ਕੈਪਟਨ ਸੰਧੂ ਦੇ ਹੱਕ ਵਿਚ ਚੰਨੀ ਨੇ ਕੀਤਾ ਰੋਡ ਸ਼ੋਅ
Published : Feb 7, 2022, 7:56 am IST
Updated : Feb 7, 2022, 7:56 am IST
SHARE ARTICLE
image
image

ਕੈਪਟਨ ਸੰਧੂ ਦੇ ਹੱਕ ਵਿਚ ਚੰਨੀ ਨੇ ਕੀਤਾ ਰੋਡ ਸ਼ੋਅ


ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਹਲਕਾ ਦਾਖਾ ਦੇ ਕਾਂਗਰਸੀ ਵਰਕਰ

ਮੁੱਲਾਂਪੁਰ ਦਾਖਾ, 6 ਫ਼ਰਵਰੀ (ਪੱਤਰ ਪ੍ਰੇਰਕ): ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ  ਕਾਂਗਰਸ ਹਾਈਕਮਾਨ ਵਲੋਂ ਰਾਹੁਲ ਗਾਂਧੀ ਨੇ ਜਿਵੇਂ ਹੀ ਮੁੱਖ ਮੰਤਰੀ ਦੇ ਚਿਹਰੇ ਦੇ ਰੂਪ ਵਿਚ ਚਰਨਜੀਤ ਸਿੰਘ ਚੰਨੀ ਦੇ ਨਾਂ ਦਾ ਐਲਾਨ ਕੀਤਾ | ਹਰਸ਼ਿਲਾ ਰਿਜ਼ੋਰਟ ਵਿਖੇ ਇਕੱਠੇ ਹੋਏ ਕਾਂਗਰਸੀ ਵਰਕਰਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਚੰਨੀ ਦੇ ਨਾਂ ਦਾ ਸਵਾਗਤ ਕੀਤਾ ਗਿਆ |
ਕਾਂਗਰਸ ਦੀ ਰੈਲੀ ਖ਼ਤਮ ਹੋਣ ਤੋਂ ਬਾਅਦ ਜਿਵੇਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਪਣੀਆਂ ਗੱਡੀਆਂ ਦੇ ਕਾਫ਼ਲੇ ਨਾਲ ਰੈਲੀ ਵਾਲੀ ਥਾਂ ਤੋਂ  ਮੁੱਲਾਂਪੁਰ ਸ਼ਹਿਰ ਵਲ ਰਵਾਨਾ ਹੋਏ ਤਾਂ ਵਿਧਾਨ ਸਭਾ ਹਲਕਾ ਦਾਖਾ ਦੇ  ਕਾਂਗਰਸ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਹਲਕਾ ਦਾਖਾ ਦੇ ਵੱਖ-ਵੱਖ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਹੋਏ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਅਪਣੇ ਮਹਿਬੂਬ ਨੇਤਾ ਚਰਨਜੀਤ ਸਿੰਘ  ਚੰਨੀ ਦਾ ਹਲਕਾ ਦਾਖਾ ਵਿਚ ਪਹੁੰਚਣ ਤੇ ਸਵਾਗਤ ਕੀਤਾ |
ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ  ਸਿੰਘ ਸੰਧੂ ਨੇ ਸਰ੍ਹੋਂ ਦਾ ਤੇਲ ਚੋਅ ਕੇ ਚੰਨੀ ਦਾ ਮੁੱਲਾਂਪੁਰ ਵਿਖੇ ਪਹੁੰਚਣ 'ਤੇ ਵਿਸ਼ੇਸ਼ ਤੌਰ 'ਤੇ ਸਵਾਗਤ  ਕੀਤਾ | ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਹਲਕਾ ਦਾਖਾ ਦੇ ਸਮੂਹ ਵਰਕਰਾਂ ਤੇ ਕਾਂਗਰਸੀ ਸਮਰਥਕਾਂ ਨੂੰ  ਅਪੀਲ ਕੀਤੀ ਕਿ ਉਹ ਕੈਪਟਨ ਸੰਦੀਪ ਸੰਧੂ ਨੂੰ  ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਤਾਂ ਜੋ ਹਲਕਾ ਦਾਖਾ ਨੂੰ  ਵਿਕਾਸ ਕਾਰਜਾਂ ਵਿਚ ਹੋਰ ਬੁਲੰਦੀਆਂ ਤੇ ਪਹੁੰਚਾਇਆ ਜਾ ਸਕੇ  | ਅੱਜ ਜਿਸ ਤਰ੍ਹਾਂ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਪੁਹੰਚੇ ਹੋਏ ਸਨ | ਉਨ੍ਹਾਂ ਦੇ ਇੱਕਠ ਨੂੰ  ਦੇਖ ਕੇ ਅੱਜ ਹਲਕਾ ਦਾਖਾ ਦੀ ਤਸਵੀਰ ਬਦਲੀ ਬਦਲੀ ਨਜ਼ਰ ਆਈ | ਇਸ ਮੌਕੇ ਹਲਕਾ ਦਾਖਾ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement