ਪੰਜਾਬ 'ਚ ਅੱਜ ਖੁਲ੍ਹਣਗੇ ਸਕੂਲ, ਹੋਰ ਵੀ ਕਈ ਪਾਬੰਦੀਆਂ ਤੋਂ ਮਿਲੀ ਛੋਟ
Published : Feb 7, 2022, 7:45 am IST
Updated : Feb 7, 2022, 7:45 am IST
SHARE ARTICLE
image
image

ਪੰਜਾਬ 'ਚ ਅੱਜ ਖੁਲ੍ਹਣਗੇ ਸਕੂਲ, ਹੋਰ ਵੀ ਕਈ ਪਾਬੰਦੀਆਂ ਤੋਂ ਮਿਲੀ ਛੋਟ

ਚੰਡੀਗੜ੍ਹ, 6 ਫ਼ਰਵਰੀ (ਪਪ) : ਕੋਰੋਨਾ ਮਾਮਲਿਆਂ ਵਿਚ ਕਮੀ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਵਿਚ ਅੱਜ ਭਾਵ ਸੋਮਵਾਰ, 7 ਫ਼ਰਵਰੀ ਤੋਂ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ | ਹਾਲਾਂਕਿ ਪੰਜਵੀਂ ਜਮਾਤ ਤਕ ਦੇ ਸਕੂਲ ਫਿਲਹਾਲ ਬੰਦ ਰਹਿਣਗੇ | ਇਨ੍ਹਾਂ ਬਾਰੇ ਫ਼ੈਸਲਾ ਬਾਅਦ ਵਿਚ ਲਿਆ ਜਾਵੇਗਾ | 5ਵੀਂ ਜਮਾਤ ਤਕ ਆਨਲਾਈਨ ਸਿਖਿਆ ਜਾਰੀ ਰਹੇਗੀ |
ਸਕੂਲ ਆਉਣ ਵਾਲੇ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ |  ਇਸ ਤੋਂ ਇਲਾਵਾ ਯੂਨੀਵਰਸਿਟੀਆਂ, ਕਾਲਜ, ਕੋਚਿੰਗ ਸੈਂਟਰ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ ਖੋਲ੍ਹਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ | ਹਾਲਾਂਕਿ, ਆਨਲਾਈਨ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ  ਇਹ ਸਹੂਲਤ ਪ੍ਰਦਾਨ ਕਰਨੀ ਪਵੇਗੀ | ਪੰਜਾਬ ਵਿਚ ਬਾਰ ਅਤੇ ਮਾਲ 75 ਫ਼ੀ ਸਦੀ ਸਮਰੱਥਾ ਨਾਲ ਖੁਲ੍ਹ ਸਕਣਗੇ | ਸਿਨੇਮਾ ਹਾਲ, ਮਲਟੀਪਲੈਕਸ, ਰੈਸਟੋਰੈਂਟ,
ਸਪਾ, ਜਿਮ, ਸਪੋਰਟਸ ਕੰਪਲੈਕਸ, ਅਜਾਇਬ ਘਰ ਆਦਿ ਵੀ 75 ਫ਼ੀ ਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ | ਇਨ੍ਹਾਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਦੋਹਰਾ ਟੀਕਾਕਰਨ ਲਾਜ਼ਮੀ ਹੋਵੇਗਾ | ਏਸੀ ਬਸਾਂ 50 ਫ਼ੀ ਸਦੀ ਸਮਰੱਥਾ ਨਾਲ ਚੱਲ ਸਕਣਗੀਆਂ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement