): ਪੰਜਾਬ ਵਿਧਾਨ ਸਭਾ 'ਚ ਵਿਰੋਧ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਯੂਥ ਆਗੂ ਅਨਮੋਲ ਗਗਨ ਮਾਨ ਦੀ ਹਾਜ਼ਰੀ ਵਿਚ ਅੱਜ ਭਾਜਪਾ ਕਿਸਾਨ ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬਲਦੇਵ ਸਿੰਘ, ਐਫ਼.ਸੀ.ਆਈ. ਦੇ ਕਾਰਜਕਾਰੀ ਕਰਮਚਾਰੀ ਸੰਘ ਦੇ ਕੌਮੀ ਪ੍ਰਧਾਨ ਰਹੇ ਸਤਿੰਦਰ ਸਿੰਘ ਚੱਠਾ ਸਾਥੀਆਂ ਸਮੇਤ, ਬੀ.ਐਸ.ਪੀ. ਦੀ ਟਿਕਟ 'ਤੇ 2017 ਵਿਧਾਨ ਸਭਾ ਚੋਣ ਵਿਚ ਧੂਰੀ ਤੋਂ ਉਮੀਦਵਾਰ ਭੋਲਾ ਸਿੰਘ ਅਤੇ ਲਛਮਣ ਸਿੰਘ ਅਤੇ ਸਮਾਜ ਸੇਵਕਾ ਸਿੰਪਲ ਨਾਈਅਰ 'ਆਪ' 'ਚ ਸ਼ਾਮਲ ਹੋਏ |  ਉਨ੍ਹਾਂ ਦੇ ਨਾਲ ਬਲਵਿੰਦਰ ਸਿੰਘ ਸਰਪੰਚ, ਬਿੱਕਰ ਸਿੰਘ ਠੇਕੇਦਾਰ ਧੂਰੀ, ਕੇਵਲ ਸਿੰਘ, ਨੀਟਾ, ਚਰਨਜੀਤ ਸਿੰਘ, ਲਛਮਣ ਸਿੰਘ ਬਹੁਜਨ | ਨਵੇਂ ਸ਼ਾਮਲ ਹੋਏ ਵਿਅਕਤੀਆਂ ਦਾ ਸਵਾਗਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦਾ ਕਾਫ਼ਲਾ ਵਧ ਰਿਹਾ ਹੈ | ਨਵੇਂ ਸ਼ਾਮਲ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ | ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਜਸਟਿਸ (ਰਿਟਾ.) ਜੋਰਾ ਸਿੰਘ ਵੀ ਹਾਜ਼ਰ ਸਨ |imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement