CM ਚਿਹਰਾ ਐਲਾਨੇ ਜਾਣ ਮਗਰੋਂ ਚਰਨਜੀਤ ਚੰਨੀ ਮਾਤਾ ਨੈਣਾ ਦੇਵੀ ਮੰਦਿਰ ਹੋਏ ਨਤਮਸਤਕ
Published : Feb 7, 2022, 11:08 am IST
Updated : Feb 7, 2022, 1:10 pm IST
SHARE ARTICLE
Charanjit Singh Channi
Charanjit Singh Channi

ਮਾਂ ਦੁਰਗਾ ਤੋਂ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਸੂਬੇ ਦੀ ਸੇਵਾ ਕਰ ਸਕਣ ਦਾ ਆਸ਼ੀਰਵਾਦ ਮੰਗਿਆ।

 

ਚੰਡੀਗੜ੍ਹ-  ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਮਾਤਾ ਨੈਣਾ ਦੇਵੀ ਦੇ ਦਰਬਾਰ ਨਤਮਸਤਕ ਹੋਏ। ਚੰਨੀ ਨੇ ਮੱਥਾ ਟੇਕਦੇ ਹੋਏ ਪੂਜਾ ਕਰਵਾਈ। 

Charanjit Singh ChanniCharanjit Singh Channi

ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਆਪਣੇ ਫੇਸਬੁੱਕ ਪੇਜ ਉੱਤੇ ਇਕ ਵੀਡੀਓ ਵੀ ਸ਼ੇਅਰ ਕੀਤੀ ਜਿਸ ਦੇ ਨਾਲ ਉਨ੍ਹਾਂ ਲਿਖਿਆ ਕਿ 'ਸ਼ਕਤੀ ਪੀਠ ਸ਼੍ਰੀ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਦੌਰਾਨ। ਮਾਂ ਦੁਰਗਾ ਤੋਂ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਸੂਬੇ ਦੀ ਸੇਵਾ ਕਰ ਸਕਣ ਦਾ ਆਸ਼ੀਰਵਾਦ ਮੰਗਿਆ।

Charanjit Singh ChanniCharanjit Singh Channi

 

ਜ਼ਿਕਰਯੋਗ ਹੈ ਕਿ ਪੰਜਾਬ ’ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਸਾਰੀਆਂ ਪਾਰਟੀਆਂ ਤਿਆਰੀਆਂ ’ਚ ਲੱਗੀਆਂ ਹੋਈਆਂ ਹਨ। ਚੋਣਾਂ ਦੇ ਸਬੰਧ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਬੀਤੇ ਦਿਨ ਪੰਜਾਬ ਦੌਰੇ ’ਤੇ ਆਏ ਹੋਏ ਸਨ, ਜਿਨ੍ਹਾਂ ਦੇ ਆਉਣ ’ਤੇ ਲੁਧਿਆਣਾ ਵਿਖੇ ਵਰਚੁਅਲ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਇਸ ਰੈਲੀ ’ਚ ਰਾਹੁਲ ਗਾਂਧੀ ਵਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਦਿੱਤਾ ਗਿਆ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement