21 ਦਿਨਾਂ ਲਈ ਜੇਲ੍ਹ ‘ਚੋਂ ਬਾਹਰ ਆਇਆ ਸੌਦਾ ਸਾਧ 
Published : Feb 7, 2022, 3:48 pm IST
Updated : Feb 7, 2022, 3:56 pm IST
SHARE ARTICLE
Sauda Sadh
Sauda Sadh

ਗੱਡੀਆਂ ਦਾ ਕਾਫ਼ਲਾ ਗੁਰੂਗ੍ਰਾਮ ਵੱਲ ਰਵਾਨਾ ਹੋ ਗਿਆ ਹੈ। 

 

ਰੋਹਤਕ- ਹਰਿਆਣਾ ਦੀ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਸਿਰਸਾ ਡੇਰੇ ਦੇ ਮੁਖੀ ਸੌਦਾ ਸਾਧ 21 ਦਿਨਾਂ ਦੀ ਪੈਰੋਲ 'ਤੇ ਬਾਹਰ ਆ ਗਿਆ ਹੈ। ਸੁਨਾਰੀਆ ਜੇਲ੍ਹ ਦੇ ਬਾਹਰ ਸਖ਼ਤੀ ਵਧਾ ਦਿੱਤੀ ਗਈ ਹੈ ਤੇ ਗੱਡੀਆਂ ਦਾ ਕਾਫ਼ਲਾ ਗੁਰੂਗ੍ਰਾਮ ਵੱਲ ਰਵਾਨਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਸੌਦਾ ਸਾਧ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦਿੱਤੀ ਹੈ। ਸੌਦਾ ਸਾਧ ਜਬਰ ਜ਼ਿਨਾਹ ਅਤੇ ਕਤਲ ਮਾਮਲੇ 'ਚ ਰੋਹਤਕ ਜੇਲ੍ਹ 'ਚ ਸਜ਼ਾ ਕੱਟ ਰਿਹਾ ਹੈ। ਪੈਰੋਲ ਤੋਂ ਬਾਅਦ ਜੇਲ੍ਹ ਦੇ ਨੇੜੇ ਤੇ ਜਿਸ ਰਸਤੇ ਤੋਂ ਉਸ ਨੂੰ ਲਿਜਾਇਆ ਜਾਣਾ ਹੈ ਉੱਥੇ ਸਖ਼ਤੀ ਕਰ ਦਿੱਤੀ ਹੈ। ਦੱਸ ਦਈਏ ਕਿ 2 ਦਿਨ ਪਹਿਲਾਂ ਹੀ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦਾ ਬਿਆਨ ਵੀ ਆਇਆ ਸੀ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement