ਸੌਦਾ ਸਾਧ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਜਤਾਇਆ ਸਖ਼ਤ ਇਤਰਾਜ਼ 
Published : Feb 7, 2022, 7:14 pm IST
Updated : Feb 7, 2022, 7:14 pm IST
SHARE ARTICLE
Harjinder Dhami
Harjinder Dhami

ਇਹ ਵਿਅਕਤੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਅਤੇ ਦੁੱਖ ਦੀ ਗੱਲ ਹੈ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ।

 

ਅੰਮ੍ਰਿਤਸਰ - ਅੱਜ ਸੌਦਾ ਸਾਧ ਨੂੰ ਮਿਲੀ ਪੈਰੋਲ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਡੇਰਾ ਸਿਰਸਾ ਮੁਖੀ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ। ਉਨ੍ਹਾਂ ਆਖਿਆ ਕਿ ਇਹ ਫ਼ੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ, ਜਿਸ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਜਿਥੇ ਬਲਾਤਕਾਰ ਤੇ ਕਤਲ ਵਰਗੇ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਥੇ ਹੀ ਇਸ ਦਾ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ। 

ਉਨ੍ਹਾਂ ਨੇ ਕਿਹਾ ਕਿ ਇਹ ਵਿਅਕਤੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਅਤੇ ਦੁੱਖ ਦੀ ਗੱਲ ਹੈ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ। ਚੋਣਾਂ ਮੌਕੇ ਭਾਜਪਾ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਦੇਸ਼ ਅਤੇ ਖ਼ਾਸਕਰ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਤੋਂ ਵੀ ਗੁਰੇਜ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਇਕ ਪਾਸੇ ਡੇਰਾ ਮੁਖੀ ਪਾਸੋਂ ਬੇਅਦਬੀ ਮਾਮਲੇ ਵਿਚ ਪੁੱਛਗਿਛ ਦਾ ਸਿਲਸਿਲਾ ਜਾਰੀ ਹੈ ਅਤੇ ਦੂਜੇ ਪਾਸੇ ਉਸ ਨੂੰ ਜ਼ੇਲ੍ਹ ਵਿਚੋਂ ਬਾਹਰ ਕੱਢ ਕੇ ਰਾਹਤ ਦੇਣ ਦਾ ਰਾਹ ਖੋਲ੍ਹਣਾ ਕਿਸੇ ਤਰ੍ਹਾਂ ਪ੍ਰਵਾਨ ਨਹੀਂ ਹੈ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement